ਰੋਮ(ਕੈਂਥ)- ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਆਗਮਨ ਪੁਰਬ ਨੂੰ ਸਮਰਪਿਤ ਜਿੱਥੇ ਦੇਸ਼ਾਂ ਵਿਦੇਸ਼ਾਂ ਵਿੱਚ ਸੰਗਤਾਂ ਵੱਲੋਂ ਵਿਸ਼ਾਲ ਗੁਰਮਿਤ ਸਮਾਗਮ ਅਤੇ ਨਗਰ ਕੀਰਤਨ ਸਜਾਏ ਜਾ ਰਹੇ ਹਨ। ਉੱਥੇ ਹੀ ਇਟਲੀ ਦੇ ਲਾਸੀਓ ਇਲਾਕੇ ਦੇ ਪ੍ਰਸਿੱਧ ਸ਼ਹਿਰ ਵਿਲੇਤਰੀ (ਰੋਮ) ਵਿਖੇ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਦਰਬਾਰ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਮਾਗਮ 23 ਫਰਵਰੀ ਦਿਨ ਐਤਵਾਰ 2025 ਨੂੰ ਬਹੁਤ ਹੀ ਸ਼ਾਨੋ ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ।

ਪ੍ਰਕਾਸ਼ ਪੁਰਬ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਸ ਮਹਾਨ ਤੇ ਪਵਿੱਤਰ ਦਿਵਸ ਮੌਕੇ 21 ਫਰਵਰੀ ਦਿਨ ਸ਼ੁਕਰਵਾਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੀ 11 ਵਜੇ ਆਰੰਭਤਾ ਹੋਵੇਗੀ ਤੇ 23 ਫਰਵਰੀ ਦਿਨ ਐਤਵਾਰ ਸਵੇਰੇ 10 ਵਜੇ ਨਿਸ਼ਾਨ ਸਾਹਿਬ ਜੀ ਦੇ ਚੋਲਾ ਸਾਹਿਬ ਬਦਲਣ ਦੀ ਸੇਵਾ ਕੀਤੀ ਜਾਵੇਗੀ। ਉਪਰੰਤ 11 ਵਜੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਮੌਕੇ ਸਜੇ ਦੀਵਾਨਾਂ ਤੋਂ ਪੰਥ ਦੇ ਪ੍ਰਸਿੱਧ ਕੀਰਤਾਨੀਏ ਰਾਗੀ ਢਾਡੀ ਤੇ ਹੋਰ ਕਥਾਵਾਚਕ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਉਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਭਰ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਗੁਰਮਿਤ ਸਮਾਗਮਾਂ ਦਾ ਹਿੱਸਾ ਬਣਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰੋ। ਇਸ ਮੌਕੇ ਗੁਰੂ ਦੇ ਅਨੇਕਾਂ ਪ੍ਰਕਾਰ ਦੇ ਲੰਗਰ ਅਟੁੱਟ ਵਰਤਾਏ ਜਾਣਗੇ।
ਕੈਨੇਡਾ ਦੇ PM ਅਹੁਦੇ ਦੀ ਦੌੜ 'ਚੋਂ ਬਾਹਰ ਹੋਈ ਭਾਰਤੀ ਮੂਲ ਦੀ ਰੂਬੀ ਢੱਲਾ
NEXT STORY