ਮਿਲਾਨ/ਇਟਲੀ (ਸਾਬੀ ਚੀਨੀਆ) : ਇਟਲੀ ਦੀ ਰਾਜਧਾਨੀ ਰੋਮ ਦੇ ਨੇੜਲੇ ਗੁਰਦੁਆਰਾ ਗੋਬਿੰਦਸਰ ਸਾਹਿਬ 'ਚ ਲਵੀਨੀਓ ਦੀਆਂ ਸੰਗਤਾਂ ਵੱਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 646ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਤੇ ਚੜ੍ਹਦੀ ਕਲਾ ਨਾਲ ਮਨਾਇਆ ਗਿਆ। ਇਸ ਮੌਕੇ ਆਰੰਭ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਖੁੱਲ੍ਹੇ ਦੀਵਾਨ ਹਾਲ ਸਜਾਏ ਗਏ, ਜਿਨ੍ਹਾਂ 'ਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਨਾਲ ਆਰੰਭਤਾ ਕਰਦਿਆਂ ਹਾਜ਼ਰੀਆਂ ਭਰੀਆਂ। ਉਪਰੰਤ ਪੰਜਾਬ ਤੋਂ ਉਚੇਚੇ ਤੌਰ 'ਤੇ ਪੁੱਜੇ ਪੰਥ ਪ੍ਰਸਿੱਧ ਢਾਡੀ ਸੁਖਵੀਰ ਸਿੰਘ ਭੌਰ, ਗੁਰਪ੍ਰੀਤ ਸਿੰਘ ਸਾਰੰਗੀ ਮਾਸਟਰ ਤੇ ਦਲਵਿੰਦਰ ਸਿੰਘ ਦਮਨ ਨੇ ਇਕ ਤੋਂ ਬਾਅਦ ਇਕ ਢਾਡੀ ਵਾਰਾਂ ਰਾਹੀਂ ਗੁਰੂ ਰਵਿਦਾਸ ਜੀ ਦੀ ਜੀਵਨੀ ਨੂੰ ਸੰਗਤਾਂ ਦੇ ਸਨਮੁੱਖ ਪੇਸ਼ ਕਰਦਿਆਂ ਸਮਾਗਮ ਨੂੰ ਸਫਲ ਬਣਾਇਆ।
ਇਹ ਵੀ ਪੜ੍ਹੋ : ਸਬਾਊਦੀਆ (ਇਟਲੀ) ਵਿਖੇ ਧੂਮਧਾਮ ਨਾਲ ਮਨਾਇਆ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 646ਵਾਂ ਪ੍ਰਕਾਸ਼ ਪੁਰਬ
ਢਾਡੀ ਸੁਖਵੀਰ ਸਿੰਘ ਭੌਰ ਨੇ ਜ਼ੋਰ ਦਿੰਦਿਆਂ ਆਖਿਆ ਕਿ ਸਾਨੂੰ ਆਪਸੀ ਧੜੇਬੰਦੀਆਂ ਤੋਂ ਉਪਰ ਉਠ ਕੇ ਸਰਬੱਤ ਦੀ ਭਲਾਈ ਲਈ ਕਾਰਜ ਕਰਦੇ ਕਰਨੇ ਚਾਹੀਦੇ ਹਨ, ਜਿਸ ਤਰ੍ਹਾਂ ਸਾਡੇ ਗੁਰੂ ਸਾਹਿਬਾਨ ਉਪਦੇਸ਼ ਦੇ ਕੇ ਗਏ ਹਨ। ਇਸ ਦੌਰਾਨ ਗ੍ਰੰਥੀ ਸਿੰਘ ਭਾਈ ਦਲਬੀਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਪਹੁੰਚੇ ਹੋਏ ਜਥੇ ਨੂੰ ਗੁਰੂ ਬਖਸ਼ਿਸ਼ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ। ਸੰਗਤਾਂ ਨੇ ਦੂਰੋਂ-ਨੇੜਿਓਂ ਪਹੁੰਚ ਕੇ ਧਾਰਮਿਕ ਸਮਾਗਮ ਦੀਆਂ ਰੌਣਕਾਂ ਨੂੰ ਵਧਾਉਂਦਿਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਨੌਜਵਾਨਾਂ ਨੇ ਚੱਲਦੀਆਂ ਸੇਵਾਵਾਂ ਵਿੱਚ ਹਿੱਸਾ ਪਾ ਕੇ ਜੀਵਨ ਸਫਲਾ ਬਣਾਇਆ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਸਬਾਊਦੀਆ (ਇਟਲੀ) ਵਿਖੇ ਧੂਮਧਾਮ ਨਾਲ ਮਨਾਇਆ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 646ਵਾਂ ਪ੍ਰਕਾਸ਼ ਪੁਰਬ
NEXT STORY