ਗੁਰਦਾਸਪੁਰ/ਕਸੂਰ (ਵਿਨੋਦ) : ਗੁਆਂਢੀ ਮੁਲਕ ਪਾਕਿਸਤਾਨ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਕਸੂਰ ਜ਼ਿਲ੍ਹਾ ਹੈੱਡਕੁਆਰਟਰ ਦੀ ਇੱਕ ਸਥਾਨਕ ਅਦਾਲਤ ਵੱਲੋਂ ਬਲਾਤਕਾਰ ਦੇ ਮੁਲਜ਼ਮ ਨੂੰ ਬਰੀ ਕੀਤੇ ਜਾਣ ਤੋਂ ਬਾਅਦ ਪੀੜਤਾ ਨੇ ਆਪਣੇ ਆਪ ’ਤੇ ਪੈਟਰੋਲ ਪਾ ਕੇ ਅੱਗ ਲਾ ਲਈ।
ਸਰਹੱਦ ਪਾਰ ਸੂਤਰਾਂ ਅਨੁਸਾਰ ਸਾਲ 2022 ਵਿੱਚ ਗੰਡਾ ਸਿੰਘ ਥਾਣੇ ਅਧੀਨ ਆਉਂਦੇ ਬਾਗਾ ਹਿਠਾਰ ਪਿੰਡ ਵਿੱਚ ਇੱਕ 13 ਸਾਲਾ ਕੁੜੀ ਨਾਲ ਇੱਕ ਪੁਲਸ ਅਧਿਕਾਰੀ ਦੁਆਰਾ ਕਥਿਤ ਤੌਰ ’ਤੇ ਬਲਾਤਕਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਮੁਲਜ਼ਮਾਂ ਦੀਆਂ ਦੋ ਮਹਿਲਾ ਰਿਸ਼ਤੇਦਾਰਾਂ ’ਤੇ ਵੀ ਦੋਸ਼ ਲਗਾਏ ਗਏ ਸਨ। ਇੱਕ ’ਤੇ ਬਲਾਤਕਾਰੀ ਦੀ ਮਦਦ ਕਰਨ ਦਾ ਦੋਸ਼ ਸੀ, ਜਦੋਂ ਕਿ ਦੂਜੀ ’ਤੇ ਪੀੜਤਾ ਨੂੰ ਗਰਭਪਾਤ ਦੀ ਦਵਾਈ ਲੈਣ ਲਈ ਮਜਬੂਰ ਕਰਨ ਦਾ ਦੋਸ਼ ਸੀ।
ਵਧੀਕ ਸੈਸ਼ਨ ਜੱਜ ਮੁਹੰਮਦ ਅਜ਼ੀਮ ਸ਼ੇਖ ਨੇ ਸ਼ੁੱਕਰਵਾਰ ਨੂੰ ਤਿੰਨਾਂ ਮੁਲਜ਼ਮਾਂ ਨੂੰ ਸ਼ੱਕ ਦਾ ਲਾਭ ਦਿੰਦੇ ਹੋਏ ਬਰੀ ਕਰ ਦਿੱਤਾ। ਫੈਸਲਾ ਸੁਣਨ ਤੋਂ ਬਾਅਦ ਬਲਾਤਕਾਰ ਪੀੜਤਾ ਨੇ ਆਪਣੇ ਆਪ ’ਤੇ ਪੈਟਰੋਲ ਛਿੜਕ ਕੇ ਅੱਗ ਲਗਾ ਲਈ। ਪੀੜਤਾ ਨੂੰ ਉੱਥੇ ਮੌਜੂਦ ਲੋਕਾਂ ਨੇ ਬਚਾ ਲਿਆ, ਪਰ ਉਹ ਬੁਰੀ ਤਰ੍ਹਾਂ ਸੜ ਗਈ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ। ਬਾਅਦ ਵਿੱਚ ਉਸ ਦੀ ਹਾਲਤ ਵਿਗੜਨ ’ਤੇ ਉਸ ਨੂੰ ਲਾਹੌਰ ਦੇ ਜਿਨਾਹ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ, ਜਿੱਥੇ ਉਸ ਦਾ ਇਲਾਜ ਜਾਰੀ ਹੈ।
ਸ਼ਰਾਬ ਪੀਂਦੇ ਲੋਕਾਂ 'ਤੇ ਵਰ੍ਹਾਤੀਆਂ ਗੋਲ਼ੀਆਂ ! SA 'ਚ 11 ਲੋਕਾਂ ਨੂੰ ਉਤਾਰ'ਤਾ ਮੌਤ ਦੇ ਘਾਟ
NEXT STORY