ਪੇਸ਼ਾਵਰ (ਭਾਸ਼ਾ) - ਉੱਤਰ-ਪੱਛਮੀ ਪਾਕਿਸਤਾਨ 'ਚ ਸ਼ੁੱਕਰਵਾਰ ਵਾਲੇ ਦਿਨ ਯਾਤਰੀਆਂ ਨਾਲ ਭਰੀ ਇਕ ਬੱਸ ਫਿਸਲ ਕੇ ਡੂੰਘੀ ਖੱਡ 'ਚ ਡਿੱਗ ਗਈ। ਇਸ ਹਾਦਸੇ ਵਿਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਹਾਦਸੇ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ - 'ਮੋਟਾ' ਹੋਣ ਕਾਰਨ ਪਿਓ ਨੇ 6 ਸਾਲਾ ਪੁੱਤ ਨੂੰ ਟ੍ਰੈਡਮਿਲ 'ਤੇ ਦੌੜਨ ਲਈ ਕੀਤਾ ਮਜ਼ਬੂਰ, ਹੋਈ ਮੌਤ, ਦੇਖੋ ਦਰਦਨਾਕ ਵੀਡੀਓ
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਗਿਲਗਿਤ-ਬਾਲਟਿਸਤਾਨ ਖੇਤਰ ਦੇ ਦਿਆਮੇਰ ਜ਼ਿਲ੍ਹੇ ਵਿੱਚ ਕਾਰਾਕੋਰਮ ਹਾਈਵੇਅ 'ਤੇ ਵਾਪਰੀ ਹੈ। ਬੱਸ ਘੱਟੋ-ਘੱਟ 30 ਯਾਤਰੀਆਂ ਨੂੰ ਲੈ ਕੇ ਰਾਵਲਪਿੰਡੀ ਤੋਂ ਗਿਲਗਿਤ ਜਾ ਰਹੀ ਸੀ। ਉਨ੍ਹਾਂ ਨੇ ਕਿਹਾ ਕਿ ਬਚਾਅ ਕਾਰਜ ਜਾਰੀ ਹਨ ਅਤੇ ਜ਼ਖ਼ਮੀਆਂ ਅਤੇ ਲਾਸ਼ਾਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ - ਸੋਨੇ ਦੀਆਂ ਕੀਮਤਾਂ 'ਚ ਗਿਰਾਵਟ, ਚਾਂਦੀ ਵੀ ਹੋਈ ਸਸਤੀ, ਖਰੀਦਦਾਰੀ ਤੋਂ ਪਹਿਲਾਂ ਚੈੱਕ ਕਰੋ ਅੱਜ ਦਾ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੱਖਣੀ ਬ੍ਰਾਜ਼ੀਲ 'ਚ ਭਾਰੀ ਮੀਂਹ, ਹੁਣ ਤੱਕ 29 ਲੋਕਾਂ ਦੀ ਮੌਤ, 60 ਅਜੇ ਵੀ ਲਾਪਤਾ
NEXT STORY