ਪੇਸ਼ਾਵਰ : ਡਰੋਨ ਹਮਲਿਆਂ ਮਗਰੋਂ ਭਾਰਤੀ ਕਾਰਵਾਈ ਨਾਲ ਪਾਕਿਸਤਾਨ ਦਹਿਲ ਉੱਠਿਆ ਹੈ। ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪਾਕਿਸਤਾਨ ਦੇ ਪੇਸ਼ਾਵਰ ਵਿਚ ਵੱਡਾ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਧਮਾਕੇ ਨਾਲ ਕਾਫੀ ਨੁਕਸਾਨ ਹੋਣ ਦੀਆਂ ਵੀ ਖਬਰਾਂ ਹਨ। ਇਸ ਤੋਂ ਇਲਾਵਾ ਭਾਰਤ ਵੱਲੋਂ ਪਾਕਿਸਤਾਨ ਦੇ ਛੇ ਲੜਾਕੂ ਜਹਾਜ਼ ਵੀ ਡੇਗੇ ਗਏ ਹਨ।
ਪਾਕਿਸਤਾਨ ਵੱਲੋਂ ਪੰਜਾਬ ਸਣੇ ਦੇਸ਼ ਭਰ ਵਿਚ ਡਰੋਨ ਹਮਲੇ ਕੀਤੇ ਗਏ ਹਨ। ਇਸ ਤੋਂ ਇਲਾਵਾ ਜੰਮੂ ਕਸ਼ਮੀਰ ਤੇ ਪਠਾਨਕੋਟ ਵਿਚ ਏਅਰ ਬੇਸ ਉੱਤੇ ਹਮਲੇ ਕੀਤੇ ਜਾਣ ਦੀਆਂ ਖਬਰਾਂ ਹਨ। ਇਸ ਤੋਂ ਬਾਅਦ ਭਾਰਤ ਨੇ ਵੀ ਇਸ ਦਾ ਮੂੰਹ ਤੋੜ ਜਵਾਬ ਦਿੱਤਾ। ਇਸ ਦੌਰਾਨ ਪਾਕਿਸਤਾਨ ਦੇ ਫਾਈਟਰ ਜੈੱਟ ਵੀ ਡੇਗੇ ਜਾਣ ਦੀਆਂ ਖਬਰਾਂ ਹਨ। ਇਸ ਤੋਂ ਇਲਾਵਾ ਭਾਰਤ ਨੇ ਪਾਕਿਸਤਾਨ ਦੇ ਲਾਹੌਰ ਵਿਚ ਵੀ ਭਾਰਤ ਵੱਲੋਂ ਵੱਡੇ ਹਮਲੇ ਕੀਤੇ ਹਨ। ਇਸ ਦੌਰਾਨ ਇਹ ਵੀ ਖਬਰ ਹੈ ਕਿ ਭਾਰਤ ਨੇ ਪਾਕਿਸਤਾਨ ਵਿਚ ਸੱਤ ਥਾਈਂ ਹਮਲੇ ਕੀਤੇ ਹਨ।
ਦੱਸ ਦਈਏ ਕਿ ਇਸੇ ਵਿਚਾਲੇ ਵੱਡੀ ਖਬਰ ਸਾਹਮਣੇ ਆਈ ਹੈ ਕਿ ਭਾਰਤੀ ਦੇ ਵਿਦੇਸ਼ ਮੰਤਰੀ ਐੱਸ.ਜੈਸ਼ੰਕ ਨੇ ਈਯੂ ਨਾਲ ਗੱਲ ਕੀਤੀ ਹੈ। ਇਸ ਦੌਰਾਨ ਰੱਖਿਆ ਮੰਤਰੀ ਨੇ ਸਖਤ ਸ਼ਬਦਂ ਵਿਚ ਕਿਹਾ ਹੈ ਕਿ ਪਾਕਿਸਤਾਨ ਦੇ ਕਿਸੇ ਵੀ ਹਮਲੇ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਇਸ ਦੇ ਨਾਲ ਅਮਰੀਕਾ ਸਣੇ ਵੱਖ-ਵੱਖ ਦੇਸ਼ਾਂ ਨੇ ਭਾਰਤ ਦਾ ਸਮਰਥਨ ਜਤਾਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ ਵੱਲੋਂ ਹਮਲੇ ਤੋਂ ਬਾਅਦ ਪਾਕਿਸਤਾਨ 'ਚ ਲੱਗ ਗਿਆ ਕਰਫਿਊ
NEXT STORY