ਰੋਮ (ਕੈਂਥ)- ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 647ਵਾਂ ਆਗਮਨ ਪੁਰਬ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਸਬੋਦੀਆ ਵਿਖੇ 24-25 ਫਰਵਰੀ 2024 ਦਿਨ ਸ਼ਨੀਵਾਰ ਤੇ ਐਤਵਾਰ ਨੂੰ ਬਹੁਤ ਹੀ ਸ਼ਾਨੋ-ਸ਼ੌਕਤ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸਮਾਗਮਾਂ ਦਾ ਆਯੋਜਨ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਟੈਂਪਲ ਸਬੋਦੀਆ (ਲਾਤੀਨਾ) ਦੀ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਜਾ ਰਿਹਾ ਹੈ। 25 ਫਰਵਰੀ ਨੂੰ ਵਿਸ਼ਵ ਪ੍ਰਸਿੱਧ ਪੰਜਾਬੀ ਲੋਕ ਗਾਇਕ ਲਹਿੰਬਰ ਹੁਸੈਨਪੁਰੀ ਉਚੇਚੇ ਤੌਰ 'ਤੇ ਗੁਰਦੁਆਰਾ ਸਾਹਿਬ ਪਹੁੰਚ ਕੇ ਗੁਰੂ ਮਹਿਮਾ ਦਾ ਆਪਣੀ ਬੁਲੰਦ ਤੇ ਸੁਰੀਲੀ ਆਵਾਜ਼ ਵਿੱਚ ਗੁਣਗਾਨ ਕਰਨਗੇ।
ਇਹ ਵੀ ਪੜ੍ਹੋ: ਬਲਾਤਕਾਰੀਆਂ ਦੀ ਹੁਣ ਖੈਰ ਨਹੀਂ, ਪਾਸ ਹੋਇਆ ਅਹਿਮ ਕਾਨੂੰਨ, ਦੋਸ਼ੀਆਂ ਨੂੰ ਮਿਲੇਗੀ ਇਹ ਸਜ਼ਾ
ਇਹ ਜਾਣਕਾਰੀ ਪ੍ਰੈੱਸ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਦਿੰਦਿਆਂ ਕਿਹਾ ਇਸ ਆਗਮਨ ਪੁਰਬ ਵਿੱਚ ਸੰਗਤਾਂ ਦੇ ਆਉਣ ਲਈ ਵਿਸ਼ੇਸ਼ ਗੱਡੀਆਂ ਦੀ ਮੁਫਤ ਸੇਵਾ ਗੁਰਦੁਆਰਾ ਸਾਹਿਬ ਵੱਲੋਂ ਹੋਵੇਗੀ, ਜਿਹੜੀ ਵੀ ਸੰਗਤ ਆਗਮਨ ਪੁਰਬ ਮੌਕੇ ਗੁਰਦੁਆਰਾ ਸਾਹਿਬ ਹਾਜ਼ਰੀ ਭਰਨਾ ਚਾਹੁੰਦੀ ਹੈ ਉਹ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਪਰਕ ਕਰ ਸਕਦੀ ਹੈ। ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੂਰੇ ਲਾਸੀਓ ਸੂਬੇ ਤੋਂ ਸੰਗਤਾਂ ਕਾਫਲਿਆਂ ਦੇ ਰੂਪ ਵਿੱਚ ਸ਼ਮੂਲੀਅਤ ਕਰ ਰਹੀਆਂ ਹਨ ਤੇ ਪ੍ਰਸਿੱਧ ਹੋਰ ਰਾਗੀ, ਢਾਡੀ, ਕੀਰਤਨੀਏ ਤੇ ਪ੍ਰਚਾਰਕ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਦਾ ਇਨਕਲਾਬੀ ਇਤਿਹਾਸ ਸਰਵਣ ਕਰਵਾਉਣਗੇ।
ਇਹ ਵੀ ਪੜ੍ਹੋ: ਕੈਨੇਡਾ 'ਚ 22 ਸਾਲਾ ਭਾਰਤੀ ਮੁੰਡੇ ਨੇ ਕੀਤਾ ਆਪਣੇ ਪਿਤਾ ਦਾ ਕਤਲ, ਭਾਲ 'ਚ ਲੱਗੀ ਪੁਲਸ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।
ਜਾਪਾਨ 'ਚ ਬਰਡ ਫਲੂ ਦੀ ਪੁਸ਼ਟੀ, ਮਾਰੇ ਗਏ 14 ਹਜ਼ਾਰ ਪੰਛੀ
NEXT STORY