ਮਿਲਾਨ (ਸਾਬੀ ਚੀਨੀਆ)- ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਦੀਆਂ ਖੁਸ਼ੀਆਂ ਨੂੰ ਧਿਆਨ ਵਿੱਚ ਰੱਖਦਿਆਂ ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਰਾਵਿਦਾਸ ਦਰਬਾਰ ਵਿਲੈਤਰੀ ਦੀਆਂ ਸੰਗਤਾਂ ਵੱਲੋਂ 3 ਰੋਜ਼ਾ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਸਮਾਗਮਾਂ ਵਿੱਚ ਦੂਰ-ਦੁਰਾਡੇ ਤੋਂ ਸੰਗਤਾਂ ਪਹੁੰਚੀਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੁੰਦਿਆਂ ਹੋਇਆਂ ਆਪਣਾ ਜੀਵਨ ਸਫਲਾ ਬਣਾਇਆ।

ਇਸ ਮੌਕੇ ਸਜਾਏ ਗਏ ਖੁੱਲ੍ਹੇ ਪੰਡਾਲ ਵਿੱਚ ਗੁਰੂ ਘਰ ਦੇ ਹਾਜ਼ੂਰੀ ਰਾਗੀ ਜਥੇ ਦੁਆਰਾ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕਰਵਾਇਆ ਗਿਆ। ਪ੍ਰਬੰਧਕ ਕਮੇਟੀ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਲੰਗਰ ਦੀਆਂ ਸੇਵਾਵਾਂ ਵਿੱਚ ਹਿੱਸਾ ਪਾਉਣ ਵਾਲੇ ਸੇਵਾਦਾਰਾਂ ਨੂੰ ਗੁਰੂ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ।

ਭਾਰਤੀ ਪਾਸਪੋਰਟ ਦੀ ਵਧੀ ਤਾਕਤ; ਹੁਣ ਇੰਨੇ ਦੇਸ਼ਾਂ 'ਚ ਬਿਨਾਂ ਵੀਜ਼ਾ ਦੇ ਯਾਤਰਾ ਕਰ ਸਕਣਗੇ Indians
NEXT STORY