ਪਿਸ਼ਾਵਰ (ਪੀ.ਟੀ.ਆਈ.)- ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਐਤਵਾਰ ਨੂੰ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਦੇ ਫਟਣ ਨਾਲ ਪੇਸ਼ਾਵਰ ਜਾਣ ਵਾਲੀ ਜਾਫਰ ਐਕਸਪ੍ਰੈਸ ਦੇ ਪੰਜ ਡੱਬੇ ਪਟੜੀ ਤੋਂ ਉਤਰ ਗਏ। ਇਸ ਹਾਦਸੇ ਵਿਚ ਚਾਰ ਲੋਕ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਇਹ ਘਟਨਾ ਜਾਫਰ ਐਕਸਪ੍ਰੈਸ ਨੂੰ ਨਿਸ਼ਾਨਾ ਬਣਾ ਕੇ ਕੀਤੇ ਜਾ ਰਹੇ ਹਮਲਿਆਂ ਦੀ ਲੜੀ ਵਿੱਚ ਤਾਜ਼ਾ ਹੈ। ਪਾਕਿਸਤਾਨ ਰੇਲਵੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸਵੇਰੇ 9 ਵਜੇ ਟ੍ਰੇਨ ਸ਼ਹਿਰ ਤੋਂ ਰਵਾਨਾ ਹੋਣ ਤੋਂ ਥੋੜ੍ਹੀ ਦੇਰ ਬਾਅਦ ਕਵੇਟਾ ਤੋਂ ਲਗਭਗ 25 ਕਿਲੋਮੀਟਰ ਦੂਰ ਸਪੈਜ਼ੰਦ ਰੇਲਵੇ ਸਟੇਸ਼ਨ ਦੇ ਨੇੜੇ ਟ੍ਰੈਕ 'ਤੇ ਧਮਾਕਾ ਹੋਇਆ। ਘਟਨਾ ਮਗਰੋਂ ਰੇਲਵੇ ਸਟਾਫ ਸਮੇਤ ਬਚਾਅ ਟੀਮਾਂ ਨੂੰ ਘਟਨਾ ਵਾਲੀ ਥਾਂ 'ਤੇ ਭੇਜਿਆ ਗਿਆ ਅਤੇ ਫਸੇ ਹੋਏ ਯਾਤਰੀਆਂ ਨੂੰ ਕਵੇਟਾ ਲਿਜਾਣ ਲਈ ਇੱਕ ਰਾਹਤ ਟ੍ਰੇਨ ਭੇਜੀ ਗਈ।
ਪੜ੍ਹੋ ਇਹ ਅਹਿਮ ਖ਼ਬਰ-ਵੱਡੀ ਖ਼ਬਰ : ਯਾਤਰੀ ਰੇਲਗੱਡੀ ਪਟੜੀ ਤੋਂ ਉਤਰੀ, ਕਈ ਜ਼ਖਮੀ
ਸੁਰੱਖਿਆ ਬਲਾਂ ਅਤੇ ਪੁਲਿਸ ਨੇ ਖੇਤਰ ਨੂੰ ਘੇਰ ਲਿਆ, ਜਦੋਂ ਕਿ ਟ੍ਰੈਕ ਨੂੰ ਸਾਫ਼ ਕਰਨ ਲਈ ਇੱਕ ਬੰਬ ਨਿਰੋਧਕ ਦਸਤਾ ਤਾਇਨਾਤ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਜ਼ਖਮੀ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਕਵੇਟਾ ਅਤੇ ਪੇਸ਼ਾਵਰ ਵਿਚਕਾਰ ਚੱਲਣ ਵਾਲੀ ਜਾਫਰ ਐਕਸਪ੍ਰੈਸ ਨੂੰ ਹਾਲ ਹੀ ਦੇ ਮਹੀਨਿਆਂ ਵਿੱਚ ਵਾਰ-ਵਾਰ ਨਿਸ਼ਾਨਾ ਬਣਾਇਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਅਫਗਾਨ ਵਿਦੇਸ਼ ਮੰਤਰੀ ਦਾ ਪਾਕਿਸਤਾਨ ਦਾ ਯੋਜਨਾਬੱਧ ਦੌਰਾ ਰੱਦ
NEXT STORY