ਇੰਟਰਨੈਸ਼ਨਲ ਡੈਸਕ : ਭਾਰਤ ਤੇ ਪਾਕਿਸਤਾਨ ਦੇ ਸੰਬੰਧਾਂ ਨੂੰ ਲੈ ਕੇ ਅਮਰੀਕਾ ਤੇ ਵੱਡਾ ਬਿਆਨ ਸਾਹਮਣੇ ਆਇਆ ਹੈ। ਅਮਰੀਕਾ ਨੇ ਕਿਹਾ ਹੈ ਕਿ ਭਾਰਤ ਤੇ ਪਾਕਿਸਤਾਨ ਆਪਣੇ ਦੋ-ਪੱਖੀ ਮੁੱਦਿਆਂ ਨੂੰ ਸੁਲਝਾਉਣ ਲਈ ਇਕ-ਦੂਜੇ ਨਾਲ ਕੰਮ ਕਰਨ ਦੀ ਜ਼ਰੂਰਤ ਹੈ। ਅਮਰੀਕਾ ਨੇ ਕਿਹਾ ਕਿ ਉਸ ਨੇ ਦੋਵਾਂ ਗੁਆਂਢੀ ਦੇਸ਼ਾਂ ਨੂੰ ਹਮੇਸ਼ਾ ਹੀ ਇਕ ਸਥਿਰ ਸੰਬੰਧ ਦੀ ਦਿਸ਼ਾ ’ਚ ਅੱਗੇ ਬਣਨ ਲਈ ਪ੍ਰੇਰਿਤ ਕੀਤਾ ਹੈ। ਦੱਖਣੀ ਤੇ ਮੱਧ ਏਸ਼ੀਆਈ ਮਾਮਲੇ ਦੇ ਕਾਰਜਕਾਰੀ ਸਹਾਇਕ ਵਿਦੇਸ਼ ਮੰਤਰੀ ਡੀਨ ਥਾਂਪਸਨ ਨੇ ਇਥੇ ਪੱਤਰਕਾਰ ਸੰਮੇਲਨ ਦੌਰਾਨ ਕਿਹਾ,‘‘ਭਾਰਤ-ਪਾਕਿਸਤਾਨ ਦੇ ਸੰਬੰਧ ’ਚ ਮੈਂ ਸਿਰਫ ਇਹ ਦੱਸਣਾ ਚਾਹਾਂਗਾ ਕਿ ਅਸੀਂ ਦ੍ਰਿੜ੍ਹਤਾ ਨਾਲ ਮੰਨਦੇ ਹਾਂ ਕਿ ਭਾਰਤ ਤੇ ਪਾਕਿਸਤਾਨ ਨੂੰ ਆਪਣੇ ਮੁੱਦੇ ਆਪਸ ’ਚ ਹੀ ਹੱਲ ਕਰਨੇ ਹੋਣਗੇ।’’
ਇਹ ਵੀ ਪੜ੍ਹੋ : ਚੀਨ ’ਚ ਗੋਦਾਮ ਨੂੰ ਲੱਗੀ ਭਿਆਨਕ ਅੱਗ, 14 ਲੋਕਾਂ ਦੀ ਮੌਤ ਤੇ ਦਰਜਨਾਂ ਝੁਲਸੇ
ਇਕ ਸਵਾਲ ਦੇ ਜਵਾਬ ’ਚ ਥਾਂਪਸਨ ਨੇ ਕਿਹਾ ਕਿ ਸਾਨੂੰ ਖੁਸ਼ੀ ਹੈ ਕਿ ਇਸ ਸਾਲ ਦੀ ਸ਼ੁਰੂਆਤ ’ਚ ਜੋ ਸੰਘਰਸ਼ ਵਿਰਾਮ ਲਾਗੂ ਹੋਇਆ-ਉਹ ਬਰਕਰਾਰ ਹੈ ਤੇ ਅਸੀਂ ਯਕੀਨੀ ਤੌਰ ’ਤੇ ਉਨ੍ਹਾਂ ਨੂੰ ਹਮੇਸ਼ਾ ਜ਼ਿਆਦਾ ਸਥਿਰ ਬਣਾਉਣ ਦੇ ਤਰੀਕੇ ਖੋਜਣ ਦੇ ਯਤਨਾਂ ਨੂੰ ਜਾਰੀ ਰੱਖਣ ਲਈ ਉਤਸ਼ਾਹਿਤ ਕਰਦੇ ਹਾਂ। ਜ਼ਿਕਰਯੋਗ ਹੈ ਕਿ ਭਾਰਤ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਦੇ ਕੁਝ ਪ੍ਰਬੰਧਾਂ ਨੂੰ 5 ਅਗਸਤ 2019 ਨੂੰ ਖਤਮ ਕਰ ਦਿੱਤਾ ਸੀ ਤੇ ਇਸ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਵੰਡ ਦਿੱਤਾ ਸੀ, ਜਿਸ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਾਲੇ ਸਬੰਧਾਂ ’ਚ ਕੁੜੱਤਣ ਆ ਗਈ ਸੀ। ਇਸ ਸਾਲ ਦੀ ਸ਼ੁਰੂਆਤ ’ਚ ਦੋਵਾਂ ਗੁਆਂਢੀ ਦੇਸ਼ਾਂ ਨੇ ਸੰਘਰਸ਼ ਵਿਰਾਮ ਸਮਝੌਤੇ ’ਤੇ ਦਸਤਖਤ ਕੀਤੇ।
ਅਫਗਾਨਿਸਤਾਨ ਬਾਰੇ ਇਕ ਸਵਾਲ ’ਤੇ ਮੰਤਰੀ ਨੇ ਕਿਹਾ ਕਿ ਅਮਰੀਕਾ ਉਮੀਦ ਕਰਦਾ ਹੈ ਕਿ ਇਕ ਸਥਿਰ ਤੇ ਸੁਰੱਖਿਅਤ ਅਫਗਾਨਿਸਤਾਨ ’ਚ ਖੇਤਰ ਦੇ ਸਾਰੇ ਦੇਸ਼ਾਂ ਦੇ ਸਾਂਝੇ ਹਿੱਤ ਹੋਣਗੇ। ਵਿਦੇਸ਼ ਮੰਤਰੀ ਟੋਨੀ ਬਲਿੰਕਨ ਅਗਲੇ ਹਫ਼ਤੇ ਭਾਰਤ ਦੀ ਯਾਤਰਾ ’ਤੇ ਜਾਣ ਵਾਲੇ ਹਨ। ਇਸ ਦੌਰਾਨ ਅਫਗਾਨਿਸਤਾਨ ਚਰਚਾ ਦਾ ਇਕ ਪ੍ਰਮੁੱਖ ਵਿਸ਼ਾ ਹੋਵੇਗਾ। ਥਾਂਪਸਨ ਨੇ ਕਿਹਾ ਕਿ ਅਸੀਂ ਯਕੀਨੀ ਤੌਰ ’ਤੇ ਆਪਣੇ ਭਾਰਤੀ ਭਾਈਵਾਲਾਂ ਨਾਲ ਇਸ ਬਾਰੇ ਗੱਲ ਕਰਨ ’ਤੇ ਵਿਚਾਰ ਕਰਾਂਗੇ ਕਿ ਉਸ ਟੀਚੇ ਨੂੰ ਪ੍ਰਾਪਤ ਕਰਨ ਲਈ ਇਕੱਠੇ ਕਿਵੇਂ ਕੰਮ ਕੀਤਾ ਜਾ ਸਕਦਾ ਹੈ।
ਚੀਨ ’ਚ ਗੋਦਾਮ ਨੂੰ ਲੱਗੀ ਭਿਆਨਕ ਅੱਗ, 14 ਲੋਕਾਂ ਦੀ ਮੌਤ ਤੇ ਦਰਜਨਾਂ ਝੁਲਸੇ
NEXT STORY