ਮੋਦਨਾ (ਦਲ਼ਵੀਰ ਸਿੰਘ ਕੈਂਥ) ਸੇਵਾ ਅਤੇ ਸਿਮਰਨ ਦੇ ਪੁੰਜ, ਲੰਗਰ ਅਤੇ ਪੰਗਤ ਦੀ ਮਰਿਆਦਾ ਨੂੰ ਕਾਇਮ ਕਰਨ ਵਾਲੇ ਅਤੇ ਸਮਾਜ ਵਿੱਚ ਅਨੇਕਾਂ ਹੀ ਪ੍ਰਕਾਰ ਦੇ ਸੁਧਾਰ (ਜਿਵੇਂ ਕਿ ਸਤੀ ਪ੍ਰਥਾ ਦਾ ਖੰਡਨ,ਪਰਦਾ ਪ੍ਰਥਾ ਦਾ ਖੰਡਨ, ਛੂਤਛਾਤ, ਭੇਦ-ਭਾਵ, ਨਸ਼ਿਆਂ ਦਾ ਖੰਡਨ) ਲਿਆਉਣ ਵਾਲੇ ਕ੍ਰਾਂਤੀਕਾਰੀ ਸਮਾਜ ਸੁਧਾਰਕ ਤੀਸਰੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦਾ 547ਵਾਂ ਪ੍ਰਕਾਸ਼ ਗੁਰਪੁਰਬ ਪੂਰੀ ਦੁਨੀਆਂ ਵਿੱਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਅਜਿਹੇ ਦੀਨ ਦਿਆਲ ਸਤਿਗੁਰੂ ਜੀ ਦਾ ਪ੍ਰਕਾਸ਼ ਗੁਰਪੁਰਬ ਗੁਰਦੁਆਰਾ ਗੁਰੂ ਨਾਨਕ ਦਰਬਾਰ ਕਸਤਲਫ੍ਰਾਂਕੋ ਇਮਿਲੀਆ (ਮੋਦਨਾ) ਵਿਖੇ ਵੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।


ਇਸ ਮੌਕੇ ਆਰੰਭੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪੰਰਤ ਸੱਜੇ ਦੀਵਾਨਾਂ ਤੋਂ ਇੰਗਲੈਂਡ ਦੀ ਧਰਤੀ ਤੋਂ ਆਏ ਕਵੀਸ਼ਰੀ ਜਾਗੋ ਵਾਲੇ ਜੱਥੇ ਨੇ ਸੰਗਤ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ। ਸ੍ਰੀ ਆਖੰਡ ਪਾਠ ਸਾਹਿਬ ਦੀ ਸੇਵਾ ਇਲਾਕੇ ਦੇ ਪੰਜਾਬੀ ਭਾਰਤੀ ਟਰੱਕ ਡਰਾਈਵਰਾਂ ਵੱਲੋਂ ਕੀਤੀ ਗਈ।ਇਸ ਮੌਕੇ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੇ ਹਾਜ਼ਰੀ ਭਰੀ।

ਦੀਵਾਨਾਂ ਦੀ ਸਮਾਪਤੀ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹੁੰਚੀਆਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਨੂੰ ਜੀ ਆਇਆਂ ਨੂੰ ਆਖਿਆ ਗਿਆ ਅਤੇ ਉਹਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਵੱਖ ਵੱਖ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਗੁਰੂ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਢਾਡੀ ਜੱਥੇ ਨੂੰ ਵੀ ਸਿਰੋਪਾਓ ਦੀ ਬਖਸ਼ਿਸ਼ ਕੀਤੀ ਗਈ। ਇਸ ਮੌਕੇ ਗੁਰੂ ਸਾਹਿਬ ਜੀ ਦੇ ਬਖਸ਼ਿਸ਼ ਕੀਤੇ ਹੋਏ ਭੰਡਾਰਿਆਂ ਵਿੱਚੋਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ
NEXT STORY