ਰੋਮ,(ਕੈਂਥ)— 'ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ' ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਬਰੇਸ਼ੀਆ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 05 ਨਵੰਬਰ ਦਿਨ ਐਤਵਾਰ ਨੂੰ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। 03 ਨਵੰਬਰ ਦਿਨ ਸ਼ੁਕੱਰਵਾਰ ਨੂੰ ਸਵੇਰੇ 10:30 ਵਜੇ ਸ੍ਰੀ ਅਖੰਡ ਪਾਠ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 05 ਨਵੰਬਰ ਦਿਨ ਐਤਵਾਰ ਨੂੰ ਪਾਏ ਜਾਣਗੇ। 03 ਅਤੇ 04 ਨਵੰਬਰ ਸ਼ਾਮ ਨੂੰ ਰਹਿਰਾਸ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਸ਼ਾਮ ਦੇ ਦੀਵਾਨਾਂ ਵਿੱਚ ਅਤੇ 05 ਨਵੰਬਰ ਦਿਨ ਐਤਵਾਰ ਸਵੇਰ ਦੇ ਦੀਵਾਨਾਂ ਵਿੱਚ ਭਾਈ ਗੁਰਮੁੱਖ ਸਿੰਘ ਹਜੂਰੀ ਰਾਗੀ (ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦਿੱਲੀ ਵਾਲੇ ) ਅਤੇ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਦਲੇਰ ਸਿੰਘ ਜੋਸ਼ ਗੁਰਦੁਆਰਾ ਸਾਹਿਬ ਪਹੁੰਚੀਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਭਾਈ ਸਤਪਾਲ ਸਿੰਘ, ਭਾਈ ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਨੌਜਵਾਨ ਸਭਾ ਬੋਰਗੋ ਦੇ ਮੈਂਬਰਾਂ ਅਤੇ ਗ੍ਰੰਥੀ ਸਿੰਘ ਸਾਹਿਬ ਭਾਈ ਪਰਮਜੀਤ ਸਿੰਘ ਅਤੇ ਭਾਈ ਦਿਲਬਾਗ ਸਿੰਘ ਵਲੋਂ ਇਟਲੀ ਦੀਆਂ ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਂਦੀ ਹੈ ਕਿ ਗੁਰਦੁਆਰਾ ਸਾਹਿਬ ਪੁੱਜ ਕੇ ਆਪਣਾ ਜੀਵਨ ਸਫਲ ਕਰਨ ਜੀ। ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।
ਕੈਨੇਡਾ 'ਚ ਪੰਜਾਬੀਆਂ ਦੀ ਗੈਂਗਵਾਰ, ਜ਼ਖਮੀ ਨੌਜਵਾਨ ਵੀ ਨਿਕਲਿਆ ਪੰਜਾਬੀ
NEXT STORY