ਇੰਟਰਨੈਸ਼ਨਲ ਡੈਸਕ- ਅਮਰੀਕਾ ਵਿੱਚ ਸਿੱਖਾਂ ਵੱਲੋਂ ਵੱਡੀ ਜਿੱਤ ਦਰਜ ਕੀਤੀ ਗਈ ਹੈ। ਕੈਲੀਫੋਰਨੀਆ ਅਸੈਂਬਲੀ ਨੇ ਬਿੱਲ ਐੱਸ.ਬੀ. 509 ਪਾਸ ਕਰ ਦਿੱਤਾ ਹੈ, ਜਿਸ ਦਾ ਮਕਸਦ ਵਿਦੇਸ਼ੀ ਦਖ਼ਲਅੰਦਾਜ਼ੀ ਵਰਗੀ ਗੰਭੀਰ ਸਮੱਸਿਆ ਨਾਲ ਨਜਿੱਠਣਾ ਹੈ। ਇਹ ਬਿੱਲ ਸੂਬੇ ਦੀ ਸੈਨੇਟ ਵਿੱਚ ਪਹਿਲਾਂ ਹੀ ਪਾਸ ਹੋ ਚੁੱਕਾ ਸੀ ਅਤੇ ਹੁਣ ਅਸੈਂਬਲੀ ਤੋਂ ਵੀ ਇਸ ਨੂੰ ਹਰੀ ਝੰਡੀ ਮਿਲ ਗਈ ਹੈ।
ਇਹ ਬਿੱਲ ਸੂਬਾ ਸੈਨੇਟਰ ਐਨਾ ਕੈਬਾਯੇਰੋ ਵੱਲੋਂ ਤਿਆਰ ਕੀਤਾ ਗਿਆ ਸੀ। ਕੈਲੀਫੋਰਨੀਆ ਅਸੈਂਬਲੀ ਦੀ ਪਹਿਲੀ ਸਿੱਖ ਮੈਂਬਰ ਜਸਮੀਤ ਕੌਰ ਬੈਂਸ ਨੇ ਬਿੱਲ ਪਾਸ ਹੋਣ ਮਗਰੋਂ ਕਿਹਾ ਕਿ ਇਸ ਤਰ੍ਹਾਂ ਦਾ ਕਾਨੂੰਨ ਸਿਰਫ ਕੈਲੀਫੋਰਨੀਆ ਹੀ ਨਹੀਂ, ਸਗੋਂ ਅਮਰੀਕਾ ਦੀ ਕਾਂਗਰਸ ਵਿੱਚ ਵੀ ਪਾਸ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਲੋਕਾਂ ਦੀ ਬੋਲਣ ਦੀ ਆਜ਼ਾਦੀ ਨੂੰ ਵਿਦੇਸ਼ੀ ਤਾਕਤਾਂ ਵੱਲੋਂ ਦਬਾਉਣ ਦੀਆਂ ਕੋਸ਼ਿਸ਼ਾਂ ਰੋਕੀਆਂ ਜਾ ਸਕਦੀਆਂ ਹਨ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਸਿੱਖ ਕੁੜੀ ਦੀ ਦਿਨ-ਦਿਹਾੜੇ ਰੋਲ਼ੀ ਪੱਤ, ਅੱਗੋਂ ਅੰਗਰੇਜ਼ ਕਹਿੰਦੇ- 'ਮੁੜ ਜਾਓ ਆਪਣੇ ਦੇਸ਼...'
ਸੈਨੇਟਰ ਕੈਬਾਯੇਰੋ ਨੇ ਇਸ ਮਾਮਲੇ ਵੱਲ ਕਈ ਵਾਰ ਧਿਆਨ ਦਿਵਾਇਆ ਕਿ ਜ਼ੁਲਮ ਤੋਂ ਬਚ ਕੇ ਅਮਰੀਕਾ ਆਏ ਪ੍ਰਵਾਸੀਆਂ 'ਤੇ ਕੁਝ ਵਿਦੇਸ਼ੀ ਤਾਕਤਾਂ ਵੱਲੋਂ ਹਿੰਸਾ ਦੀ ਵਰਤੋਂ ਕੀਤੀ ਜਾਂਦੀ ਹੈ। ਪਰ ਪ੍ਰਭਾਵਸ਼ਾਲੀ ਕਾਨੂੰਨ ਨਾ ਹੋਣ ਕਰਕੇ ਇਸ ਸਮੱਸਿਆ ਨਾਲ ਨਜਿੱਠਣ ਵਿੱਚ ਮੁਸ਼ਕਲਾਂ ਆ ਰਹੀਆਂ ਸਨ। ਉਨ੍ਹਾਂ ਮੁਤਾਬਕ, ਇਹ ਖਤਰੇ ਮਨੁੱਖੀ ਹੱਕਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੇ ਹਨ।
ਹੁਣ ਬਿੱਲ ਪਾਸ ਹੋਣ ਤੋਂ ਬਾਅਦ ਕੈਲੀਫੋਰਨੀਆ ਦੇ ਪੁਲਸ ਵਿਭਾਗ ਨੂੰ ਅਧਿਕਾਰ ਮਿਲ ਗਏ ਹਨ ਕਿ ਉਹ ਇਸ ਤਰ੍ਹਾਂ ਦੇ ਖਤਰਿਆਂ ਬਾਰੇ ਜਾਣਕਾਰੀ ਇਕੱਤਰ ਕਰਕੇ ਫੈਡਰਲ ਏਜੰਸੀਆਂ ਨਾਲ ਸਾਂਝੀ ਕਰ ਸਕਣ। ਸਿੱਖ ਅਮੈਰਿਕਨ ਲੀਗਲ ਡਿਫੈਂਸ ਐਂਡ ਐਜੂਕੇਸ਼ਨ ਫੰਡ ਸਮੇਤ ਕਈ ਸੰਗਠਨਾਂ ਵੱਲੋਂ ਇਸ ਬਿੱਲ ਦੀ ਖੁੱਲ੍ਹ ਕੇ ਹਮਾਇਤ ਕੀਤੀ ਗਈ ਹੈ।
ਇਹ ਵੀ ਪੜ੍ਹੋ- ਸ਼ਰਮਨਾਕ! ਡਾਕਟਰ ਆਪ੍ਰੇਸ਼ਨ ਵਿਚਾਲੇ ਛੱਡ ਮਨਾਉਣ ਲੱਗਾ ਨਰਸ ਨਾਲ 'ਰੰਗਰਲੀਆਂ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਘਰ ਦੀ ਕੰਧ ਡਿੱਗਣ ਨਾਲ 2 ਦੀ ਮੌਤ, 7 ਜ਼ਖ਼ਮੀ
NEXT STORY