ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਮੁਖੀ ਬਿਲਾਵਲ ਭੁੱਟੋ ਨੂੰ ਨਵੀਂ ਸਰਕਾਰ ਵਿੱਚ ਅਗਲਾ ਵਿਦੇਸ਼ ਮੰਤਰੀ ਨਿਯੁਕਤ ਕੀਤੇ ਜਾਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਸ਼ਨੀਵਾਰ ਦੇਰ ਰਾਤ ਸੰਸਦ ਦੇ ਹੇਠਲੇ ਸਦਨ ਨੈਸ਼ਨਲ ਅਸੈਂਬਲੀ 'ਚ ਅਵਿਸ਼ਵਾਸ ਪ੍ਰਸਤਾਵ ਰਾਹੀਂ ਇਮਰਾਨ ਖਾਨ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਜੀਓ ਨਿਊਜ਼ ਨੇ ਖ਼ਬਰ ਦਿੱਤੀ ਹੈ ਕਿ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਦੇ ਅਹੁਦੇ ਮਹੱਤਵਪੂਰਨ ਹਨ, ਜਦਕਿ ਨਵੀਂ ਸਰਕਾਰ ਵਿੱਚ ਵਿਦੇਸ਼ ਮੰਤਰੀ ਕੌਣ ਹੋਵੇਗਾ ਇਹ ਸਵਾਲ ਵੀ ਮਹੱਤਵਪੂਰਨ ਹੈ ਕਿਉਂਕਿ ਸਾਂਝੀ ਵਿਰੋਧੀ ਧਿਰ ਵਾਰ-ਵਾਰ ਇਮਰਾਨ ਖਾਨ ਸਰਕਾਰ ਨੂੰ ਗਲਤ" ਵਿਦੇਸ਼ੀ ਨੀਤੀਆਂ ਲਈ ਨਿਸ਼ਾਨਾ ਬਣਾਉਂਦੀ ਰਹੀ ਹੈ।
ਖ਼ਬਰਾਂ ਵਿੱਚ ਕਿਹਾ ਗਿਆ ਹੈ ਕਿ ਅਫਵਾਹਾਂ ਦੇ ਅਨੁਸਾਰ ਪੀਪੀਪੀ ਮੁਖੀ ਬਿਲਾਵਲ ਭੁੱਟੋ-ਜ਼ਰਦਾਰੀ ਨੂੰ ਅਗਲਾ ਵਿਦੇਸ਼ ਮੰਤਰੀ ਨਿਯੁਕਤ ਕਰ ਸਕਦੇ ਹਨ। ਆਕਸਫੋਰਡ ਯੂਨੀਵਰਸਿਟੀ 'ਚ ਪੜ੍ਹੇ 33 ਸਾਲਾ ਬਿਲਾਵਲ ਨੇ 'ਦਿ ਇੰਡੀਪੈਂਡੈਂਟ ਉਰਦੂ' ਨੂੰ ਦਿੱਤੇ ਇੰਟਰਵਿਊ 'ਚ ਕਿਹਾ ਕਿ ਪਾਰਟੀ ਨਵੇਂ ਵਿਦੇਸ਼ ਮੰਤਰੀ ਵਜੋਂ ਉਨ੍ਹਾਂ ਦੀ ਨਿਯੁਕਤੀ 'ਤੇ ਫ਼ੈਸਲਾ ਕਰੇਗੀ। ਬਿਲਾਵਲ ਭੁੱਟੋ ਸਾਬਕਾ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਅਤੇ ਸਾਬਕਾ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਦੇ ਪੁੱਤਰ ਹਨ। ਉਹ ਸਾਬਕਾ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਜ਼ੁਲਫਿਕਾਰ ਅਲੀ ਭੁੱਟੋ ਦੇ ਪੋਤੇ ਹਨ। ਖਾਨ ਦੀ ਅਗਵਾਈ ਦੀ ਆਲੋਚਨਾ ਕਰਦੇ ਹੋਏ ਬਿਲਾਵਲ ਨੇ ਕਿਹਾ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਸਰਕਾਰ ਨੇ ਵਿਦੇਸ਼ ਮੰਤਰਾਲੇ ਅਤੇ ਰਾਸ਼ਟਰੀ ਸੁਰੱਖਿਆ ਕਮੇਟੀ (ਐਨਐਸਸੀ) ਨੂੰ ਵਿਵਾਦਪੂਰਨ ਬਣਾ ਦਿੱਤਾ ਹੈ। ਨੈਸ਼ਨਲ ਅਸੈਂਬਲੀ 'ਚ ਸ਼ਨੀਵਾਰ ਨੂੰ ਇਮਰਾਨ ਖਾਨ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤੇ 'ਤੇ ਚਰਚਾ ਦੌਰਾਨ ਬਿਲਾਵਲ ਨੇ ਖਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ 'ਤੇ ਨਿਸ਼ਾਨਾਵਿੰਨ੍ਹਦੇ ਹੋਏ ਸਵਾਲ ਕੀਤਾ ਸੀ ਕਿ ਉਹ ਰਾਸ਼ਟਰੀ ਸੁਰੱਖਿਆ ਕਮੇਟੀ ਦੀ ਬੈਠਕ 'ਚ ਮੌਜੂਦ ਕਿਉਂ ਨਹੀਂ ਸਨ। ਜਿਸ ਵਿਚ ਪਾਕਿਸਤਾਨ ਤਹਿਰੀਕ-ਏ ਇਨਸਾਫ਼ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੂੰ ਡੇਗਣ ਦੀ ਤਥਾਕਥਿਤ "ਵਿਦੇਸ਼ੀ ਸਾਜ਼ਿਸ਼" ਬਾਰੇ ਚਰਚਾ ਕੀਤੀ ਗਈ।
ਪੜ੍ਹੋ ਇਹ ਅਹਿਮ ਖ਼ਬਰ- ਇਮਰਾਨ ਅਤੇ ਸਾਬਕਾ ਮੰਤਰੀਆਂ ਨੂੰ ECL 'ਚ ਰੱਖਣ ਲਈ ਹਾਈਕੋਰਟ 'ਚ ਪਟੀਸ਼ਨ ਦਾਇ
ਇਮਰਾਨ ਦੇ ਬੁਲਾਰੇ ਦੇ ਘਰ ਛਾਪਾ
ਪਾਕਿਸਤਾਨ ਦੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਬੁਲਾਰੇ ਡਾਕਟਰ ਅਰਸਲਾਨ ਖਾਲਿਦ ਦੇ ਘਰ ਐਤਵਾਰ ਤੜਕੇ ਛਾਪੇਮਾਰੀ ਕੀਤੀ ਗਈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਨੇ ਇੱਕ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਪਾਰਟੀ ਨੇ ਦਾਅਵਾ ਕੀਤਾ ਕਿ ਡਾਕਟਰ ਖਾਲਿਦ ਦੇ ਪਰਿਵਾਰਕ ਮੈਂਬਰਾਂ ਦੇ ਫੋਨ ਵੀ ਜ਼ਬਤ ਕਰ ਲਏ ਗਏ ਹਨ ਅਤੇ ਅਧਿਕਾਰੀ ਉਨ੍ਹਾਂ ਨੂੰ ਆਪਣੇ ਨਾਲ ਲੈ ਗਏ ਹਨ। ਪੀਟੀਆਈ ਨੇ ਹਾਲਾਂਕਿ ਛਾਪੇਮਾਰੀ ਕਰਨ ਵਾਲੀ ਏਜੰਸੀ ਦਾ ਨਾਮ ਨਹੀਂ ਲਿਆ ਹੈ।
ਪੜ੍ਹੋ ਇਹ ਅਹਿਮ ਖ਼ਬਰ - ਪਾਕਿਸਤਾਨ 'ਚ ਇਮਰਾਨ ਦੀ ਡਿੱਗੀ ਸਰਕਾਰ, ਭਲਕੇ ਹੋਵੇਗੀ ਨਵੇਂ ਪ੍ਰਧਾਨ ਮੰਤਰੀ ਦੀ ਚੋਣ
ਪਾਰਟੀ ਨੇ ਟਵੀਟ ਕੀਤਾ ਕਿ ਬਹੁਤ ਹੀ ਪਰੇਸ਼ਾਨ ਕਰਨ ਵਾਲੀ ਖਬਰ, ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਬੁਲਾਰੇ ਡਾਕਟਰ ਅਰਸਲਾਨ ਖਾਲਿਦ ਦੇ ਘਰ ਛਾਪਾ ਮਾਰਿਆ ਗਿਆ ਹੈ ਅਤੇ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਦੇ ਸਾਰੇ ਫੋਨ ਲੈ ਲਏ ਹਨ। ਉਹਨਾਂ ਨੇ ਕਦੇ ਵੀ ਸੋਸ਼ਲ ਮੀਡੀਆ 'ਤੇ ਕਿਸੇ ਨਾਲ ਦੁਰਵਿਵਹਾਰ ਨਹੀਂ ਕੀਤਾ ਅਤੇ ਨਾ ਹੀ ਕਿਸੇ ਸੰਸਥਾ 'ਤੇ ਹਮਲਾ ਕੀਤਾ। ਪੀ.ਟੀ.ਆਈ. ਨੇ ਦਾਅਵਾ ਕੀਤਾ ਕਿ ਵਿਰੋਧੀ ਨੇ ਬੇਦਖਲ ਕੈਬਨਿਟ ਮੰਤਰੀਆਂ ਜਾਂ ਪਾਰਟੀ ਮੈਂਬਰਾਂ ਖ਼ਿਲਾਫ਼ ਬਦਲੇ ਦੀ ਕਾਰਵਾਈ ਨਾ ਕਰਨ ਦਾ ਵਾਅਦਾ ਕੀਤਾ ਸੀ ਪਰ ਇਸ ਦੇ ਬਾਵਜੂਦ ਇਹ ਛਾਪੇਮਾਰੀ ਕੀਤੀ ਗਈ।
ਜ਼ੇਲੇਂਸਕੀ ਦੀ ਚਿਤਾਵਨੀ, ਰੂਸੀ ਹਮਲੇ ਸਿਰਫ ਯੂਕ੍ਰੇਨ ਤੱਕ ਸੀਮਤ ਨਹੀਂ ਰਹਿਣਗੇ
NEXT STORY