ਵਾਸ਼ਿੰਗਟਨ (ਯੂ.ਐੱਨ.ਆਈ.): ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਤੂਫਾਨ ਪ੍ਰਭਾਵਿਤ ਛੇ ਰਾਜਾਂ ਨੂੰ ਸੰਘੀ ਸਹਾਇਤਾ ਦਾ ਵਾਅਦਾ ਕੀਤਾ ਹੈ। ਇਹਨਾਂ ਰਾਜਾਂ ਵਿਚ ਹੁਣ ਤੱਕ 80 ਲੋਕ ਮਾਰੇ ਜਾ ਚੁੱਕੇ ਹਨ। ਮੀਡੀਆ ਰਿਪੋਰਟ ਵਿਚ ਦੱਸਿਆ ਗਿਆ ਹੈ ਕਿ ਹਾਲਾਂਕਿ, ਮਰਨ ਵਾਲਿਆਂ ਦੀ ਗਿਣਤੀ 80 ਤੋਂ ਵੱਧ ਹੋ ਸਕਦੀ ਹੈ ਕਿਉਂਕਿ ਵੱਡੀ ਗਿਣਤੀ ਵਿਚ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਹੁਣ ਤੱਕ ਛੇ ਰਾਜਾਂ ਅਰਕਨਸਾਸ, ਇਲੀਨੋਇਸ, ਕੈਂਟਕੀ, ਮਿਸੂਰੀ, ਮਿਸੀਸਿਪੀ ਅਤੇ ਟੈਨੇਸੀ ਵਿੱਚ 30 ਤੋਂ ਵੱਧ ਤੂਫਾਨ ਆਉਣ ਤੋਂ ਬਾਅਦ ਸ਼ਨੀਵਾਰ ਰਾਤ ਤੱਕ ਘੱਟੋ ਘੱਟ 84 ਲੋਕਾਂ ਦੀ ਮੌਤ ਹੋਣ ਦੀ ਸੰਭਾਵਨਾ ਹੈ।
ਸੀਐਨਐਨ ਨਿਊਜ਼ ਮੁਤਾਬਕ ਇਸ ਤੂਫ਼ਾਨ ਵਿੱਚ ਘੱਟੋ-ਘੱਟ 84 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚੋਂ 70 ਲੋਕ ਇਕੱਲੇ ਕੈਂਟਕੀ ਵਿੱਚ ਆਪਣੀ ਜਾਨ ਗੁਆ ਚੁੱਕੇ ਹਨ। ਗਵਰਨਰ ਐਂਡੀ ਬੇਸ਼ੀਅਰ ਨੇ ਕਿਹਾ ਕਿ ਇੱਥੇ ਮਰਨ ਵਾਲਿਆਂ ਦੀ ਗਿਣਤੀ ਇਸ ਸਮੇਂ 70 ਹੈ ਪਰ ਦਿਨ ਬੀਤਣ ਨਾਲ ਇਹ ਗਿਣਤੀ 100 ਦਾ ਅੰਕੜਾ ਪਾਰ ਕਰ ਸਕਦੀ ਹੈ। ਉਹਨਾਂ ਨੇ ਕਿਹਾ ਕਿ ਮੈਂ ਆਪਣੀ ਜ਼ਿੰਦਗੀ 'ਚ ਅਜਿਹੀ ਤਬਾਹੀ ਕਦੇ ਨਹੀਂ ਦੇਖੀ ਅਤੇ ਇਸ ਤੂਫਾਨ ਨੂੰ ਸ਼ਬਦਾਂ 'ਚ ਬਿਆਨ ਕਰਨਾ ਬਹੁਤ ਮੁਸ਼ਕਲ ਹੈ।' ਉੱਥੇ ਇਸ ਦੌਰਾਨ ਅਰਕੰਸਾਸ ਵਿਚ ਦੋ ਹੋਰ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ ਅਤੇ ਟੇਨੇਸੀ ਵਿਚ ਚਾਰ, ਇਲੀਨੋਇਸ 'ਚ ਛੇ ਅਤੇ ਮਿਸੂਰੀ 'ਚ ਦੋ ਲੋਕਾਂ ਦੀ ਮੌਤ ਹੋਈ ਹੈ। ਐਡਵਰਡਸਵਿਲੇ ਫਾਇਰ ਡਿਪਾਰਟਮੈਂਟ ਮੁਤਾਬਕ ਇਲੀਨੋਇਸ ਵਿੱਚ ਇੱਕ ਐਮਾਜ਼ਾਨ ਗੋਦਾਮ ਦੇ ਢਹਿ ਜਾਣ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਹੈ ਅਤੇ 45 ਨੂੰ ਬਚਾਇਆ ਗਿਆ ਹੈ।
ਪੜ੍ਹੋ ਇਹ ਅਹਿਮ ਖਬਰ- ਕੈਨੇਡਾ : ਤੇਜ਼ ਹਵਾਵਾਂ ਕਾਰਨ ਬਿਜਲੀ ਸਪਲਾਈ ਠੱਪ, 2 ਲੱਖ ਤੋਂ ਵਧੇਰੇ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ
ਬਾਈਡੇਨ ਨੇ ਸ਼ਨੀਵਾਰ ਨੂੰ ਕਿਹਾ ਕਿ ਤੂਫਾਨ ਪ੍ਰਭਾਵਿਤ ਸਾਰੇ ਸੂਬਿਆਂ ਦੇ ਗਵਰਨਰਾਂ ਨੂੰ ਬੁਲਾਇਆ ਗਿਆ ਅਤੇ ਘੱਟ ਗਿਣਤੀ ਨੇਤਾ ਮਿਚ ਮੈਕਕੋਨਲ ਨਾਲ ਸਥਿਤੀ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਇੱਥੇ ਸਾਰੇ ਗਵਰਨਰਾਂ ਨੂੰ ਕਿਹਾ ਗਿਆ ਹੈ ਕਿ ਸੰਘੀ ਸਰਕਾਰ ਹਰ ਸੰਭਵ ਮਦਦ ਦੇਣ ਲਈ ਤਿਆਰ ਹੈ। ਰਾਸ਼ਟਰਪਤੀ ਬਾਈਡੇਨ ਨੇ ਕਿਹਾ ਕਿ ਕੈਂਟਕੀ ਦੇ ਗਵਰਨਰ ਬੇਸ਼ੀਅਰ ਦੀ ਬੇਨਤੀ 'ਤੇ ਉਥੇ ਐਮਰਜੈਂਸੀ ਦੀ ਸਥਿਤੀ ਘੋਸ਼ਿਤ ਕੀਤੀ ਗਈ ਹੈ। ਹੁਣ ਕੈਂਟਕੀ ਲਈ ਸਹਾਇਤਾ ਤੇਜ਼ ਕਰਨ 'ਤੇ ਕੰਮ ਕੀਤਾ ਜਾਵੇਗਾ।
ਪੜ੍ਹੋ ਇਹ ਅਹਿਮ ਖਬਰ- ਓਮੀਕਰੋਨ ਖ਼ਿਲਾਫ਼ ਸਪੁਤਨਿਕ V ਦੀ ਪ੍ਰਭਾਵਸ਼ੀਲਤਾ ਦੀ ਜਾਂਚ 10 ਦਿਨਾਂ 'ਚ : ਗਿੰਟਸਬਰਗ
ਪਾਕਿਸਤਾਨ ਦਾ ਲਾਹੌਰ ਸ਼ਹਿਰ ਇੱਕ ਵਾਰ ਫਿਰ ਦੁਨੀਆ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ 'ਚ ਸ਼ਾਮਲ
NEXT STORY