ਵਾਸ਼ਿੰਗਟਨ (ਭਾਸ਼ਾ)- ਬਾਈਡੇਨ ਪ੍ਰਸ਼ਾਸਨ ਨੇ ਸੋਮਵਾਰ ਨੂੰ ਕਿਹਾ ਕਿ ਉਹ ਦੱਖਣੀ ਸਰਹੱਦ ’ਤੇ ਸ਼ਰਨਾਰਥੀ ਪਾਬੰਦੀਆਂ ਨੂੰ ਹੋਰ ਸਖ਼ਤ ਕਰ ਰਿਹਾ ਹੈ। ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ, ਕਿਉਂਕਿ ਬਾਈਡੇਨ ਪ੍ਰਸ਼ਾਸਨ ਇਮੀਗ੍ਰੇਸ਼ਨ ਨੂੰ ਲੈ ਕੇ ਚਿੰਤਤ ਲੋਕਾਂ ਨੂੰ ਇਹ ਦਿਖਾਉਣਾ ਚਾਹੁੰਦਾ ਹੈ ਕਿ ਉਹ (ਪ੍ਰਸ਼ਾਸ਼ਨ) ਸਰਹੱਦੀ ਸੁਰੱਖਿਆ ਨੂੰ ਲੈ ਕੇ ਸਖ਼ਤ ਕਦਮ ਚੁੱਕ ਰਿਹਾ ਹੈ।
ਇਹ ਵੀ ਪੜ੍ਹੋ: ਕਿਸ਼ਿਦਾ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਜੂਨ ਵਿਚ ਘੋਸ਼ਿਤ ਪਾਬੰਦੀਆਂ ਨੂੰ ਸਖ਼ਤ ਕਰਨ ਵਾਲੇ ਨਵੇਂ ਨਿਯਮਾਂ ਤਹਿਤ ਪ੍ਰਵਾਸੀਆਂ ਨੂੰ ਉਦੋਂ ਸ਼ਰਣ ਨਹੀਂ ਦਿੱਤੀ ਜਾਵੇਗੀ, ਜਦੋਂ ਅਮਰੀਕੀ ਅਧਿਕਾਰੀਆਂ ਨੂੰ ਇਹ ਲੱਗੇਗਾ ਕਿ ਦੱਖਣੀ ਸਹਰੱਦ 'ਤੇ ਭੀੜ ਜ਼ਿਆਦਾ ਵਧ ਗਈ ਹੈ। ਪਹਿਲਾਂ ਦੇ ਨਿਯਮਾਂ ਤਹਿਤ ਅਮਰੀਕਾ ਨੇ ਉਸ ਸਮੇਂ ਸ਼ਰਨਾਰਥੀਆਂ 'ਤੇ ਪਾਬੰਧੀਆਂ ਲਗਾਈਆਂ ਸਨ, ਜਦੋਂ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਪ੍ਰਵਾਸੀਆਂ ਦੀ ਗਿਣਤੀ ਪ੍ਰਤੀ ਦਿਨ 2500 ਤੋਂ ਵੱਧ ਜਾਂਦੀ ਸੀ। ਪਾਬੰਦੀ ਹਟਾਉਣ ਲਈ ਇਕ ਹਫ਼ਤੇ ਤੱਕ ਪ੍ਰਵਾਸੀਆਂ ਦੀ ਗਿਣਤੀ ਪ੍ਰਤੀ ਦਿਨ ਔਸਤਨ 1500 ਤੋਂ ਘੱਟ ਹੋਣੀ ਚਾਹੀਦੀ ਸੀ। ਨਵੀਆਂ ਪਾਬੰਦੀਆਂ ਮੰਗਲਵਾਰ ਨੂੰ ਲਾਗੂ ਹੋਣਗੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸ਼ਿਦਾ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ
NEXT STORY