ਮੈਲਬੌਰਨ (ਮਨਦੀਪ ਸਿੰਘ ਸੈਣੀ)- ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਲੋਕ ਨਾਚਾਂ ਦੁਆਰਾ ਅਮੀਰ ਵਿਰਸੇ ਨਾਲ ਜੋੜਨ ਦੇ ਮੰਤਵ ਨਾਲ ਮੈਲਬੌਰਨ ਦੇ ਬੁਜ਼ਿੰਲ ਪਲੇਸ ਵਿੱਚ 12 ਮਾਰਚ ਦਿਨ ਐਤਵਾਰ ਨੂੰ ਭੰਗੜਾ ਮੁਕਾਬਲੇ ਕਰਵਾਏ ਜਾ ਰਹੇ ਹਨ। 'ਭੰਗੜਾ ਡਾਊਨ ਅੰਡਰ' ਨਾਂ ਹੇਠ ਕਰਵਾਏ ਜਾ ਰਹੇ ਇਹਨਾਂ ਮੁਕਾਬਲਿਆਂ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਤਨਵੀਰ ਬੇਦੀ ਅਤੇ ਮਨਦੀਪ ਬੇਦੀ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਤੋਂ ਦਸ ਟੀਮਾਂ ਭਾਗ ਲੈ ਰਹੀਆਂ ਹਨ।
ਪੜ੍ਹੋ ਇਹ ਅਹਿਮ ਖ਼ਬਰ-'ਖਾਲਿਸਤਾਨ ਰੈਫਰੈਂਡਮ ਦਾ ਕੋਈ ਕਾਨੂੰਨੀ ਆਧਾਰ ਨਹੀਂ' : ਆਸਟ੍ਰੇਲੀਆਈ ਹਾਈ ਕਮਿਸ਼ਨਰ
ਸੀਨੀਅਰ ਵਰਗ ਸ਼ਰੇਣੀ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 5000 ਡਾਲਰ, ਦੂਜਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 3500 ਡਾਲਰ ਅਤੇ ਤੀਜੇ ਦਰਜੇ ਤੇ ਰਹਿਣ ਵਾਲੀ ਟੀਮ ਨੂੰ 1500 ਡਾਲਰ ਦੀ ਇਨਾਮੀ ਰਾਸ਼ੀ ਭੇਂਟ ਕੀਤੀ ਜਾਵੇਗੀ। ਜੂਨੀਅਰ ਵਰਗ ਸ਼੍ਰੇਣੀ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 3000, ਦੂਜੇ ਤੇ ਤੀਜੇ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਨੂੰ ਕ੍ਰਮਵਾਰ 2000 ਅਤੇ 1000 ਡਾਲਰ ਦੀ ਇਨਾਮੀ ਰਾਸ਼ੀ ਤੋਂ ਇਲਾਵਾ ਸਨਮਾਨ ਚਿੰਨ ਦਿੱਤੇ ਜਾਣਗੇ। ਇਸ ਤੋਂ ਇਲਾਵਾ ਹੋਰ ਸੱਭਿਆਚਾਰਕ ਵੰਨਗੀਆਂ ਵੀ ਆਕਰਸ਼ਣ ਦਾ ਕੇਂਦਰ ਹੋਣਗੀਆਂ। ਅੰਤਰਰਾਸ਼ਟਰੀ ਪੱਧਰ 'ਤੇ ਭੰਗੜੇ ਦੇ ਪਸਾਰ ਨੂੰ ਸਮਰਪਿਤ ਸ਼ਖਸ਼ੀਅਤਾਂ ਵਲੋਂ ਜੱਜਾਂ ਦੀ ਭੂਮਿਕਾ ਨਿਭਾਈ ਜਾਵੇਗੀ। ਪ੍ਰਬੰਧਕਾਂ ਵਲੋਂ ਇਸ ਮੇਲੇ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ ਅਤੇ ਪੰਜਾਬੀ ਭਾਈਚਾਰੇ ਵਿੱਚ ਇਸ ਪ੍ਰੋਗਰਾਮ ਲਈ ਖਾਸ ਉਤਸ਼ਾਹ ਪਾਇਆ ਜਾ ਰਿਹਾ ਹੈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਰੇਲ ਹਾਦਸੇ 'ਚ ਭਾਰਤੀ ਵਿਅਕਤੀ ਦੀ ਮੌਤ
NEXT STORY