ਬਰਮਿੰਘਮ (ਸਰਬਜੀਤ ਸਿੰਘ ਬਨੂੜ)- ਇੰਗਲੈਂਡ ਦੇ ਸ਼ਹਿਰ ਬਰਮਿੰਘਮ ਵਿਖੇ ਖਾਲਸਾ ਪੰਥ ਦੇ 324ਵੇਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਤੇ ਨੌਜਵਾਨ ਸ਼ਾਮਲ ਹੋਏ। ਨਗਰ ਕੀਰਤਨ ਦੀ ਅਰੰਭਤਾ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਬਾਬੇ ਕੇ ਸੋਹੋ ਰੋਡ ਤੋਂ ਹੋਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਗਤਕਾ ਪਾਰਟੀਆਂ ਨੇ ਖ਼ਾਲਸਾ ਰਵਾਇਤਾਂ ਮੁਤਾਬਕ ਗਤਕੇ ਦੇ ਜੌਹਰ ਦਿਖਾਏ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਾਮਿਲ ਨੌਜਵਾਨਾਂ ਵੱਲੋਂ ਖ਼ਾਲਿਸਤਾਨ ਦੇ ਝੰਡੇ ਚੁੱਕੇ ਹੋਏ ਸਨ ਅਤੇ ਉਹ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਾ ਰਹੇ ਸਨ।
ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ 'ਚ ਸ਼ੁਰੂ ਹੋਇਆ 'ਵਿਵਿਡ ਸਿਡਨੀ ਫੈਸਟੀਵਲ' (ਤਸਵੀਰਾਂ)
ਨਗਰ ਕੀਰਤਨ ਦੇ ਰਸਤੇ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵੱਲੋਂ ਲੰਗਰ ਦੇ ਵੱਡੀ ਗਿਣਤੀ ਵਿੱਚ ਸਟਾਲ ਲੱਗੇ ਹੋਏ ਸਨ। ਨਗਰ ਕੀਰਤਨ ਵਿੱਚ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਕੁਲਵੰਤ ਸਿੰਘ ਮੁਠੱਡਾ ਨੇ ਸਮੂਹ ਸੰਗਤਾਂ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਦੀਆਂ ਵਧਾਈਆਂ ਦੇਂਦੇ ਹੋਏ ਪੰਜਾਬ ਵਿੱਚ ਗੁਰੂ ਘਰਾਂ ਵਿੱਚ ਲਗਾਤਾਰ ਹੋ ਰਹੀਆਂ ਬੇਅਦਬੀਆਂ 'ਤੇ ਵੀ ਡੂੰਘੀ ਚਿੰਤਾ ਦਾ ਪ੍ਰਗਟ ਕਰਦੇ ਹੋਏ ਪ੍ਰਬੰਧਕਾਂ ਨੂੰ ਯੋਗ ਸੁਰੱਖਿਆ ਪ੍ਰਬੰਧ ਕਰਨ ਦੀ ਅਪੀਲ ਕੀਤੀ। ਨਗਰ ਕੀਰਤਨ ਵੱਖ-ਵੱਖ ਗੁਰੂ ਘਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਹਰਿ ਰਾਇ ਸਾਹਿਬ ਵੈਸਟ ਬ੍ਰਮਵਿਚ ਵਿਖੇ ਸਮਾਪਤ ਹੋਇਆ ਜਿੱਥੇ ਭਾਰੀ ਦੀਵਾਨ ਸਜਾਏ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਢਿੱਲੋ, ਮੁਖਤਿਆਰ ਸਿੰਘ, ਜਤਿੰਦਰ ਸਿੰਘ, ਬਲਵਿੰਦਰ ਸਿੰਘ ਚਹੇੜੂ, ਪਿਆਰਾ ਸਿੰਘ ਭੋਗਲ, ਕੌਂਸਲਰ ਗੁਰਦਿਆਲ ਸਿੰਘ ਅਟਵਾਲ, ਕੁਲਦੀਪ ਸਿੰਘ ਦਿਉਲ ਆਦਿ ਹੋਰ ਬਹੁਤ ਸਾਰੇ ਸਿੱਖ ਆਗੂਆਂ ਨੇ ਨਗਰ ਕੀਰਤਨ ਦੌਰਾਨ ਹਾਜ਼ਰੀ ਭਰੀ ਤੇ ਸੰਗਤਾਂ ਨੂੰ ਵਧਾਈ ਦਿੱਤੀ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਆਸਟ੍ਰੇਲੀਆ 'ਚ ਸ਼ੁਰੂ ਹੋਇਆ 'ਵਿਵਿਡ ਸਿਡਨੀ ਫੈਸਟੀਵਲ' (ਤਸਵੀਰਾਂ)
NEXT STORY