ਮੈਲਬੌਰਨ (ਮਨਦੀਪ ਸਿੰਘ ਸੈਣੀ )- ਆਮ ਆਦਮੀ ਪਾਰਟੀ ਦੇ ਆਸਟ੍ਰੇਲੀਆ ਐਨ.ਆਰ.ਆਈ ਵਿੰਗ ਦੇ ਪੀ.ਏ.ਸੀ ਮੈਂਬਰ ਸੰਦੀਪ ਸਿੰਘ ਸੈਂਡੀ ਆਸਟ੍ਰੇਲੀਆ ਨੇ ਬੀ.ਬੀ.ਐਮ.ਬੀ ਦੇ ਫ਼ੈਸਲੇ ਨੂੰ ਪੰਜਾਬ ਨਾਲ ਧੱਕਾ ਕਰਾਰ ਦਿੱਤਾ। ਉਹਨਾਂ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਲੋਂ ਪੰਜਾਬ ਸਰਕਾਰ ਦੇ ਤਿੱਖੇ ਵਿਰੋਧ ਦੇ ਬਾਵਜੂਦ ਪੰਜਾਬ ਦੇ ਹਿੱਸੇ 'ਚੋਂ ਗੁਆਂਢੀ ਸੂਬੇ ਹਰਿਆਣਾ ਨੂੰ ਭਾਖੜਾ ਡੈਮ ਤੋਂ ਫੌਰੀ 8500 ਕਿਊਸਿਕ ਵਾਧੂ ਪਾਣੀ ਦੇਣ ਦੇ ਫ਼ੈਸਲਾ ਪੰਜਾਬ ਨਾਲ ਸਰਾਸਰ ਬੇਇਨਸਾਫੀ ਹੈ। ਉਹਨਾਂ ਕਿਹਾ ਕਿ ਕੁੱਝ ਦਿਨ ਪਹਿਲਾਂ ਦੇ ਅੰਕੜਿਆਂ ਮੁਤਾਬਕ ਭਾਖੜਾ ਡੈਮ ਅਤੇ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਹੇਠਾਂ ਦਰਜ ਕੀਤਾ ਗਿਆ ਜਦਕਿ ਦੂਸਰੇ ਪਾਸੇ ਹਰਿਆਣਾ ਦੀ 8500 ਕਿਊਸਿਕ ਵਾਧੂ ਪਾਣੀ ਦੀ ਮੰਗ ਕਿਵੇ ਪੁੂਰੀ ਕੀਤੀ ਜਾ ਸਕਦੀ ਹੈ।
ਪੜ੍ਹੋ ਇਹ ਅਹਿਮ ਖ਼ਬਰ-ਕਈ ਮੁਲਕਾਂ ਵਲੋਂ ਪਾਕਿਸਤਾਨ ਨਾ ਜਾਣ ਦੀ ਸਲਾਹ! ADVISORY ਜਾਰੀ
ਉਨ੍ਹਾਂ ਕਿਹਾ ਕਿ ਭਾਖੜਾ ਮੈਨੇਜਮੈਂਟ ਬੋਰਡ ਦੇ ਇਸ ਫ਼ੈਸਲੇ ਨੂੰ ਪੰਜਾਬ ਦੇ ਪਾਣੀਆਂ 'ਤੇ ਡਾਕਾ ਕਿਹਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਐਨ.ਆਰ.ਆਈ ਵਿੰਗ ਪੰਜਾਬ ਦੇ ਪਾਣੀਆਂ ਦੀ ਰਖਵਾਲੀ ਲਈ ਪੰਜਾਬ ਸਰਕਾਰ ਨਾਲ ਚਟਾਨ ਵਾਂਗ ਖੜਾ ਹੈ। ਉਹਨਾਂ ਕਿਹਾ ਕਿ ਜੇਕਰ ਜਰੂਰਤ ਪਈ ਤਾਂ ਐਨ.ਆਰ.ਆਈ ਦੁਬਾਰਾ ਫਿਰ ਜਹਾਜ ਭਰ ਕੇ ਆਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਅਮਰਜੀਤ ਬਰਾੜ, ਕਸਮੀਰ ਸੰਧੂ, ਬਬਲੀ ਬਰਨਾਲਾ, ਜਗਮੀਤ ਮੱਲਣ, ਮਨਿੰਦਰ ਬਰਾੜ, ਜਸਮੀਤ, ਪ੍ਰਸਿੱਧ ਖੇਡ ਲੇਖਕ ਜਗਰੂਪ ਸਿੰਘ ਜਰਖੜ ਸਮੇਤ ਕਈ ਪੰਜਾਬ ਹਿਤੈਸ਼ੀ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਲਹਿੰਦੇ ਪੰਜਾਬ 'ਚ ਐਮਰਜੈਂਸੀ! ਸਾਰੇ ਸਕੂਲ-ਕਾਲਜ ਬੰਦ, ਮੁਲਾਜ਼ਮਾਂ ਦੀਆਂ ਛੁੱਟੀਆਂ ਵੀ ਰੱਦ
NEXT STORY