ਟੋਰਾਂਟੋ (ਰਾਜ ਗੋਗਨਾ)— ਭਾਰਤ ਅਤੇ ਕੈਨੇਡਾ ਵਿਚਾਲੇ ਹੋਏ ਵਿਵਾਦ ਤੋਂ ਬਾਅਦ ਕੈਨੇਡਾ ਦੇ ਪਹਿਲੇ ਸਿੱਖ ਸੈਨੇਟਰ ਸਰਬਜੀਤ ਸਿੰਘ ਮਰਵਾਹ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜੋ ਚਰਚਾ ਦਾ ਵਿਸ਼ਾ ਬਣ ਗਿਆ ਹੈ। ਦੱਸਣਯੋਗ ਹੈ ਕਿ ਮਰਵਾਹ ਕੈਨੇਡੀਅਨ ਸੈਨੇਟ ਵਿੱਚ ਨਿਯੁਕਤ ਹੋਣ ਵਾਲੇ ਪਹਿਲੇ ਸਿੱਖ ਸਨ ਅਤੇ ਉਨ੍ਹਾਂ ਦਾ ਕਾਰਜਕਾਲ 2026 ਤੱਕ ਸੀ। ਟਰੂਡੋ ਸਰਕਾਰ ਨੂੰ ਇਸ ਨਾਲ ਵੱਡਾ ਝਟਕਾ ਲੱਗਾ ਹੈ ਕਿਉਂਕਿ ਕੈਨੇਡਾ-ਇੰਡੀਆ ਵਿਵਾਦ ਦੇ ਵਿਚਾਲੇ ਵਧਦੇ ਤਣਾਅ ਦੌਰਾਨ ਭਾਰਤੀ ਮੂਲ ਦੇ ਸਰਬਜੀਤ ਸਿੰਘ ਮਰਵਾਹ ਨੇ ਕੈਨੇਡੀਅਨ ਸੈਨੇਟ ਤੋਂ ਆਪਣਾ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ।
ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ਨੂੰ ਭਾਰਤ ਨਾਲ ਪੰਗਾ ਲੈਣਾ ਪਵੇਗਾ ਮਹਿੰਗਾ, ਮਹਿੰਦਰਾ ਤੋਂ ਬਾਅਦ ਹੁਣ ਇਸ ਕੰਪਨੀ ਨੇ ਦਿੱਤਾ ਝਟਕਾ
ਮਰਵਾਹ ਕੈਨੇਡੀਅਨ ਸੈਨੇਟ ਵਿੱਚ ਨਿਯੁਕਤ ਹੋਣ ਵਾਲੇ ਪਹਿਲੇ ਸਿੱਖ ਸਨ ਅਤੇ ਉਨ੍ਹਾਂ ਦਾ ਕਾਰਜਕਾਲ ਸੰਨ 2026 ਤੱਕ ਸੀ। ਜਸਟਿਨ ਟਰੂਡੋ ਨੇ ਉਹਨਾਂ ਨੂੰ ਸੈਨੇਟ ਵਿੱਚ ਨਿਯੁਕਤ ਕੀਤਾ ਸੀ। ਸਰਬਜੀਤ ਮਰਵਾਹ ਦਾ ਪਿਛੋਕੜ ਅਤੇ ਜਨਮ ਪੱਛਮੀ ਬੰਗਾਲ ਦੇ ਕੋਲਕਾਤਾ ਤੋਂ ਹੈ। ਉਹ ਸੇਂਟ ਸਟੀਫਨ ਕਾਲਜ, ਦਿੱਲੀ ਅਤੇ ਦਿੱਲੀ ਸਕੂਲ ਆਫ ਇਕਨਾਮਿਕਸ ਦੇ ਸਾਬਕਾ ਵਿਦਿਆਰਥੀ ਰਹੇ। ਉਸ ਨੇ ਕੈਲੀਫੋਰਨੀਆ ਯੂਨੀਵਰਸਿਟੀ ਤੋਂ ਐਮ.ਬੀ.ਏ.ਕੀਤੀ।ਮਰਵਾਹ ਸਕੋਸ਼ੀਆ ਨਾਮੀਂ ਬੈਂਕ ਦੇ ਚੇਅਰਮੈਨ ਵੀ ਰਹੇ। ਉਹਨਾਂ ਕਈ ਕੈਨੇਡੀਅਨ ਸੰਸਥਾਵਾਂ ਜਿਵੇਂ ਕਿ ਟੋਰਾਂਟੋ ਸਟਾਰ ਡੇਲੀ, ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ ਦੇ ਬੋਰਡਾਂ 'ਤੇ ਵੀ ਸੇਵਾ ਨਿਭਾਈ ਹੈ। ਉਹਨਾਂ ਦੇ ਅਸਤੀਫ਼ਾ ਦਾ ਕਾਰਨ ਸਾਹਮਣੇ ਨਹੀਂ ਆਇਆ ਪ੍ਰੰਤੂ ਜਾਣਕਾਰੀ ਅਨੁਸਾਰ ਉਨ੍ਹਾਂ ਨੇ 10 ਨਵੰਬਰ, 2016 ਨੂੰ ਇਹ ਅਹੁਦਾ ਸੰਭਾਲਿਆ ਸੀ। ਹਾਲਾਂਕਿ ਉਨ੍ਹਾਂ ਨੇ ਅਸਤੀਫ਼ਾ ਦੇਣ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਕੀਤਾ ਹੈ। ਉਨ੍ਹਾਂ ਇਸ ਬਾਰੇ ਕੋਈ ਜਾਣਕਾਰੀ ਵੀ ਨਹੀਂ ਦਿੱਤੀ ਪਰ ਭਾਰਤ-ਕੈਨੇਡਾ ਵਿਚਾਲੇ ਚੱਲ ਰਹੇ ਤਣਾਅ ਦੇ ਕਾਰਨ ਇਹ ਅਸਤੀਫ਼ਾ ਚਰਚਾ ਦਾ ਵਿਸ਼ਾ ਬਣ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਤਨਜ਼ਾਨੀਆ 'ਚ ਵਾਪਰਿਆ ਸੜਕ ਹਾਦਸਾ, 9 ਲੋਕਾਂ ਦੀ ਮੌਤ ਤੇ 23 ਜ਼ਖਮੀ
NEXT STORY