ਰੋਮ (ਕੈਂਥ)- ਦੁਨੀਆ ਦੇ ਕੋਨੇ ਕੋਨੇ ਵਿੱਚ ਵਸਦੀਆਂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਇਟਲੀ ਦੀ ਧਰਤੀ ਰਾਜਧਾਨੀ ਰੋਮ ਦੇ ਸ਼ਹਿਰ ਵਿਲੇਂਤਰੀ ਵਿਖੇ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਦਰਬਾਰ ਦੀ ਸਮੁੱਚੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 3 ਰੋਜ਼ਾ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।

ਇਸ ਸਮਾਗਮ ਨੂੰ ਸਮਰਪਿਤ ਇਲਾਹੀ ਬਾਣੀ ਦੇ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਸਿੰਘਾਂ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਸਰਵਣ ਗਿਆ ਤੇ ਉਪਰੰਤ ਭਾਈ ਸਰਬਜੀਤ ਸਿੰਘ ਮਾਣਕਪੁਰੀ ਤੇ ਭਾਈ ਹਰਪਾਲ ਸਿੰਘ ਦੇ ਕਵੀਸ਼ਰੀ ਜਥੇ ਵੱਲੋਂ ਕਵੀਸ਼ਰੀ ਵਾਰਾਂ ਨਾਲ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦਾ ਇਤਿਹਾਸ ਸਰਵਣ ਕਰਵਾਇਆ ਗਿਆ। ਇਸ ਮੌਕੇ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੇ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਤੇ ਮੰਦਿਰ ਦੇ ਮੈਂਬਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਇਸ ਸਮਾਗਮ ਵਿੱਚ ਸੰਗਤਾਂ ਨੂੰ ਪਹੁੰਚਣ 'ਤੇ ਜੀ ਆਇਆਂ ਆਖਿਆ ਗਿਆ ਤੇ ਧੰਨਵਾਦ ਕੀਤਾ ਗਿਆ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਮੈਲਬੌਰਨ ਦੀ ਕਲਾਕਾਰ ਬੈਥਨੀ ਚੈਰੀ ਦਾ ਸਨਮਾਨ
NEXT STORY