ਲਾਹੌਰ -(ਸਰਬਜੀਤ ਸਿੰਘ ਬਨੂੜ)- ਪਾਕਿਸਤਾਨ ਵਿੱਚ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਮੌਕੇ ‘ਤੇ ਭਾਰਤ ਤੋਂ ਗੁਰਧਾਮ ਯਾਤਰਾ ਲਈ ਗਏ ਜਥੇ ਵੱਲੋਂ ਲਾਹੌਰ ਦੇ ਸ਼ਾਹੀ ਕਿਲਾ ਹਜੂਰੀ ਬਾਗ ਵਿੱਚ ਲਗੇ ਸਰਕਾਰੀ ਸਟੇਜ ‘ਤੇ ਭੰਗੜਾ ਪਾਉਣ ਦਾ ਮਾਮਲਾ ਚਰਚਾ ਦਾ ਕੇਂਦਰ ਬਣ ਗਿਆ ਹੈ। ਇਸ ਘਟਨਾ ‘ਤੇ ਵਿਦੇਸ਼ੀ ਸਿੱਖ ਭਾਈਚਾਰੇ ਵੱਲੋਂ ਤਿੱਖਾ ਇਤਰਾਜ਼ ਜਤਾਇਆ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਸਮਾਗਮ ਦੌਰਾਨ ਭਾਰਤ ਤੋਂ ਗਏ ਜਥੇ ਦੇ ਮੈਂਬਰਾਂ ਨੇ ਸਰਕਾਰੀ ਪ੍ਰੋਗਰਾਮ ਦੌਰਾਨ ਸ਼ਿਰਕਤ ਕਰ ਸਟੇਜ ‘ਤੇ ਚੜ੍ਹ ਕੇ ਭੰਗੜਾ ਪਾਇਆ, ਜਿਸ ਨੂੰ ਕਈ ਵਿਦੇਸ਼ੀ ਸਿੱਖਾਂ ਨੇ ਗੁਰਮਤਿ ਮਰਿਆਦਾ ਦੇ ਖ਼ਿਲਾਫ਼ ਦੱਸਿਆ। ਉਨ੍ਹਾਂ ਦਾ ਕਹਿਣਾ ਹੈ ਕਿ ਖਾਲਸਾ ਸਾਜਨਾ ਦਿਵਸ ਇੱਕ ਆਤਮਕ ਅਤੇ ਇਤਿਹਾਸਕ ਦਿਹਾੜਾ ਹੈ, ਜਿਸਨੂੰ ਸੰਯਮ ਅਤੇ ਸਤਿਕਾਰ ਨਾਲ ਮਨਾਇਆ ਜਾਣਾ ਚਾਹੀਦਾ ਹੈ।

ਇਸ ਮੌਕੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਅੰਮ੍ਰਿਤਸਰ ਦੇ ਕੁਝ ਸੇਵਾਦਾਰ ਵੀ ਮੌਜੂਦ ਸਨ, ਜਿਨ੍ਹਾਂ ‘ਤੇ ਵੀ ਸਵਾਲ ਉੱਠ ਰਹੇ ਹਨ ਕਿ ਉਨ੍ਹਾਂ ਨੇ ਇਸ ਦੌਰਾਨ ਕੋਈ ਰੋਕ-ਟੋਕ ਕਿਉਂ ਨਹੀਂ ਕੀਤੀ।ਦੂਜੇ ਪਾਸੇ,ਪਾਕਿਸਤਾਨ ਪੰਜਾਬ ਦੇ ਕੈਬਨਿਟ ਮੰਤਰੀ ਤੇ ਪ੍ਰਧਾਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸ ਰਮੇਸ਼ ਸਿੰਘ ਅਰੋੜਾ ਵੱਲੋਂ ਵੀ ਵਿਸਾਖੀ ਸਮਾਗਮਾਂ ਵਿੱਚ ਭਾਗ ਲੈਂਦੇ ਹੋਏ ਭੰਗੜਾ ਪਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ, ਜਿਸਨੂੰ ਪਾਕਿਸਤਾਨੀ ਸਰਕਾਰ ਵੱਲੋਂ ਸੱਭਿਆਚਾਰਕ ਸਾਂਝ ਵਜੋਂ ਪੇਸ਼ ਕੀਤਾ ਗਿਆ। ਇਸ ਸਾਰੇ ਮਾਮਲੇ ‘ਤੇ ਵਿਦੇਸ਼ੀ ਸਿੱਖ ਜਥੇਬੰਦੀਆਂ ਨੇ ਕਿਹਾ ਹੈ ਕਿ ਗੁਰਧਾਮਾਂ ਨਾਲ ਸੰਬੰਧਿਤ ਸਮਾਗਮਾਂ ਵਿੱਚ ਧਾਰਮਿਕ ਮਰਿਆਦਾ ਨੂੰ ਪਹਿਲ ਦੇਣੀ ਲਾਜ਼ਮੀ ਹੈ ਅਤੇ ਇਸ ਤਰ੍ਹਾਂ ਦੇ ਕਦਮ ਸਿੱਖ ਕੌਮ ਦੀ ਸੰਵੇਦਨਸ਼ੀਲਤਾ ਨੂੰ ਠੇਸ ਪਹੁੰਚਾ ਸਕਦੇ ਹਨ। ਫਿਲਹਾਲ, ਇਸ ਮਾਮਲੇ ਨੇ ਧਾਰਮਿਕ ਮਰਿਆਦਾ, ਸੱਭਿਆਚਾਰਕ ਪ੍ਰਦਰਸ਼ਨ ਅਤੇ ਸਰਕਾਰੀ ਪ੍ਰਬੰਧਾਂ ਨੂੰ ਲੈ ਕੇ ਇੱਕ ਨਵੀਂ ਚਰਚਾ ਛੇੜ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਭਾਰਤ 'ਚੋਂ ਫਰਾਰ ਪਾਕਿਸਤਾਨੀ ਅੱਤਵਾਦੀ 'ਖਰਗੋਸ਼' ਸਾਊਦੀ ਅਰਬ 'ਚ ਟਰੇਸ
NEXT STORY