ਇੰਟਰਨੈਸ਼ਨਲ ਡੈਸਕ- ਅਮਰੀਕਾ ਦੇ ਲਾਸ ਵੇਗਾਸ ਸ਼ਹਿਰ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਜਿਮ 'ਚ ਗੋਲ਼ੀਆਂ ਚੱਲਣ ਕਾਰਨ 2 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਹੋਰ ਜ਼ਖ਼ਮੀ ਹੋ ਗਏ।
ਜਾਣਕਾਰੀ ਦਿੰਦੇ ਹੋਏ ਲਾਸ ਵੇਗਾਸ ਮੈਟਰੋਪਾਲੀਟਨ ਪੁਲਸ ਦੇ ਸ਼ੈਰਿਫ਼ ਐਂਡ੍ਰਿਊ ਵਾਲਸ਼ ਨੇ ਦੱਸਿਆ ਕਿ ਸ਼ਹਿਰ ਦੇ ਲਾਸ ਵੇਗਾਸ ਅਥਲੈਟਿਕ ਕਲੱਬ ਜਿਮ 'ਚ ਸ਼ੁੱਕਰਵਾਰ ਦੀ ਦੁਪਹਿਰ ਸਮੇਂ ਗੋਲ਼ੀਆਂ ਚੱਲਣ ਦੀ ਜਾਣਕਾਰੀ ਮਿਲੀ ਸੀ।
ਉਨ੍ਹਾਂ ਦੱਸਿਆ ਕਿ ਹਥਿਆਰ ਨਾਲ ਲੈਸ ਇਕ ਨੌਜਵਾਨ ਜਿਮ ਦੇ ਅੰਦਰ ਵੜਿਆ ਤੇ ਵੜਦੇ ਹੀ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਕਈ ਲੋਕ ਜ਼ਖ਼ਮੀ ਹੋ ਗਏ ਤੇ 1 ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਮਗਰੋਂ ਮੌਕੇ 'ਤੇ ਪਹੁੰਚੀ ਪੁਲਸ ਟੀਮ ਨੇ ਕਾਰਵਾਈ ਕਰਦੇ ਹੋਏ ਗੋਲ਼ੀ ਚਲਾਈ ਤੇ ਹਮਲਾਵਰ ਨੂੰ ਮਾਰ ਸੁੱਟਿਆ।
ਇਹ ਵੀ ਪੜ੍ਹੋ- ''ਇਹ ਤਾਂ ਹਾਲੇ ਟ੍ਰੇਲਰ ਐ, ਟਾਈਮ ਆਉਣ 'ਤੇ ਪੂਰੀ ਪਿਕਚਰ ਵੀ ਦਿਖਾ ਦਿਆਂਗੇ..'' ; ਰੱਖਿਆ ਮੰਤਰੀ ਰਾਜਨਾਥ ਸਿੰਘ
ਇਸ ਮਗਰੋਂ ਹਮਲਾਵਰ ਸਣੇ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਹਮਲਾਵਰ ਦੀ ਮੌਤ ਦੀ ਡਾਕਟਰਾਂ ਨੇ ਪੁਸ਼ਟੀ ਕੀਤੀ ਤੇ ਬਾਕੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ, ਜਿਨ੍ਹਾਂ 'ਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਸ ਮਗਰੋਂ ਮੌਕੇ 'ਤੇ ਮੌਜੂਦ ਚਸ਼ਮਦੀਦ ਇਕ ਵਿਅਕਤੀ ਕਲਾਊਡੀਓ ਵਿਗਾਨੀ ਨੇ ਦੱਸਿਆ ਕਿ ਹਮਲਾਵਰ ਨੇ ਜਿਮ 'ਚ ਵੜਦੇ ਹੀ 'ਗੈੱਟ ਆਊਟ, ਗੈੱਟ ਆਊਟ'' ਕਹਿਣਾ ਸ਼ੁਰੂ ਕਰ ਦਿੱਤਾ ਤੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਮਗਰੋਂ ਮੈਂ ਮਸ਼ੀਨ ਦੇ ਕੋਲ ਇਕ ਵਿਅਕਤੀ ਨੂੰ ਮਰਿਆ ਪਿਆ ਦੇਖਿਆ।
ਇਹ ਵੀ ਪੜ੍ਹੋ- ਆ ਗਿਆ ਪਾਕਿਸਤਾਨੀ PM ਦਾ ਕਬੂਲਨਾਮਾ ; ਕਿਹਾ- '10 ਮਈ ਦੀ ਰਾਤ ਢਾਈ ਵਜੇ...'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਆ ਗਿਆ ਪਾਕਿਸਤਾਨੀ PM ਦਾ ਕਬੂਲਨਾਮਾ ; ਕਿਹਾ- '10 ਮਈ ਦੀ ਰਾਤ ਢਾਈ ਵਜੇ...'
NEXT STORY