ਵਾਸ਼ਿੰਗਟਨ - ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਨੇ ਵੀਰਵਾਰ ਇਕ ਨਵੇਂ ਟੀਚੇ ਦਾ ਐਲਾਨ ਕਰਦੇ ਹੋਏ ਕਿਹਾ ਉਨ੍ਹਾਂ ਨੇ ਆਪਣੇ 100 ਦਿਨਾਂ ਦਾ ਕਾਰਜਕਾਲ ਪੂਰਾ ਹੋਣ ਤੱਕ 200 ਮਿਲੀਅਨ ਕੋਰੋਨਾ ਟੀਕਾਕਰਨ ਦੀਆਂ ਡੋਜ਼ ਦੇਣ ਦੀ ਯੋਜਨਾ ਬਣਾਈ ਹੈ। ਇਸ ਦੀ ਜਾਣਕਾਰੀ ਵ੍ਹਾਈਟ ਹਾਊਸ ਦੇ ਇਕ ਅਧਿਕਾਰੀ ਨੇ ਐੱਨ. ਸੀ. ਬੀ. (ਇਕ ਅੰਗ੍ਰੇਜ਼ੀ ਵੈੱਬਸਾਈਟ) ਨੂੰ ਦਿੱਤੀ। ਇਸ ਤੋਂ ਪਹਿਲਾਂ ਬੀਤੇ ਸ਼ੁੱਕਰਵਾਰ ਅਮਰੀਕਾ ਵਿਚ 100 ਮਿਲੀਅਨ ਕੋਰੋਨਾ ਟੀਕਾਕਰਣ ਡੋਜ਼ ਦੇਣ ਦਾ ਟੀਚਾ ਰੱਖਿਆ ਗਿਆ ਸੀ। ਬਾਈਡੇਨ ਨੇ ਇਸ ਨਵੇਂ ਟੀਚੇ ਦਾ ਐਲਾਨ ਵੀਰਵਾਰ ਦੁਪਹਿਰ ਪਹਿਲੀ ਵਾਰ ਰਾਸ਼ਟਰਪਤੀ ਵਜੋਂ ਆਪਣੀ ਪ੍ਰੈੱਸ ਕਾਨਫਰੰਸ ਵਿਚ ਕੀਤਾ।
ਇਹ ਵੀ ਪੜ੍ਹੋ - ਮੁੰਡੇ ਨੇ ਸਸਤਾ ਦੇਖ ਆਰਡਰ ਕੀਤਾ 'ਆਈਫੋਨ', ਡਿਲੀਵਰੀ ਵੇਲੇ ਮਿਲਿਆ 40 ਇੰਚ ਦਾ ਫੋਨ
ਦੱਸ ਦਈਏ ਕਿ ਬੀਤੇ ਕੁਝ ਦਿਨਾਂ ਤੋਂ ਟੀਕਾਕਰਨ ਦੀ ਮੁਹਿੰਮ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਅਮਰੀਕਾ ਵਿਚ ਇਕ ਦਿਨ ਵਿਚ 2.5 ਮਿਲੀਅਨ ਡੋਜ਼ ਲੋਕਾਂ ਨੂੰ ਲਾਈਆਂ ਜਾ ਰਹੀਆਂ ਹਨ। ਉਥੇ ਫੈਡਰਲ ਸਰਕਾਰ ਨੇ 'ਜਾਨਸਨ ਐਂਡ ਜਾਨਸਨ' ਨਾਲ 200 ਮਿਲੀਅਨ ਡੋਜ਼ਾਂ ਖਰੀਦਣ ਦਾ ਕਰਾਰ ਕੀਤਾ ਹੈ। ਇਨ੍ਹਾਂ ਦੀ ਡਿਲੀਵਰੀ ਅਮਰੀਕਾ ਵਿਚ ਜੂਨ ਦੇ ਆਖਰੀ ਦਿਨਾਂ ਵਿਚ ਹੋਣ ਦੀ ਗੱਲ ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ ਸਰਕਾਰ ਨੇ ਫਾਈਜ਼ਰ ਅਤੇ ਮੋਡਰਨਾ ਤੋਂ ਵੀ ਵੈਕਸੀਨ ਖਰੀਦਣ ਦੀ ਵੀ ਗੱਲ ਆਖੀ ਹੈ।
ਇਹ ਵੀ ਪੜ੍ਹੋ - ਮਿਆਂਮਾਰ ਫੌਜ ਦੀ ਬੇਰਹਿਮੀ : ਪਿਤਾ ਦੀ ਗੋਦ 'ਚ ਬੈਠੀ 7 ਸਾਲਾਂ ਬੱਚੀ ਨੂੰ ਮਾਰੀ ਗੋਲੀ, ਹੁਣ ਤੱਕ 20 ਬੱਚਿਆਂ ਦੀ ਮੌਤ
ਦੱਸ ਦਈਏ ਕਿ ਰਾਸ਼ਟਰਪਤੀ ਜੋ ਬਾਈਡੇਨ ਬੀਤੇ ਬੁੱਧਵਾਰ ਆਖਿਆ ਸੀ ਕਿ ਦੇਸ਼ ਵਿਚ ਮਈ ਦੇ ਆਖਿਰ ਤੱਕ ਕੋਵਿਡ ਵੈਕਸੀਨ ਦੀਆਂ 60 ਕਰੋੜ ਡੋਜ਼ਾਂ ਉਪਲੱਬਧ ਹੋਣਗੀਆਂ। ਬੀਤੇ ਮੰਗਲਵਾਰ ਸ਼ਾਮ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਆਖਿਆ ਕਿ ਮਈ ਦੇ ਆਖਿਰ ਤੱਕ ਸਾਡੇ ਕੋਲ ਲਗਭਗ ਹਰ ਅਮਰੀਕੀ ਲਈ ਲੋੜੀਂਦੀਆਂ 60 ਕਰੋੜ ਡੋਜ਼ਾਂ ਉਪਲੱਬਧ ਹੋਣਗੀਆਂ। ਜ਼ਿਕਰਯੋਗ ਹੈ ਕਿ ਅਮਰੀਕਾ ਦੁਨੀਆ ਭਰ ਵਿਚ ਕੋਰੋਨਾ ਵਾਇਰਸ ਮਹਾਮਾਰੀ ਤੋਂ ਸਭ ਤੋਂ ਜ਼ਿਆਦਾ ਪ੍ਰਭਾਵਿਤ ਮੁਲਕ ਹੈ ਅਤੇ ਇਥੇ ਵਪਾਰਕ ਪੱਧਰ 'ਤੇ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਅਮਰੀਕਾ ਵਿਚ ਹੁਣ ਤੱਕ ਕੋਰੋਨਾ ਦੇ 30,718,393 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 5,58,607 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 23,134,354 ਲੋਕ ਸਿਹਤਯਾਬ ਹੋ ਚੁੱਕੇ ਹਨ। ਦੱਸ ਦਈਏ ਕਿ ਅਮਰੀਕਾ ਦੀ ਇਸ ਵੇਲੇ 10 ਫੀਸਦੀ ਆਬਾਦੀ ਕੋਰੋਨਾ ਤੋਂ ਪ੍ਰਭਾਵਿਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ - ਕੋਰੋਨਾ ਦਾ ਇਲਾਜ ਲੱਭਣ ਵਾਲੇ ਸਾਇੰਸਦਾਨਾਂ ਨੇ ਕੱਢਿਆ 'ਕੈਂਸਰ' ਦਾ ਤੋੜ, 2 ਸਾਲ 'ਚ ਮਿਲੇਗਾ ਟੀਕਾ
ਮਿਆਂਮਾਰ ’ਚ ਇਕ ਵਾਰ ਫਿਰ ਪ੍ਰਦਰਸ਼ਨਕਾਰੀਆਂ ’ਤੇ ਫੌਜ ਨੇ ਕੀਤੀ ਤਾਕਤ ਦੀ ਵਰਤੋਂ
NEXT STORY