ਇੰਟਰਨੈਸ਼ਨਲ ਡੈਸਕ- ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਖੈਬਰ ਪਖ਼ਤੂਨਵਾ ਵਿਖੇ ਹੋਏ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 13 ਲੋਕ ਮਾਰੇ ਗਏ ਹਨ, ਜਦਕਿ 24 ਹੋਰ ਜ਼ਖ਼ਮੀ ਹੋ ਗਏ ਹਨ।
ਜਾਣਕਾਰੀ ਅਨੁਸਾਰ ਉੱਤਰੀ ਵਜ਼ੀਰਿਸਤਾਨ ਦੇ ਖੱਦੀ ਇਲਾਕੇ 'ਚ ਅੱਜ ਸਵੇਰੇ ਇਕ ਆਤਮਘਾਤੀ ਹਮਲਾਵਰ ਨੇ ਇਕ ਫ਼ੌਜੀ ਵਾਹਨ 'ਚ ਧਮਾਕਾਖੇਜ਼ ਸਮੱਗਰੀ ਨਾਲ ਭਰਿਆ ਇਕ ਵਾਹਨ ਲਿਜਾ ਮਾਰਿਆ, ਜਿਸ ਮਗਰੋਂ ਵੱਡਾ ਧਮਾਕਾ ਹੋ ਗਿਆ, ਜਿਸ ਕਾਰਨ 13 ਲੋਕਾਂ ਦੀ ਜਾਨ ਚਲੀ ਗਈ, ਜਦਕਿ 24 ਹੋਰ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚੋਂ 14 ਆਮ ਨਾਗਰਿਕ ਹਨ।
ਇਹ ਵੀ ਪੜ੍ਹੋ- ਭਾਰਤ ਨਾਲ ਖੁੱਲ੍ਹਾ ਵਪਾਰ ਕਰੇਗਾ ਅਮਰੀਕਾ ! ਰਾਸ਼ਟਰਪਤੀ ਟਰੰਪ ਨੇ ਦਿੱਤੇ ਸੰਕੇਤ
ਇਸ ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਉਸੁਦ ਅਲ-ਹਰਬ ਨੇ ਲਈ ਹੈ। ਬੀਤੇ ਕੁਝ ਸਮੇਂ ਦੌਰਾਨ ਦਾ ਇਹ ਉੱਤਰੀ ਵਜ਼ੀਰਿਸਤਾਨ 'ਚ ਹੋਇਆ ਸਭ ਤੋਂ ਵੱਡਾ ਹਮਲਾ ਦੱਸਿਆ ਜਾ ਰਿਹਾ ਹੈ, ਜਿਸ ਮਗਰੋਂ ਇਲਾਕੇ 'ਚ ਤਣਾਅ ਦਾ ਮਾਹੌਲ ਪੈਦਾ ਹੋ ਗਿਆ ਹੈ ਤੇ ਇਲਾਕੇ ਦੀ ਸੁਰੱਖਿਆ 'ਤੇ ਵੀ ਸਵਾਲ ਉਠਾਏ ਜਾਣ ਲੱਗ ਪਏ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਆਹ ਦੇ ਬੰਧਨ 'ਚ ਬੱਝੇ Amazon ਦੇ ਸੰਸਥਾਪਕ ਜੈੱਫ ਬੈਜ਼ੋਸ, ਕਈ VIPs ਨੇ ਕੀਤੀ ਸ਼ਿਰਕਤ
NEXT STORY