ਰੋਮ(ਕੈਂਥ)- ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਸਭਾ ਵਿਆਨਾ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਪ੍ਰਕਾਸ਼ ਪੁਰਬ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ, ਜਿਸ ਵਿੱਚ ਪ੍ਰਸਿੱਧ ਮਿਸ਼ਨਰੀ ਜੱਥਿਆਂ ਨੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਦੀ ਗੱਲ ਆਪਣੀ ਬੁਲੰਦ ਤੇ ਸੁਰੀਲੀ ਆਵਾਜ਼ ਵਿੱਚ ਕਰਦਿਆਂ ਗੁਰੂ ਸਾਹਿਬ ਵੱਲੋਂ ਪਾਏ ਪੂਰਨਿਆਂ 'ਤੇ ਤੁਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਹੈਵਨ ਰੱਤੂ ਪ੍ਰਧਾਨ ਤੇ ਸਮੂਹ ਪ੍ਰਬੰਧਕ ਕਮੇਟੀ ਸ਼੍ਰੀ ਗੁਰੂ ਰਵਿਦਾਸ ਸਭਾ ਵਿਆਨਾ ਨੇ ਆਈ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਭੱਵਿਖ ਵਿੱਚ ਵੀ ਇੰਝ ਹੀ ਸੰਗਤ ਤੋਂ ਸਹਿਯੋਗ ਦੇਣ ਦੀ ਗੱਲ ਆਖੀ। । ਇਸ ਪ੍ਰਕਾਸ਼ ਦਿਵਸ ਸਮਾਗਮ ਵਿੱਚ ਇਲਾਕੇ ਭਰ ਤੋਂ ਸੰਗਤਾਂ ਨੇ ਹਾਜ਼ਰੀ ਭਰਦਿਆਂ ਗੁਰੂ ਦੇ ਜੈਕਾਰੇ ਲਗਾਏ। ਆਈ ਸਭ ਸੰਗਤ ਲਈ ਗੁਰੂ ਦੇ ਅਤੁੱਟ ਲੰਗਰ ਵਰਤੇ ਤੇ ਸਮੂਹ ਸੇਵਾਦਾਰਾਂ ਦਾ ਪ੍ਰਬੰਧਕਾਂ ਵੱਲੋਂ ਗੁਰੂ ਦੀ ਬਖ਼ਸ਼ਿਸ਼ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ।
ਅਜਿਹੀ ਥਾਂ ਲੁਕਾਈ ਕੋਕੀਨ ਕਿ ਪੁਲਸ ਵੀ ਰਹਿ ਗਈ ਹੱਕੀ-ਬੱਕੀ, ਵੀਡੀਓ ਹੋ ਰਹੀ ਵਾਇਰਲ
NEXT STORY