ਮਿਲਾਨ/ਇਟਲੀ (ਸਾਬੀ ਚੀਨੀਆ)- ਸ੍ਰੀ ਗੁਰੂ ਰਾਵਿਦਾਸ ਮਹਾਰਾਜ ਜੀ ਦਾ 647ਵਾਂ ਪ੍ਰਕਾਸ਼ ਦਿਹਾੜਾ ਦੇਸ਼-ਵਿਦੇਸ਼ ਵਿਚ ਵੱਸਦੀਆਂ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸੇ ਸਬੰਧ ਵਿਚ ਇਟਲੀ ਦੇ ਸ਼ਹਿਰ ਤੋਲਨਤੀਨੋ ਦੀਆਂ ਸੰਗਤਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਹਾਨ ਸਮਾਗਮ ਕਰਵਾਇਆ ਗਿਆ। ਦੱਸਣਯੋਗ ਹੈ ਕਿ ਪ੍ਰਬੰਧਕਾਂ ਵੱਲੋਂ ਇਸ ਸਮਾਗਮ ਨੂੰ 2 ਵੱਖ-ਵੱਖ ਹਿੱਸਿਆਂ ਵਿੱਚ ਕਰਵਾਇਆ ਗਿਆ ਸੀ। ਇਸ ਤਹਿਤ ਪਿਛਲੇ ਹਫ਼ਤੇ ਸ਼ੋਭਾ ਯਾਤਰਾ ਕੱਢੀ ਗਈ ਸੀ ਤੇ ਦੂਸਰੇ ਪੜਾਅ ਦੌਰਾਨ ਅਮ੍ਰਿਤ ਬਾਣੀ ਦੇ ਪਾਠ ਦੇ ਭੋਗ ਉਪਰੰਤ ਪੰਜਾਬ ਦੀ ਧਰਤੀ ਤੋਂ ਉਚੇਚੇ ਤੌਰ 'ਤੇ ਪਹੁੰਚੇ ਭਾਈ ਸਤਨਾਮ ਸਿੰਘ ਹੂਸੈਨਪੁਰੀ ਦੇ ਜੱਥੇ ਵੱਲੋਂ ਸੰਗਤ ਨੂੰ ਸ੍ਰੀ ਗੁਰੂ ਰਵਿਦਾਸ ਮਾਹਾਰਾਜ ਜੀ ਦੀ ਬਾਣੀ ਨਾਲ ਜੋੜਿਆ ਗਿਆ।
ਇਹ ਵੀ ਪੜ੍ਹੋ : ਅੱਤਵਾਦੀ ਪੰਨੂ ਦੇ ਮਾਮਲੇ 'ਚ ਬੋਲਿਆ ਅਮਰੀਕਾ, ਕਿਸੇ ਨੂੰ ਵੀ ਲਛਮਣ ਰੇਖਾ ਪਾਰ ਨਹੀਂ ਕਰਨੀ ਚਾਹੀਦੀ
ਇਸ ਮੌਕੇ ਛੋਟੇ-ਛੋਟੇ ਬੱਚਿਆਂ ਤੋਂ ਇਲਾਵਾ ਸਥਾਨਕ ਨੌਜਵਾਨਾਂ ਵੱਲੋਂ ਵੀ ਧਾਰਮਿਕ ਸ਼ਬਦ ਪੜਦਿਆਂ ਹਾਜ਼ਰੀ ਲਗਵਾਈ ਗਈ। ਸੰਗਤਾਂ ਦੇਰ ਸ਼ਾਮ ਤੱਕ ਪ੍ਰਭੂ ਭਗਤੀ ਵਿੱਚ ਲੀਨ ਰਹਿਕੇ ਸ਼ਬਦ ਪੜ੍ਹਦੀਆਂ ਰਹੀਆਂ। ਪ੍ਰਬੰਧਕ ਕਮੇਟੀ ਵੱਲੋਂ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਸੇਵਾਦਾਰਾਂ ਨੂੰ ਸਨਮਾਨ੍ਹ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ। ਭਾਈ ਸਤਨਾਮ ਸਿੰਘ ਹੂਸੈਨਪੁਰੀ ਅਤੇ ਉਨ੍ਹਾਂ ਨਾਲ ਆਏ ਬੱਬੂ ਜਲੰਧਰੀ ਅਤੇ ਬਾਕੀ ਸਾਥੀਆਂ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਜੀ ਆਇਆਂ ਆਖਿਆ ਗਿਆ ਸੀ। ਇਸ ਸਮਾਗਮ ਨੂੰ ਦੂਰ-ਦਰਾਢੇ ਬੈਠੀਆਂ ਸੰਗਤਾਂ ਨੂੰ ਲਾਈਵ ਵਿਖਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਵੱਖ-ਵੱਖ ਤਰ੍ਹਾਂ ਦੇ ਪਕਵਾਨਾਂ ਦੇ ਸਟਾਲ ਲਗਾ ਕੇ ਆਈਆਂ ਸੰਗਤਾਂ ਨੂੰ ਲੰਗਰ ਛਕਾਇਆ ਗਿਆ।
ਇਹ ਵੀ ਪੜ੍ਹੋ: ਇਨ੍ਹਾਂ 4 ਪੰਜਾਬੀਆਂ ਦੀ ਭਾਲ 'ਚ ਜੁਟੀ ਕੈਨੇਡੀਅਨ ਪੁਲਸ, ਜਾਣੋ ਕੀ ਹੈ ਪੂਰਾ ਮਾਮਲਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।
ਆਸਟ੍ਰੇਲੀਆ ਤੋਂ ਦੁੱਖਦਾਇਕ ਖ਼ਬਰ, ਡੁੱਬਦੀ ਹੋਈ ਧੀ ਨੂੰ ਬਚਾਉਂਦੈ ਪਿਉ ਤੇ ਦਾਦੇ ਨੇ ਗੁਆਈ ਜਾਨ
NEXT STORY