ਇਸਲਾਮਾਬਾਦ-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ 'ਚ ਬੁੱਧਵਾਰ ਨੂੰ ਲੜਕੀਆਂ ਦੇ ਇਕ ਸਕੂਲ 'ਚ ਧਮਾਕਾ ਹੋਇਆ। ਅਜਿਹਾ ਕਿਹਾ ਜਾ ਰਿਹਾ ਹੈ ਕਿ ਇਹ ਸਕੂਲ ਨਿਰਮਾਣ ਅਧੀਨ ਹੈ। ਪੁਲਸ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਪੁਲਸ ਨੇ ਦੱਸਿਆ ਕਿ ਸੂਬੇ ਦੇ ਟਾਂਕ ਜ਼ਿਲ੍ਹੇ 'ਚ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਚਾਰਦੀਵਾਰੀ ਨੇੜੇ ਲਾਏ ਗਏ ਵਿਸਫੋਟਕ ਦੇ ਫੱਟਣ ਨਾਲ ਇਹ ਧਮਾਕਾ ਹੋਇਆ ਹੈ।
ਇਹ ਵੀ ਪੜ੍ਹੋ : ਅਮਰੀਕਾ ’ਚ ਟੀਕੇ ਨਹੀਂ ਲਗਵਾਉਣ ਵਾਲਿਆਂ ਨੂੰ ਆਪਣਾ ਨਿਸ਼ਾਨਾ ਬਣਾ ਰਿਹੈ ਕੋਰੋਨਾ
ਧਮਾਕੇ 'ਚ ਸਕੂਲ ਦੀ ਚਾਰਦੀਵਾਰੀ ਅਤੇ ਕੁਝ ਕਮਰੇ ਨੁਕਸਾਨੇ ਗਏ ਹਨ। ਕਿਸੇ ਵੀ ਸਮੂਹ ਨੇ ਅਜੇ ਤੱਕ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।ਪੁਲਸ ਨੇ ਦੱਸਿਆ ਕਿ ਟਾਂਕ ਜ਼ਿਲ੍ਹੇ ਦੀ ਸਰਹੱਦ ਸੂਬੇ ਦੇ ਦੱਖਣੀ ਵਜੀਰਿਸਤਾਨ ਕਬਾਇਲੀ ਜ਼ਿਲ੍ਹੇ ਦੀ ਸਰਹੱਦ ਨਾਲ ਲੱਗਦੀ ਹੈ। ਉੱਤਰ ਪੱਛਮੀ ਪਾਕਿਸਤਾਨ 'ਚ ਲੜਕੀਆਂ ਦੇ ਸਕੂਲਾਂ 'ਤੇ ਅਕਸਰ ਹਮਲੇ ਹੁੰਦੇ ਰਹਿੰਦੇ ਹਨ।
ਇਹ ਵੀ ਪੜ੍ਹੋ : ਸ਼ੱਕੀ ਚੀਨੀ ਹੈਕਰ ਨੇ ਭਾਰਤੀ ਮੀਡੀਆ ਤੇ ਸਰਕਾਰ ਨੂੰ ਬਣਾਇਆ ਸੀ ਨਿਸ਼ਾਨਾ : ਰਿਪੋਰਟ
ਇਸ ਤਰ੍ਹਾਂ ਦੇ ਹਮਲਿਆਂ ਨਾਲ ਵਿਦਿਅਕ ਅਦਾਰਿਆਂ ਦੀ ਸੁਰੱਖਿਆ 'ਤੇ ਸਵਾਲ ਖੜ੍ਹੇ ਹੁੰਦੇ ਹਨ। ਇਹ ਹਮਲੇ ਅਕਸਰ ਮਹਿਲਾ ਸਿੱਖਿਆ ਦਾ ਵਿਰੋਧ ਕਰਨ ਵਾਲੇ ਅੱਤਵਾਦੀਾਂ ਵੱਲੋਂ ਕੀਤੇ ਜਾਂਦੇ ਹਨ। ਇਕ ਰਿਪੋਰਟ 'ਚ ਦੱਸਿਆ ਗਿਆ ਹੈ ਕਿ ਪਿਛਲੇ 12 ਸਾਲ ਦੌਰਾਨ ਆਦਿਵਾਸੀ ਖੇਤਰਾਂ 'ਚ 1500 ਤੋਂ ਜ਼ਿਆਦਾ ਸਕੂਲਾਂ ਨੂੰ ਇਸ ਤਰ੍ਹਾਂ ਤਬਾਹ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਕੋਵਿਡ-19 ਦੇ ਨਵੇਂ ਮਾਮਲਿਆਂ ਦੀ ਗਿਣਤੀ ਲਗਾਤਾਰ ਘਟਨੀ ਪਿਛਲੇ ਹਫ਼ਤੇ ਵੀ ਜਾਰੀ ਰਹੀ : WHO
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਅਮਰੀਕਾ ’ਚ ਟੀਕੇ ਨਹੀਂ ਲਗਵਾਉਣ ਵਾਲਿਆਂ ਨੂੰ ਆਪਣਾ ਨਿਸ਼ਾਨਾ ਬਣਾ ਰਿਹੈ ਕੋਰੋਨਾ
NEXT STORY