ਇੰਟਰਨੈਸ਼ਨਲ ਡੈਸਕ- ‘ਫਿਲਸਤੀਨ ਐਕਸ਼ਨ’ ਸਮੂਹ ’ਤੇ ਪਾਬੰਦੀ ਖਿਲਾਫ ਬ੍ਰਿਟਿਸ਼ ਸੰਸਦ ਦੇ ਬਾਹਰ ਵੱਡੀ ਗਿਣਤੀ ’ਚ ਲੋਕਾਂ ਨੇ ਰੋਸ-ਪ੍ਰਦਰਸ਼ਨ ਕੀਤਾ, ਜਿਸ ਤੋਂ ਬਾਅਦ ਪੁਲਸ ਨੇ 400 ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕਰ ਲਿਆ। ਬ੍ਰਿਟਿਸ਼ ਸਰਕਾਰ ਨੇ ‘ਫਿਲਸਤੀਨ ਐਕਸ਼ਨ’ ਸਮੂਹ ਨੂੰ ਅੱਤਵਾਦੀ ਸੰਗਠਨ ਐਲਾਨਿਆ ਹੈ ਅਤੇ ਪ੍ਰਦਰਸ਼ਨਕਾਰੀ ਇਸ ਦੇ ਵਿਰੋਧ ’ਚ ਸੰਸਦ ਦੇ ਬਾਹਰ ਇਕੱਠੇ ਹੋਏ ਸਨ।
ਰੋਸ-ਪ੍ਰਦਰਸ਼ਨ ਦਾ ਆਯੋਜਨ ਕਰਨ ਵਾਲੇ ਸਮੂਹ ‘ਡਿਫੈਂਡ ਅਵਰ ਜਿਊਰੀਜ਼’ ਨੇ ਦੱਸਿਆ ਕਿ ਲੰਡਨ ਵਿਚ ਪ੍ਰਦਰਸ਼ਨ ’ਚ 1,500 ਲੋਕਾਂ ਨੇ ਹਿੱਸਾ ਲਿਆ ਅਤੇ ਉਨ੍ਹਾਂ ਨੇ ‘ਮੈਂ ਨਸਲਕੁਸ਼ੀ ਦਾ ਵਿਰੋਧ ਕਰਦਾ ਹਾਂ, ‘ਮੈਂ ਫਿਲਸਤੀਨੀ ਕਾਰਵਾਈ ਦਾ ਸਮਰਥਨ ਕਰਦਾ ਹਾਂ’ ਵਰਗੇ ਨਾਅਰਿਆਂ ਵਾਲੇ ਪੋਸਟਰ ਫੜੇ ਹੋਏ ਸਨ। ਕੁਝ ਮਿੰਟਾਂ ਵਿਚ ਹੀ ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕਰਨਾ ਸ਼ੁਰੂ ਕਰ ਦਿੱਤਾ, ਜਦੋਂ ਕਿ ਰਾਹਗੀਰ ‘ਸ਼ਰਮ ਕਰੋ’ ਅਤੇ ‘ਮੈੱਟ ਪੁਲਸ’, ‘ਇਕ ਪੱਖ ਚੁਣੋ’, ‘ਇਨਸਾਫ਼ ਜਾਂ ਨਸਲਕੁਸ਼ੀ’ ਦੇ ਨਾਅਰੇ ਲਾ ਰਹੇ ਸਨ।
ਇਹ ਵੀ ਪੜ੍ਹੋ- ਭਾਰਤ ਨੂੰ ਝਟਕਾ ਦੇਣ ਦੇ ਚੱਕਰ 'ਚ ਅਮਰੀਕਾ 'ਚ ਹੀ ਫਟ ਗਿਆ 'ਟੈਰਿਫ਼ ਬੰਬ' ! ਹੋ ਗਿਆ ਬੁਰਾ ਹਾਲ
ਪ੍ਰਦਰਸ਼ਨ ਸ਼ੁਰੂ ਹੋਣ ਤੋਂ 8 ਘੰਟਿਆਂ ਬਾਅਦ ਪੁਲਸ ਨੇ ਦੱਸਿਆ ਕਿ ਉਨ੍ਹਾਂ ਨੇ 425 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿਚ 25 ਤੋਂ ਵੱਧ ਨੂੰ ਅਧਿਕਾਰੀਆਂ ’ਤੇ ਹਮਲਾ ਕਰਨ ਜਾਂ ਜਨਤਕ ਵਿਵਸਥਾ ਦੀ ਉਲੰਘਣਾ ਕਰਨ ਲਈ ਅਤੇ ਬਾਕੀਆਂ ਨੂੰ ਅੱਤਵਾਦ ਐਕਟ ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਜਾਪਾਨ ਦੇ ਪ੍ਰਧਾਨ ਮੰਤਰੀ ਨੇ ਕੀਤਾ ਅਸਤੀਫ਼ਾ ਦੇਣ ਦਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬੇਸੈਂਟ ਦੀ ਚੇਤਾਵਨੀ: ਜੇਕਰ SC ਨੇ ਟਰੰਪ ਦੀ ਟੈਰਿਫ ਯੋਜਨਾ ਨੂੰ ਰੱਦ ਕੀਤਾ ਤਾਂ ਸਾਨੂੰ ਦੇਣਾ ਪਵੇਗਾ ਭਾਰੀ ਰਿਫੰਡ
NEXT STORY