ਇੰਟਰਨੈਸ਼ਨਲ ਡੈਸਕ- ਭਾਰਤ ਨਾਲ ਤਣਾਅਪੂਰਨ ਹਾਲਾਤਾਂ ਦਰਮਿਆਨ ਪਾਕਿਸਤਾਨ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਸਲਾਮਾਬਾਦ ਸਥਿਤ ਲਾਲ ਮਸਜਿਦ ਦੇ ਮੌਲਵੀ ਮੌਲਾਨਾ ਅਬਦੁਲ ਅਜ਼ੀਜ਼ ਗਾਜ਼ੀ ਲੋਕਾਂ ਨੂੰ ਭਾਰਤ ਨਾਲ ਮੌਜੂਦਾ ਹਾਲਾਤਾਂ ਤੋਂ ਜਾਣੂੰ ਕਰਵਾ ਰਿਹਾ ਸੀ। ਇਸ ਦੌਰਾਨ ਜਦੋਂ ਉਸ ਨੇ ਲੋਕਾਂ ਨੂੰ ਸਵਾਲ ਪੁੱਛਿਆ ਕਿ ਜੇਕਰ ਪਾਕਿਸਤਾਨ ਭਾਰਤ ਵਿਰੁੱਧ ਲੜਦਾ ਹੈ, ਤਾਂ ਤੁਹਾਡੇ ਵਿੱਚੋਂ ਕਿੰਨੇ ਲੋਕ ਪਾਕਿਸਤਾਨ ਦਾ ਸਾਥ ਦੇਣਗੇ ? ਤਾਂ ਕਿਸੇ ਨੇ ਵੀ ਆਪਣਾ ਹੱਥ ਨਹੀਂ ਚੁੱਕਿਆ।
ਇਹ ਘਟਨਾ 22 ਅਪ੍ਰੈਲ ਨੂੰ ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੇ ਤਣਾਅ ਦੇ ਵਿਚਕਾਰ ਵਾਪਰੀ ਹੈ, ਜਿਸ ਦੇ ਨਤੀਜੇ ਵਜੋਂ 26 ਲੋਕਾਂ ਦੀ ਜਾਨ ਚਲੀ ਗਈ ਸੀ। ਭਾਰਤ ਨੇ ਪਾਕਿਸਤਾਨ-ਅਧਾਰਤ ਅੱਤਵਾਦੀਆਂ 'ਤੇ ਹਮਲੇ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਹੈ, ਜਿਸ ਮਗਰੋਂ ਭਾਰਤ ਨੇ ਸਖ਼ਤ ਕਾਰਵਾਈ ਕਰਦੇ ਹੋਏ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰ ਦਿੱਤਾ ਹੈ ਤੇ ਪਾਕਿਸਤਾਨੀ ਨਾਗਰਿਕਾਂ ਨੂੰ ਭਾਰਤ ਛੱਡਣ ਦਾ ਹੁਕਮ ਸੁਣਾ ਦਿੱਤਾ ਹੈ।
لال مسجد کے مولانا عبدالعزیز غازی کا خطاب سنئیے جس میں وہ کہتے ہیں کہ پاکستان کی لڑائی قومیت کی لڑائی ہے اسلام کی نہیں اور پاکستان میں بھارت سے زیادہ ظلم ہے وغیرہ وغیرہ۔ ریاست کے وہ کارندے غور سے سُنیں جو ان حضرات کی سرپرستی کرتے ہیں اور سیکولر پاکستانیوں کو خطرہ سمجھتے ہیں۔ pic.twitter.com/l9Or4OJWHl
— Husain Haqqani (@husainhaqqani) May 4, 2025
ਮੌਲਾਨਾ ਗਾਜ਼ੀ ਦੇ ਇਸ ਸਵਾਲ ਦੇ ਜਵਾਬ 'ਚ ਇਕ ਵੀ ਹੱਥ ਨਾ ਉੱਠਣਾ ਇਸ ਗੱਲ ਵੱਲ ਸੰਕੇਤ ਕਰਦਾ ਹੈ ਕਿ ਪਾਕਿਸਤਾਨ 'ਚ ਵੀ ਲੋਕ ਜੰਗ ਦੇ ਸਮਰਥਨ 'ਚ ਨਹੀਂ ਹਨ ਤੇ ਉਹ ਪਾਕਿਸਤਾਨ ਵੱਲੋਂ ਅੱਤਵਾਦ ਦੇ ਸਮਰਥਨ ਦੇ ਸਖ਼ਤ ਖ਼ਿਲਾਫ਼ ਹਨ, ਜਿਸ ਕਾਰਨ ਉਨ੍ਹਾਂ ਦੇ ਦੇਸ਼ ਦੀ ਦੁਨੀਆ ਭਰ 'ਚ ਨਿੰਦਾ ਹੁੰਦੀ ਰਹਿੰਦੀ ਹੈ।
ਇਹ ਵੀ ਪੜ੍ਹੋ- ਜੰਗ ਦੀ ਤਿਆਰੀ ! ਭਾਰਤ-ਪਾਕਿ ਤਣਾਅ ਦਰਮਿਆਨ ਕਰਾਚੀ ਪਹੁੰਚ ਗਿਆ ਤੁਰਕੀ ਨੇਵੀ ਦਾ ਜਹਾਜ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਰਤ ਨੇ ਖਿੱਚੀ ਜੰਗ ਦੀ ਤਿਆਰੀ! ਅੰਡਰਗ੍ਰਾਊਂਡ ਹਮਲੇ ਲਈ...
NEXT STORY