ਵਾਸ਼ਿੰਗਟਨ- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਈਡੇਨ ਨੇ ਕਿਹਾ ਕਿ ਟਰੰਪ ਪ੍ਰਸ਼ਾਸਨ ਵਲੋਂ ਮੌਜੂਦਾ ਇਮੀਗ੍ਰੇਸ਼ਨ ਅਤੇ ਸ਼ਰਣ ਪਾਬੰਦੀਆਂ ਵਿਚੋਂ ਕਈ ਪਾਬੰਦੀਆਂ ਨੂੰ ਅਗਲੇ 6 ਮਹੀਨਿਆਂ ਵਿਚ ਹਟਾਏ ਜਾਣ ਦੀ ਉਮੀਦ ਹੈ।
ਬਾਈਡੇਨ ਨੇ ਮੰਗਲਵਾਰ ਨੂੰ ਪੱਤਰਕਾਰ ਸੰਮੇਲਨ ਵਿਚ ਟਰੰਪ ਪ੍ਰਸ਼ਾਸਨ ਦੀਆਂ ਕੁਝ ਇਮੀਗ੍ਰੇਸ਼ਨ ਨੀਤੀਆਂ ਨੂੰ ਵਾਪਸ ਲੈਣ ਲਈ ਸਮਾਂ ਸੀਮਾ ਬਾਰੇ ਪੁੱਛੇ ਜਾਣ 'ਤੇ ਕਿਹਾ ਕਿ ਇਸ ਨੂੰ ਲਾਗੂ ਕਰਨ ਵਿਚ 6 ਮਹੀਨੇ ਲੱਗ ਸਕਦੇ ਹਨ।
ਉਨ੍ਹਾਂ ਕਿਹਾ ਕਿ ਉਹ ਪਹਿਲੇ ਦਿਨ ਹਰ ਪਾਬੰਦੀ ਨੂੰ ਨਹੀਂ ਹਟਾਉਣਗੇ ਜਾਂ ਤੁਰੰਤ ਵਰਤਮਾਨ ਸ਼ਰਣ ਪ੍ਰਕਿਰਿਆ 'ਤੇ ਰੋਕ ਨਹੀਂ ਲਾਉਣਗੇ ਕਿਉਂਕਿ ਇਸ ਨਾਲ ਅਮਰੀਕਾ ਦੀ ਦੱਖਣੀ ਸਰਹੱਦ 'ਤੇ ਫਸੇ 20 ਲੱਖ ਲੋਕ ਪ੍ਰਭਾਵਿਤ ਹੋਣਗੇ। ਬਾਈਡੇਨ ਨੇ ਚੀਜ਼ਾਂ ਨੂੰ ਤੁਰੰਤ ਬਦਲਣ ਦੀ ਚਿਤਾਵਨੀ ਦਿੱਤੀ । ਉਨ੍ਹਾਂ ਕਿਹਾ, "ਮੈਂ ਪਹਿਲਾਂ ਹੀ ਮੈਕਸੀਕੋ ਦੇ ਰਾਸ਼ਟਰਪਤੀ ਅਤੇ ਲਤੀਨੀ ਅਮਰੀਕਾ ਵਿਚ ਸਾਡੇ ਦੋਸਤਾਂ ਨਾਲ ਇਨ੍ਹਾਂ ਮੁੱਦਿਆਂ 'ਤੇ ਚਰਚਾ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਨਿਸ਼ਚਿਤ ਸਮੇਂ ਵਿਚ ਅਸੀਂ ਅਸਲ ਵਿਚ ਇਸ ਨੂੰ ਹੋਰ ਬੁਰਾ ਨਹੀਂ ਵਧੀਆ ਬਣਾਵਾਂਗੇ।" ਉਨ੍ਹਾਂ ਕਿਹਾ ਕਿ ਇਸ ਲਈ ਫੰਡ ਦੀ ਜ਼ਰੂਰਤ ਨਹੀਂ ਹੈ।
ਇਹ ਵੀ ਪੜ੍ਹੋ- UK ਲਈ ਉਡਾਣਾਂ ਰੱਦ ਹੋਣ ਪਿੱਛੋਂ ਏਅਰ ਇੰਡੀਆ ਨੇ ਦਿੱਤੀ ਇਹ ਵੱਡੀ ਰਾਹਤ
ਜ਼ਿਕਰਯੋਗ ਹੈ ਕਿ ਬਾਈਡੇਨ ਨੇ ਆਪਣੀ ਚੋਣ ਮੁਹਿੰਮ ਵਿਚ ਕਿਹਾ ਹੈ ਕਿ ਉਹ ਆਪਣੇ ਸ਼ਾਸਨ ਦੇ ਪਹਿਲੇ 100 ਦਿਨਾਂ ਵਿਚ ਟਰੰਪ ਦੀਆਂ ਕਈ ਇਮੇਗ੍ਰੇਸ਼ਨ ਨੀਤੀਆਂ ਨੂੰ ਰੱਦ ਕਰਨਗੇ, ਇਨ੍ਹਾਂ ਵਿਚ ਸ਼ਰਣ ਚਾਹੁਣ ਵਾਲਿਆਂ 'ਤੇ ਪਾਬੰਦੀਆਂ ਵੀ ਸ਼ਾਮਲ ਹਨ।
►ਬਾਈਡੇਨ ਵਲੋਂ ਇਮੀਗ੍ਰੇਸ਼ਨ ਨੀਤੀ ਬਦਲਣ ਦੇ ਵਿਚਾਰ 'ਤੇ ਕੀ ਹੈ ਤੁਹਾਡੀ ਰਾਇ? ਕੁਮੈਂਟ ਬਾਕਸ 'ਚ ਦੱਸੋ
ਕਰਾਚੀ ਦੀ ਫੈਕਟਰੀ 'ਚ ਹੋਇਆ ਧਮਾਕਾ, 8 ਲੋਕਾਂ ਦੀ ਮੌਤ ਤੇ ਕਈ ਜ਼ਖ਼ਮੀ
NEXT STORY