ਇੰਟਰਨੈਸ਼ਨਲ ਡੈਸਕ- ਨੇਪਾਲ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸੁਦੂਰਪਸ਼ਚਿਮ ਸੂਬੇ ਵਿੱਚ ਸੋਮਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਜੀਪ ਪਹਾੜੀ ਸੜਕ ਤੋਂ ਬੇਕਾਬੂ ਹੋ ਕੇ ਲਗਭਗ 300 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ। ਇਹ ਹਾਦਸਾ ਬੈਤੜੀ ਜ਼ਿਲ੍ਹੇ ਦੀ ਪਾਟਨ ਨਗਰਪਾਲਿਕਾ ਵਿੱਚ ਸਵੇਰੇ 11 ਵਜੇ ਦੇ ਕਰੀਬ ਉਸ ਸਮੇਂ ਹੋਇਆ ਜਦੋਂ ਜੀਪ ਮੋਤੀਨਗਰ ਤੋਂ ਡਡੇਲਧੁਰਾ ਵੱਲ ਜਾ ਰਹੀ ਸੀ।
ਪੁਲਸ ਅਨੁਸਾਰ ਇਸ ਹਾਦਸੇ ਵਿੱਚ ਇੱਕ 13 ਸਾਲਾ ਮੁੰਡੇ ਸਣੇ ਘੱਟੋ-ਘੱਟ 4 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 6 ਲੋਕ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਡਡੇਲਧੁਰਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਅਜੇ ਤੱਕ ਸਪੱਸ਼ਟ ਨਹੀਂ ਹੋ ਸਕੀ ਹੈ।
ਬੈਤੜੀ ਪੁਲਸ ਦੇ ਬੁਲਾਰੇ ਇੰਸਪੈਕਟਰ ਸੂਰਜ ਸਿੰਘ ਨੇ ਦੱਸਿਆ ਕਿ ਅਜੇ ਇਹ ਵੀ ਪਤਾ ਨਹੀਂ ਲੱਗ ਸਕਿਆ ਹੈ ਕਿ ਹਾਦਸੇ ਦੇ ਸਮੇਂ ਜੀਪ ਵਿੱਚ ਕੁੱਲ ਕਿੰਨੇ ਲੋਕ ਸਵਾਰ ਸਨ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਘਟਨਾ ਦੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਭਾਰਤ ਤੇ ਚੀਨ ਦੇ ਵਿਦੇਸ਼ ਮੰਤਰੀਆਂ ਦੀ ਅਹਿਮ ਬੈਠਕ ; ਕਈ ਮੁੱਦਿਆਂ 'ਤੇ ਕੀਤੀ ਚਰਚਾ
NEXT STORY