ਕੈਨੇਡਾ- ਕੈਨੇਡਾ ਦੇ ਸਰੀ ਇਲਾਕੇ 'ਚ ਕਾਨੂੰਨ ਵਿਵਸਾਥਾ ਦਿਨ-ਬ-ਦਿਨ ਵਿਗੜਦੀ ਜਾ ਰਹੀ ਹੈ। ਇਸ ਦੀ ਤਾਜ਼ਾ ਉਦਾਹਰਨ ਉਦੋਂ ਦੇਖਣ ਨੂੰ ਮਿਲੀ, ਜਦੋਂ ਅੱਜ ਤੜਕਸਾਰ ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ, ਸਕਾਟ ਰੋਡ ਦੇ ਸਾਬਕਾ ਪ੍ਰਧਾਨ ਰਘਬੀਰ ਸਿੰਘ ਨਿੱਝਰ ਦੇ ਟਰੱਕਿੰਗ ਕਾਰੋਬਾਰੀ ਦਫ਼ਤਰ ਅਤੇ ਵਾਹਨਾਂ 'ਤੇ ਅਣਪਛਾਤੇ ਅਨਸਰਾਂ ਨੇ ਗੋਲੀਬਾਰੀ ਕਰ ਦਿੱਤੀ।
ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਇਸ ਗੋਲੀਬਾਰੀ ਵਿੱਚ ਕਿਸੇ ਵੱਡੇ ਨੁਕਸਾਨ ਤੋਂ ਬਚਾਅ ਰਿਹਾ ਹੈ, ਜਦਕਿ ਪੁਲਸ ਵੱਲੋਂ ਮਾਮਲੇ ਦੀ ਜਾਂਚ ਆਰੰਭ ਦਿੱਤੀ ਗਈ ਹੈ। ਸੂਤਰਾਂ ਅਨੁਸਾਰ ਰਘਬੀਰ ਸਿੰਘ ਨਿੱਝਰ ਨੇ ਜਾਂਚ ਅਧਿਕਾਰੀਆਂ ਕੋਲ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਪਾਸੋਂ ਕੁਝ ਸਮੇਂ ਤੋਂ ਭਾਰਤ ਦੇ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ 'ਤੇ 5 ਲੱਖ ਡਾਲਰ ਦੀ ਫਰੌਤੀ ਮੰਗੀ ਜਾ ਰਹੀ ਸੀ ਤੇ ਇਹ ਰਕਮ ਨਾ ਦੇਣ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਏਅਰ ਇੰਡੀਆ ਨੇ ਦੁਬਈ-ਆਸਟ੍ਰੇਲੀਆ ਸਣੇ 8 ਫਲਾਈਟਾਂ ਕੀਤੀਆਂ ਰੱਦ
ਜ਼ਿਕਰਯੋਗ ਹੈ ਕਿ ਰਘਬੀਰ ਸਿੰਘ ਨਿੱਝਰ, ਮਰਹੂਮ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਚਚੇਰੇ ਭਰਾ ਹਨ ਤੇ ਸਥਾਨਕ ਸਿੱਖ ਸਿਆਸਤ ਵਿਚ ਸਰਗਰਮ ਹਨ, ਕੁਝ ਅਰਸਾ ਪਹਿਲਾਂ ਇਨ੍ਹਾਂ ਦੀ ਰਿਹਾਇਸ਼ 'ਤੇ ਵੀ ਗੋਲੀਬਾਰੀ ਹੋ ਚੁੱਕੀ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਹਰਦੀਪ ਸਿੰਘ ਨਿੱਝਰ ਦਾ ਗੁਰਦੁਆਰੇ ਦੇ ਪ੍ਰਧਾਨ ਹੁੰਦਿਆਂ 2 ਸਾਲ ਪਹਿਲਾਂ 18 ਜੂਨ 2023 ਨੂੰ ਗੁਰਦੁਆਰੇ ਦੀ ਪਾਰਕਿੰਗ ਵਿਚ ਹੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਦਲਿਆ ਗਿਆ ਪਾਰਟੀ ਦਾ ਸੂਬਾ ਪ੍ਰਧਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਖ਼ਬਰ ; ਏਅਰ ਇੰਡੀਆ ਨੇ ਦੁਬਈ-ਆਸਟ੍ਰੇਲੀਆ ਸਣੇ 8 ਫਲਾਈਟਾਂ ਕੀਤੀਆਂ ਰੱਦ
NEXT STORY