ਵਾਸ਼ਿੰਗਟਨ-ਅਮਰੀਕਾ 'ਚ ਬਾਈਡੇਨ ਪ੍ਰਸ਼ਾਸਨ ਨੇ ਵਿਗਿਆਨ, ਤਕਨਾਲੋਜੀ, ਇੰਜੀਨੀਅਰਿੰਗ ਅਤੇ ਗਣਿਤ 'ਚ ਮਾਹਰ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਆਕਰਸ਼ਿਤ ਕਰਨ ਲਈ ਨੀਤੀਗਤ ਬਦਲਾਵਾਂ ਦਾ ਸ਼ੁੱਕਰਵਾਰ ਨੂੰ ਐਲਾਨ ਕੀਤਾ। ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਮੁਤਾਬਕ, ਵਿਦੇਸ਼ ਵਿਭਾਗ ਉਨ੍ਹਾਂ ਖੇਤਰਾਂ 'ਚ ਆਉਣ ਵਾਲੇ ਯੋਗ ਖੇਤਰਾਂ ਨੂੰ, ਜਿਨ੍ਹਾਂ ਨੂੰ ਐੱਸ.ਟੀ.ਈ.ਐੱਮ. ਦੇ ਰੂਪ 'ਚ ਜਾਣਿਆ ਜਾਂਦਾ ਹੈ, 36 ਮਹੀਨੇ ਦੇ ਅਕਾਦਮਿਕ ਸਿਖਲਾਈ ਨੂੰ ਪੂਰਾ ਕਰਨ ਦੀ ਇਜਾਜ਼ਤ ਦੇਵੇਗਾ।
ਇਹ ਵੀ ਪੜ੍ਹੋ : ਹੁਣ ਕੋਵਿਡ ਟੀਕੇ ਦੀ ਬੂਸਟਰ ਖੁਰਾਕ ਦਿੱਤੀ ਜਾਣੀ ਚਾਹੀਦੀ ਹੈ : WHO
ਇਨ੍ਹਾਂ ਵਿਦਿਆਰਥੀਆਂ ਨੂੰ ਅਮਰੀਕੀ ਕਾਰੋਬਾਰਾਂ ਨਾਲ ਜੋੜਨ ਲਈ ਇਕ ਨਵੀਂ ਪਹਿਲ ਵੀ ਹੋਵੇਗੀ। ਇਕ ਪ੍ਰੋਗਰਾਮ ਤਹਿਤ ਵਿੱਤ ਸਾਲ 2020 'ਚ ਲਗਭਗ 58,000 ਅਰਜ਼ੀਆਂ ਜਾਰੀਆਂ ਕੀਤੀਆਂ ਗਈਆਂ ਸਨ। ਪ੍ਰੋਗਰਾਮ ਨੂੰ ਇਹ ਯਕੀਨੀ ਕਰਨ ਲਈ ਤਿਆਰ ਕੀਤਾ ਗਿਆ ਹੈ ਕਿ ਅਮਰੀਕਾ ਦੁਨੀਆ ਭਰ ਦੀ ਪ੍ਰਤਿਭਾ ਲਈ ਇਕ ਚੁੰਬਕ ਹੈ ਜੋ ਵਿਗਿਆਨੀਆਂ ਅਤੇ ਖੋਜਕਰਤਾਵਾਂ ਨੂੰ ਆਕਰਸ਼ਿਤ ਕਰਦਾ ਹੈ ਜਿਨ੍ਹਾਂ ਦੀ ਸਫ਼ਲਤਾ ਅਰਥਵਿਵਸਥਾ ਨੂੰ ਵਿਕਸਿਤ ਕਰਨ 'ਚ ਮਦਦ ਕਰਦੀ ਹੈ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਲਈ ਭਾਜਪਾ ਵੱਲੋਂ ਇਕ ਹੋਰ ਉਮੀਦਵਾਰ ਦਾ ਐਲਾਨ, ਅਸ਼ਵਨੀ ਸ਼ਰਮਾ ਪਠਾਨਕੋਟ ਤੋਂ ਲੜਨਗੇ ਚੋਣ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਹੁਣ ਕੋਵਿਡ ਟੀਕੇ ਦੀ ਬੂਸਟਰ ਖੁਰਾਕ ਦਿੱਤੀ ਜਾਣੀ ਚਾਹੀਦੀ ਹੈ : WHO
NEXT STORY