ਵਾਸ਼ਿੰਗਟਨ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਫੇਰੀ ਤੋਂ ਕੁਝ ਦਿਨ ਪਹਿਲਾਂ ਬਾਈਡੇਨ ਪ੍ਰਸ਼ਾਸਨ ਨੇ ਅਮਰੀਕਾ ਵਿੱਚ ਕੰਮ ਕਰਨ ਅਤੇ ਉਥੇ ਰਹਿਣ ਲਈ ਗ੍ਰੀਨ ਕਾਰਡ ਦੀ ਉਡੀਕ ਕਰ ਰਹੇ ਲੋਕਾਂ ਲਈ ਯੋਗਤਾ ਮਾਪਦੰਡਾਂ 'ਤੇ ਨੀਤੀਗਤ ਦਿਸ਼ਾ-ਨਿਰਦੇਸ਼ ਜਾਰੀ ਕਰਕੇ ਨਿਯਮਾਂ ਵਿੱਚ ਢਿੱਲ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਪਹਿਲੀ ਮਹਿਲਾ ਜਿਲ ਬਾਈਡੇਨ ਦੇ ਸੱਦੇ 'ਤੇ 21 ਜੂਨ ਤੋਂ 24 ਜੂਨ ਤੱਕ ਅਮਰੀਕਾ ਦਾ ਦੌਰਾ ਕਰਨਗੇ। ਉਹ 22 ਜੂਨ ਨੂੰ ਮੋਦੀ ਦੇ ਸਨਮਾਨ ਵਿੱਚ ਇੱਕ ਸਰਕਾਰੀ ਦਾਅਵਤ ਦੀ ਮੇਜ਼ਬਾਨੀ ਕਰਨਗੇ। ਇਸ ਦੌਰਾਨ ਮੋਦੀ 22 ਜੂਨ ਨੂੰ ਅਮਰੀਕੀ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਨਗੇ।
ਇਹ ਵੀ ਪੜ੍ਹੋ: ਪਤਲੀ ਹੋਣ ਲਈ ਕੁੜੀ ਨੇ ਛੱਡਿਆ ਖਾਣਾ-ਪੀਣਾ, ਭੁੱਖੇ ਢਿੱਡ ਵਰਕ ਆਊਟ ਕਰਦਿਆਂ ਵਾਪਰ ਗਿਆ ਇਹ ਭਾਣਾ
ਰੁਜ਼ਗਾਰ ਅਧਿਕਾਰ ਦਸਤਾਵੇਜ਼ (ਈਏਡੀ) ਲਈ ਸ਼ੁਰੂਆਤੀ ਅਤੇ ਨਵੀਨੀਕਰਨ ਅਰਜ਼ੀਆਂ ਲਈ ਯੋਗਤਾ ਦੇ ਮਾਪਦੰਡਾਂ ਬਾਰੇ ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂ.ਐੱਸ.ਸੀ.ਆਈ.ਐੱਸ.) ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਨਾਲ ਹਜ਼ਾਰਾਂ ਭਾਰਤੀ ਤਕਨਾਲੋਜੀ ਪੇਸ਼ੇਵਰਾਂ ਨੂੰ ਮਦਦ ਮਿਲਣ ਦੀ ਉਮੀਦ ਹੈ। ਇਹ ਪੇਸ਼ੇਵਰ ਗ੍ਰੀਨ ਕਾਰਡ ਜਾਂ ਪਰਮਾਨੈਂਟ ਰੈਜ਼ੀਡੈਂਸੀ ਲਈ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਹਨ। ਇੱਕ 'ਗ੍ਰੀਨ ਕਾਰਡ' ਨੂੰ ਅਧਿਕਾਰਤ ਤੌਰ 'ਤੇ ਸਥਾਨਕ ਨਿਵਾਸ ਕਾਰਡ ਵਜੋਂ ਜਾਣਿਆ ਜਾਂਦਾ ਹੈ।
ਇਹ ਵੀ ਪੜ੍ਹੋ: ਬੇਰਹਿਮ ਪਿਤਾ, ਪਤਨੀ ਦੇ ਪੇਕੇ ਜਾਣ ਤੋਂ ਨਾਰਾਜ਼ ਪਤੀ ਨੇ ਡੇਢ ਮਹੀਨੇ ਦੇ ਬੱਚੇ ਨੂੰ ਦਿੱਤੀ ਦਰਦਨਾਕ ਮੌਤ
ਇਹ ਅਮਰੀਕਾ ਪਹੁੰਚੇ ਪ੍ਰਵਾਸੀਆਂ ਨੂੰ ਜਾਰੀ ਕੀਤਾ ਜਾਣ ਵਾਲਾ ਅਜਿਹਾ ਦਸਤਾਵੇਜ਼ ਹੈ ਜੋ ਇਸ ਗੱਲ ਦਾ ਸਬੂਤ ਹੈ ਕਿ ਇਸਦੇ ਧਾਰਕ ਨੂੰ ਸਥਾਈ ਨਿਵਾਸ ਦਾ ਵਿਸ਼ੇਸ਼ ਅਧਿਕਾਰ ਦਿੱਤਾ ਗਿਆ ਹੈ। ਇਮੀਗ੍ਰੇਸ਼ਨ ਕਾਨੂੰਨ ਤਹਿਤ ਹਰ ਸਾਲ ਲਗਭਗ 140,000 ਰੁਜ਼ਗਾਰ-ਅਧਾਰਤ ਗ੍ਰੀਨ ਕਾਰਡ ਜਾਰੀ ਕੀਤੇ ਜਾਂਦੇ ਹਨ। ਹਾਲਾਂਕਿ, ਕਿਸੇ ਇਕ ਦੇਸ਼ ਦੇ ਲੋਕਾਂ ਨੂੰ ਸਿਰਫ਼ 7 ਫ਼ੀਸਦੀ ਗ੍ਰੀਨ ਕਾਰਡ ਦਿੱਤੇ ਜਾ ਸਕਦੇ ਹਨ। ਫਾਊਂਡੇਸ਼ਨ ਆਫ ਇੰਡੀਆ ਐਂਡ ਇੰਡੀਅਨ ਡਾਇਸਪੋਰਾ ਸਟੱਡੀਜ਼ (FIIDS) ਨੇ ਅਜਿਹਾ ਕਦਮ ਚੁੱਕਣ ਲਈ USCIS ਦੀ ਸ਼ਲਾਘਾ ਕੀਤੀ ਹੈ। FIIDS ਦੇ ਅਨੁਸਾਰ, ਇਸ ਕਦਮ ਨਾਲ ਵੱਡੀ ਗਿਣਤੀ ਵਿੱਚ ਭਾਰਤੀ IT ਪੇਸ਼ੇਵਰਾਂ ਨੂੰ ਮਦਦ ਮਿਲੇਗੀ।
ਇਹ ਵੀ ਪੜ੍ਹੋ: ਕੈਨੇਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 15 ਲੋਕਾਂ ਦੀ ਦਰਦਨਾਕ ਮੌਤ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਜਾਪਾਨ 'ਚ ਬਲਾਤਕਾਰੀਆਂ ਨੂੰ ਮਿਲੇਗੀ ਹੁਣ ਸਖ਼ਤ ਸਜ਼ਾ, 116 ਸਾਲਾਂ ਬਾਅਦ ਬਣਿਆ ਕਠੋਰ ਕਾਨੂੰਨ
NEXT STORY