ਇੰਟਰਨੈਸ਼ਨਲ ਡੈਸਕ- ਅਮਰੀਕਾ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਸੀਏਟਲ ਸ਼ਹਿਰ 'ਚ ਸਥਿਤ ਮਸ਼ਹੂਰ 'ਸਪੇਸ ਨੀਡਲ' ਟਾਵਰ ਨੇੜੇ ਐਤਵਾਰ ਸ਼ਾਮ ਨੂੰ ਇੱਕ ਫੂਡ ਫੈਸਟੀਵਲ ਦੌਰਾਨ ਅਚਾਨਕ ਅੰਨ੍ਹੇਵਾਹ ਫਾਇਰਿੰਗ ਹੋ ਗਈ, ਜਿਸ ਕਾਰਨ ਘੱਟੋ-ਘੱਟ 2 ਲੋਕਾਂ ਦੀ ਮੌਤ ਹੋ ਗਈ ਅਤੇ 4 ਹੋਰ ਜ਼ਖਮੀ ਹੋ ਗਏ।
ਪੁਲਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ, ਸ਼ਾਮ ਲਗਭਗ 6 ਵਜੇ ਸੀਏਟਲ ਸੈਂਟਰ 'ਚ ਚੱਲ ਰਹੇ ਸਾਲਾਨਾ ਫੂਡ ਫੈਸਟੀਵਲ 'ਬਾਈਟ ਆਫ਼ ਸੀਏਟਲ' (Bite of Seattle) 'ਚ ਅਚਾਨਕ ਗੋਲੀਬਾਰੀ ਸ਼ੁਰੂ ਹੋ ਗਈ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਗੋਲੀਆਂ ਚੱਲਦਿਆਂ ਹੀ ਹਫ਼ੜਾ-ਦਫ਼ੜੀ ਮਚ ਗਈ। ਲੋਕ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗੇ ਅਤੇ ਇੱਕ-ਦੂਜੇ ਉੱਪਰ ਡਿੱਗਣ ਲੱਗੇ। ਹਾਲਾਂਕਿ ਫਾਇਰਿੰਗ ਕਰਨ ਵਾਲੇ ਹਮਲਾਵਰ ਦੀ ਪਛਾਣ ਨਹੀਂ ਹੋ ਸਕੀ ਤੇ ਨਾ ਹੀ ਇਹ ਪਤਾ ਲੱਗ ਸਕਿਆ ਹੈ ਕਿ ਆਖ਼ਿਰ ਇਹ ਫਾਇਰਿੰਗ ਕਿਉਂ ਹੋਈ ਹੈ।
ਇਹ ਵੀ ਪੜ੍ਹੋ- ਮਿਡਲ ਈਸਟ ਜੰਗ 'ਚ ਖਿੱਚਿਆ ਜਾਵੇਗਾ ਇਕ ਹੋਰ ਦੇਸ਼ ! ਇਰਾਨੀ ਜਹਾਜ਼ 'ਤੇ ਹਮਲੇ ਮਗਰੋਂ ਵਧਿਆ ਖ਼ਤਰਾ
ਹਾਰਬਰਵਿਊ ਮੈਡੀਕਲ ਸੈਂਟਰ ਦੀ ਬੁਲਾਰਾ ਸੁਜ਼ੈਨ ਗ੍ਰੇਗ ਅਨੁਸਾਰ, ਹਸਪਤਾਲ 'ਚ 4 ਜ਼ਖਮੀਆਂ ਨੂੰ ਭਰਤੀ ਕਰਵਾਇਆ ਗਿਆ ਹੈ, ਜਿਨ੍ਹਾਂ ਵਿੱਚ ਇੱਕ ਛੋਟਾ ਬੱਚਾ, ਇੱਕ 23 ਸਾਲਾ ਨੌਜਵਾਨ ਅਤੇ ਦੋ ਔਰਤਾਂ ਸ਼ਾਮਲ ਹਨ। ਜ਼ਖਮੀਆਂ 'ਚੋਂ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਗੋਲੀਬਾਰੀ ਦੀ ਸੂਚਨਾ ਮਿਲਦਿਆਂ ਹੀ ਭਾਰੀ ਪੁਲਸ ਬਲ ਅਤੇ ਐਮਰਜੈਂਸੀ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਪੂਰੇ ਇਲਾਕੇ ਨੂੰ ਖਾਲੀ ਕਰਵਾਇਆ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਆਮ ਲੋਕਾਂ ਨੂੰ ਘਟਨਾ ਵਾਲੀ ਥਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਹੈ। ਫਿਲਹਾਲ ਪੁਲਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ 'ਬਾਈਟ ਆਫ਼ ਸਿਏਟਲ' ਸਾਲਾਨਾ ਫੂਡ ਫੈਸਟੀਵਲ ਦੀ ਸ਼ੁਰੂਆਤ 1982 ਵਿੱਚ ਹੋਈ ਸੀ। ਹਰ ਸਾਲ ਇਸ 3 ਦਿਨਾਂ ਸਮਾਗਮ 'ਚ ਲਗਭਗ 3.5 ਲੱਖ ਲੋਕ ਹਿੱਸਾ ਲੈਂਦੇ ਹਨ। ਪਰ ਇਸ ਸਾਲ ਹੋਈ ਫਾਇਰਿੰਗ ਕਾਰਨ ਇਸ ਫੈਸਟੀਵਲ 'ਚ ਹਿੱਸਾ ਲੈਣ ਵਾਲੇ ਲੋਕਾਂ 'ਚ ਭਾਰੀ ਖ਼ੌਫ਼ ਦੇਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- 'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੁਰਦੁਆਰਾ ਦਸ਼ਮੇਸ਼ ਦਰਬਾਰ ਸਾਹਿਬ 'ਚ ਲੱਗੀ ਭਿਆਨਕ ਅੱਗ ! ਸਿੱਖ ਸੰਗਤਾਂ ਦੇ ਵਲੂੰਧਰੇ ਗਏ ਹਿਰਦੇ
NEXT STORY