ਕਾਬੁਲ- ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ਼ ਗਨੀ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਅਫ਼ਗਾਨਿਸਤਾਨੀ ਸੁਰੱਖਿਆ ਫ਼ੋਰਸਾਂ ਦਾ ਸਮਰਥਨ ਕਰਨ ਦੀ ਵਚਨਬੱਧਤਾ ਜਤਾਈ ਹੈ। ਗਨੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਨੇ ਫ਼ੋਨ 'ਤੇ ਗੱਲਬਾਤ ਦੌਰਾਨ ਉਨ੍ਹਾਂ ਨਾਲ ਇਹ ਵਚਨਬੱਧਤਾ ਜਤਾਈ ਹੈ।
ਉਨ੍ਹਾਂ ਨੇ ਟਵੀਟ ਕਰ ਕੇ ਕਿਹਾ,''ਅੱਜ ਸ਼ਾਮ, ਮੈਂ ਰਾਸ਼ਟਰਪਤੀ ਬਾਈਡੇਨ ਨਾਲ ਫ਼ੋਨ 'ਤੇ ਗੱਲ ਕੀਤੀ। ਅਸੀਂ ਦੋਹਾਂ ਦੇਸ਼ਾਂ ਵਿਚਾਲੇ ਸੰਬੰਧਾਂ 'ਤੇ ਚਰਚਾ ਕੀਤੀ। ਰਾਸ਼ਟਰਪਤੀ ਬਾਈਡੇਨ ਨੇ ਮੈਨੂੰ ਭਰੋਸਾ ਦਿੱਤਾ ਕਿ ਅਫ਼ਗਾਨ ਨੈਸ਼ਨਲ ਡਿਫੈਂਸ ਐਂਡ ਸਕਿਓਰਿਟੀ ਫੋਰਸਾਂ (ਏ.ਐੱਨ.ਡੀ.ਐੱਸ.ਐੱਫ.) ਦਾ ਸਮਰਥਨ ਜਾਰੀ ਰਹੇਗਾ। ਸਾਨੂੰ ਭਰੋਸਾ ਹੈ ਕਿ ਉਹ ਅਫ਼ਗਾਨਿਸਤਾਨ ਦੀ ਸੁਰੱਖਿਆ ਕਰਨਗੇ।'' ਗਨੀ ਨੇ ਕਿਹਾ ਕਿ ਇਸ ਦੌਰਾਨ ਬਾਈਡੇਨ ਨੇ ਅਫ਼ਗਾਨਿਸਤਾਨ ਨਾਲ ਕੂਟਨੀਤਕ ਅਤੇ ਆਰਥਿਕ ਸਾਂਝੇਦਾਰੀ ਨੂੰ ਲਗਾਤਾਰ ਜਾਰੀ ਰੱਖਣ ਦੀ ਗੱਲ ਵੀ ਦੋਹਰਾਈ।
ਚੀਨ ਦੀ ਪੁਲਸ ਨੇ ਜਾਸੂਸੀ ਮਾਮਲੇ 'ਚ ਚਾਰ ਤਿੱਬਤੀਆਂ ਨੂੰ ਕੀਤਾ ਗ੍ਰਿਫ਼ਤਾਰ
NEXT STORY