ਇੰਟਰਨੈਸ਼ਨਲ ਡੈਸਕ- ਗੁਆਂਢੀ ਮੁਲਕ ਪਾਕਿਸਤਾਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸੋਮਵਾਰ ਨੂੰ ਦੱਸਿਆ ਕਿ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿੱਚ ਦੋ ਵੱਖ-ਵੱਖ ਅੱਤਵਾਦੀ ਹਮਲਿਆਂ ਵਿੱਚ ਘੱਟੋ-ਘੱਟ ਚਾਰ ਸੁਰੱਖਿਆ ਕਰਮਚਾਰੀ ਮਾਰੇ ਗਏ ਅਤੇ 17 ਹੋਰ ਜ਼ਖਮੀ ਹੋ ਗਏ।
ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਤਵਾਰ ਦੇਰ ਰਾਤ ਹਾਂਗੂ ਜ਼ਿਲ੍ਹੇ ਦੇ ਤੋਰਾ ਵਾਰਾਈ ਇਲਾਕੇ ਵਿੱਚ ਇੱਕ ਫਰੰਟੀਅਰ ਕਾਂਸਟੇਬੁਲਰੀ (ਐੱਫ.ਸੀ.) ਕੈਂਪ 'ਤੇ ਅੱਤਵਾਦੀਆਂ ਨੇ ਹਮਲਾ ਕੀਤਾ ਜਿਸ ਵਿੱਚ ਫੋਰਸ ਦੇ ਦੋ ਜਵਾਨ ਮਾਰੇ ਗਏ ਅਤੇ 17 ਜ਼ਖਮੀ ਹੋ ਗਏ।
ਇਹ ਵੀ ਪੜ੍ਹੋ- ਯੂਕ੍ਰੇਨ ਦਾ ਰੂਸ 'ਤੇ ਵੱਡਾ ਹਮਲਾ ! ਪ੍ਰਮਾਣੂ ਪਾਵਰ ਪਲਾਂਟ ਨੂੰ ਬਣਾਇਆ ਨਿਸ਼ਾਨਾ, ਰੇਡੀਏਸ਼ਨ ਲੀਕੇਜ...
ਅਧਿਕਾਰੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਦਿਨ ਵੇਲੇ, ਖੈਬਰ ਜ਼ਿਲ੍ਹੇ ਦੀ ਤਿਰਾਹ ਘਾਟੀ ਵਿੱਚ ਅੱਤਵਾਦੀਆਂ ਦੁਆਰਾ ਕੀਤੀ ਗਈ ਗੋਲੀਬਾਰੀ ਵਿੱਚ ਦੋ ਸੁਰੱਖਿਆ ਕਰਮਚਾਰੀ ਮਾਰੇ ਗਏ। ਇੱਕ ਹੋਰ ਘਟਨਾ ਵਿੱਚ, ਅੱਪਰ ਦੀਰ ਜ਼ਿਲ੍ਹੇ ਵਿੱਚ ਪੁਲਸ ਅਤੇ ਅੱਤਵਾਦ ਵਿਰੋਧੀ ਵਿਭਾਗ ਦੁਆਰਾ ਸ਼ੁਰੂ ਕੀਤੇ ਗਏ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਪੰਜ ਅੱਤਵਾਦੀ ਮਾਰੇ ਗਏ।
ਅਧਿਕਾਰੀਆਂ ਨੇ ਦੱਸਿਆ ਕਿ ਕਾਰਵਾਈ ਦੌਰਾਨ ਇੱਕ ਨਾਗਰਿਕ ਦੀ ਵੀ ਮੌਤ ਹੋ ਗਈ ਅਤੇ ਸੱਤ ਪੁਲਸ ਕਰਮਚਾਰੀ ਜ਼ਖਮੀ ਹੋ ਗਏ। ਪੁਲਿਸ ਨੇ ਐਤਵਾਰ ਰਾਤ ਨੂੰ ਇੱਕ ਅੱਤਵਾਦੀ ਦੀ ਲਾਸ਼ ਬਰਾਮਦ ਕੀਤੀ ਅਤੇ ਸੋਮਵਾਰ ਨੂੰ ਚਾਰ ਹੋਰ ਲਾਸ਼ਾਂ ਬਰਾਮਦ ਕੀਤੀਆਂ, ਜਿਸ ਨਾਲ ਮਾਰੇ ਗਏ ਅੱਤਵਾਦੀਆਂ ਦੀ ਗਿਣਤੀ ਪੰਜ ਹੋ ਗਈ। ਪੁਲਸ ਨੇ ਦੱਸਿਆ ਕਿ ਅੱਪਰ ਦੀਰ ਦੇ ਦੋਬੰਦੋ, ਬਿਰਕੋਟ, ਸਲਾਮ ਕੋਟ ਅਤੇ ਅਤੰਦਰਾ ਖੇਤਰਾਂ ਵਿੱਚ ਅੱਤਵਾਦੀਆਂ ਵਿਰੁੱਧ ਖੋਜ ਮੁਹਿੰਮ ਚਲਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਹਸਪਤਾਲ 'ਤੇ ਹੋ ਗਿਆ ਭਿਆਨਕ ਹਮਲਾ ! 4 ਪੱਤਰਕਾਰਾਂ ਸਣੇ 15 ਲੋਕਾਂ ਦੀ ਹੋਈ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੈਵਾਨ ਸਕੂਲ ਟੀਚਰ ਨੂੰ 215 ਸਾਲ ਦੀ ਕੈਦ! ਕੁੜੀਆਂ ਨਾਲ ਸਾਊਂਡਪਰੂਫ ਕਮਰੇ 'ਚ ਕਰਦਾ ਸੀ 'ਗੰਦਾ ਕੰਮ'
NEXT STORY