ਮਿਲਾਨ ਇਟਲੀ (ਸਾਬੀ ਚੀਨੀਆ)- ਪੰਜਾਬੀਆਂ ਨੇ ਵਿਦੇਸ਼ਾਂ 'ਚ ਮਿਹਨਤ ਸਦਕਾ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ। ਇਟਲੀ 'ਚ ਵੀ ਆਏ ਦਿਨ ਪੰਜਾਬੀ ਭਾਈਚਾਰੇ ਦੀਆਂ ਕਾਮਯਾਬੀ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਰਹਿੰਦੀਆਂ ਹਨ। ਇਟਲੀ 'ਚ ਪੰਜਾਬੀ ਨੌਜਵਾਨ ਨੇ ਵੀ ਵੱਡੀ ਉਪਲਬੱਧੀ ਹਾਸਲ ਕੀਤੀ ਹੈ। ਨੌਜਵਾਨ ਹਰਜੋਤ ਸਿੰਘ ਨੇ ਸਖ਼ਤ ਮਿਹਨਤ ਸਦਕਾ ਇਟਲੀ ਪੁਲਸ 'ਚ ਭਰਤੀ ਹੋ ਕੇ ਭਾਈਚਾਰੇ ਦਾ ਮਾਣ ਵਧਾਇਆ ਹੈ। ਇਟਲੀ ਦੇ ਜੰਮਪਲ 24 ਸਾਲਾ ਹਰਜੋਤ ਸਿੰਘ ਜੋ ਕਿ ਪੰਜਾਬ ਦੇ ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਦੁਸ਼ਾਂਝ ਖੁਰਦ ਨਾਲ ਸੰਬੰਧਿਤ ਇਟਲੀ ਦੇ ਜ਼ਿਲ੍ਹਾ ਬੈਰਗਮੋ ਦੇ ਗੁਰਲਾਗੋ 'ਚ ਰਹਿੰਦੇ ਹਨ। ਪਿਤਾ ਕੁਲਵਿੰਦਰ ਸਿੰਘ ਅਤੇ ਮਾਤਾ ਗੁਲਜੀਤ ਕੌਰ ਨਾਲ ਰਹਿੰਦਿਆਂ ਹਰਜੋਤ ਸਿੰਘ ਨੇ ਇਟਲੀ ਦੇ ਬਰੇਸ਼ੀਆ ਇਲਾਕੇ 'ਚ ਪੁਲੀਸੀਆ ਲੋਕਾਲੇ ਵਿਚ ਨੌਕਰੀ ਪ੍ਰਾਪਤ ਕੀਤੀ ਹੈ।
ਪੱਤਰਕਾਰ ਨਾਲ ਗੱਲਬਾਤ ਕਰਦਿਆਂ ਨੌਜਵਾਨ ਹਰਜੋਤ ਦੇ ਪਿਤਾ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਪੜਾਈ 'ਚ ਹਮੇਸ਼ਾ ਹੀ ਹੁਸ਼ਿਆਰ ਰਿਹਾ ਹੈ। ਉਨ੍ਹਾਂ ਦਾ ਬੇਟਾ ਦਾਲਮੀਨੇ ਯੂਨੀਵਰਸਿਟੀ ਤੋਂ ਇੰਜੀਨੀਅਰ ਦੀ ਡਿਗਰੀ ਕਰ ਰਿਹਾ ਹੈ। ਉਸ ਨੇ 2 ਸਾਲਾ ਕਮੂਨੇ ਦੇ ਟੈਕਨੀਕਲ ਆਫਿਸ ਵਿਚ ਵੀ ਕੰਮ ਕੀਤਾ ਹੈ। ਉਸ ਨੇ ਆਪਣੀ ਮਿਹਨਤ ਅਤੇ ਲਗਨ ਸਦਕਾ ਭਾਈਚਾਰੇ ਦਾ ਨਾਮ ਰੌਸ਼ਨ ਕੀਤਾ ਹੈ। ਨੌਜਵਾਨ ਹਰਜੋਤ ਸਿੰਘ ਨੇ ਦੱਸਿਆ ਕਿ ਉਹ ਅੱਗੇ ਵਧਣ ਲਈ ਪੜ੍ਹਾਈ ਵੀ ਜਾਰੀ ਰੱਖੇਗਾ। ਜਿਵੇਂ ਹੀ ਪਰਿਵਾਰ ਦੇ ਸਾਕ ਸੰਬੰਧੀਆਂ ਅਤੇ ਗੁਆਂਢੀਆਂ ਨੂੰ ਇਸ ਬਾਰੇ ਜਾਣਕਾਰੀ ਮਿਲੀ, ਉਹ ਹਰਜੋਤ ਸਿੰਘ ਅਤੇ ਪਰਿਵਾਰ ਨੂੰ ਵਧਾਈ ਦੇਣ ਲਈ ਪਹੁੰਚੇ। ਉਨ੍ਹਾਂ ਨੇ ਪਰਿਵਾਰ ਨੂੰ ਮੁਬਾਰਕ ਦਿੰਦਿਆਂ ਕਿਹਾ ਕਿ ਪੰਜਾਬੀਆਂ ਦੀ ਨਵੀਂ ਪੀੜ੍ਹੀ ਇਟਲੀ 'ਚ ਤਰੱਕੀ ਦੇ ਰਾਹ 'ਤੇ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਹ ਪਰਿਵਾਰ 1998 ਤੋਂ ਗੁਰਲਾਗੋ ਵਿਚ ਰਹਿ ਰਿਹਾ ਹੈ। ਮਿਹਨਤ, ਧਾਰਮਿਕ ਅਤੇ ਸਮਾਜਿਕ ਕਾਰਜਾਂ ਦੇ ਚਲਦਿਆਂ ਪਰਿਵਾਰ ਨੇ ਇਲਾਕੇ 'ਚ ਚੰਗਾ ਨਾਮਣਾ ਖੱਟਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
SJF ਕਨਿਸ਼ਕ ਘਟਨਾ 'ਤੇ ਸ਼ਰਧਾਂਜਲੀ ਸਮਾਗਮ ਮੌਕੇ 'ਖਾਲਿਸਤਾਨ ਇਕਜੁਟਤਾ' ਰੈਲੀਆਂ ਦਾ ਕਰੇਗਾ ਆਯੋਜਨ
NEXT STORY