ਗੁਰੂ ਰਵਿਦਾਸ ਜੀ ਵੱਲੋਂ ਦਿੱਤਾ ਉਪਦੇਸ਼ ਸੰਗਤ ਨੂੰ ਭੁੱਲਿਆ : ਭਾਈ ਸੁੱਲਖਣ ਸਿੰਘ

You Are HereInternational
Wednesday, March 14, 2018-8:17 AM

ਮਿਲਾਨ, (ਸਾਬੀ ਚੀਨੀਆ)— ਇਟਲੀ ਦੇ 'ਗੁਰਦੁਆਰਾ ਹਰਿਗੋਬਿੰਦ ਸੇਵਾ ਸੁਸਾਇਟੀ ਲਾਦੀਸਪੋਲੀ' ਦੀਆਂ ਸੰਗਤਾਂ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 641 ਵੇਂ ਪ੍ਰਕਾਸ਼ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਕਥਾਵਾਚਕ ਭਾਈ ਸੁੱਲਖਣ ਸਿੰਘ ਵੱਲੋਂ ਸੰਗਤਾਂ ਨੂੰ ਗੁਰੂ ਜੀ ਦੇ ਉਪਦੇਸ਼ਾਂ ਨੂੰ ਯਾਦ ਰੱਖਣ ਦੀ ਗੱਲ ਆਖੀ ਗਈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ ਸਰਬ ਸਾਂਝੀਵਾਲਤਾ ਦੇ ਉਪਦੇਸ਼ ਨੂੰ ਭੁੱਲੀਆਂ ਸੰਗਤਾਂ ਜਾਤਾਂ-ਪਾਤਾਂ ਦੀ ਲੜਾਈ 'ਚ ਉਲਝ ਕੇ ਗੁਰਬਾਣੀ 'ਚ ਵੰਡ ਪਾ ਰਹੀਆਂ ਹਨ, ਜਦ ਕਿ ਸਾਡੇ ਗੁਰੂਆਂ ਨੇ ਸਾਨੂੰ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਸੀ। 
ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਊਚ-ਨੀਚ ਤੇ ਭੇਦਭਾਵ ਨੂੰ ਖਤਮ ਕਰਨ ਲਈ ਅਤੇ ਮੂਰਤੀ ਪੂਜਾ ਦਾ ਖੰਡਨ ਕਰਦਿਆਂ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਅਵਾਜ਼ ਉਠਾਈ ਸੀ। ਇਸ ਮੌਕੇ ਭਾਈ ਜਰਨੈਲ ਸਿੰਘ ਵੱਲੋਂ ਕੀਰਤਨ ਰਾਹੀਂ ਹਾਜ਼ਰੀਆਂ ਭਰੀਆਂ ਗਈਆਂ। ਇਸ ਉਪਰੰਤ ਪ੍ਰਬੰਧਕ ਕਮੇਟੀ ਮੈਂਬਰਾਂ, ਭਾਈ ਦਇਆਨੰਦ ਸਿੰਘ, ਭਾਈ ਕੌਰ ਸਿੰਘ, ਭਾਈ ਜੁਗਰਾਜ ਸਿੰਘ , ਮਨਜੀਤ ਸਿੰਘ ਤੇ ਤਜਵਿੰਦਰ ਸਿੰਘ ਬੱਬੀ ਵੱਲੋਂ ਆਏ ਜਥਿਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਆਗਮਨ ਦਿਹਾੜੇ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਰੋਮ 'ਚ ਇਕ ਵਿਸ਼ਾਲ ਨਗਰ ਕੀਰਤਨ ਵੀ ਕਰਵਾਇਆ ਜਾ ਰਿਹਾ ਹੈ।

Edited By

Lalita

Lalita is News Editor at Jagbani.

Popular News

!-- -->