ਕਾਬੁਲ - ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਇਕ ਸਕੂਲ ਕੰਪਲੈਕਸ ਨੇੜੇ ਹੋਏ ਧਮਾਕੇ ’ਚ ਘੱਟੋ-ਘੱਟ 42 ਬੱਚੇ ਜ਼ਖ਼ਮੀ ਹੋ ਗਏ। ਸੰਯੁਕਤ ਰਾਸ਼ਟਰ ਨੇ ਮੰਗਲਵਾਰ ਨੂੰ ਘਟਨਾ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਜ਼ਖ਼ਮੀ ਬੱਚਿਆਂ ਦੀ ਉਮਰ 9 ਤੋਂ 14 ਸਾਲ ਦੇ ਵਿਚਕਾਰ ਹੈ। ਧਮਾਕਾ ਇਕ ਵਿਦਿਅਕ ਕੇਂਦਰ ਨੇੜੇ ਹੋਇਆ। ਅਫ਼ਗਾਨਿਸਤਾਨ ਵਿਚ ਸੰਯੁਕਤ ਰਾਸ਼ਟਰ ਦੇ ਸਿਆਸੀ ਮਿਸ਼ਨ (ਯੂ. ਐੱਨ. ਏ. ਐੱਮ. ਏ.) ਨੇ ਬੱਚਿਆਂ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਕੀਤੀ ਹੈ। ਸੰਯੁਕਤ ਰਾਸ਼ਟਰ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਦੱਸਿਆ ਕਿ ਮਿਸ਼ਨ ਨੇ ਘਟਨਾ ਦੇ ਹਾਲਾਤ ਦੀ ਜਾਂਚ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਕਾਬੁਲ ਪੁਲਸ ਦੇ ਬੁਲਾਰੇ ਖਾਲਿਦ ਜ਼ਾਦਰਾਨ ਨੇ ਦੱਸਿਆ ਸੀ ਕਿ ਸੋਮਵਾਰ ਨੂੰ ਇਕ ਗ੍ਰੇਨੇਡ ਦੇ ਧਮਾਕੇ ’ਚ ਕਈ ਬੱਚੇ ਜ਼ਖ਼ਮੀ ਹੋਏ ਹਨ।
ਖ਼ਾਲਿਸਤਾਨ ਰੈਫਰੈਂਡਮ ਦੇ ਦੋ ਪ੍ਰਬੰਧਕਾਂ ਦੀ ਜਾਨ ਨੂੰ ਗੰਭੀਰ ਖ਼ਤਰਾ, RCMP ਵੱਲੋਂ ‘ਡਿਊਟੀ ਟੂ ਵਾਰਨ’ ਨੋਟਿਸ
NEXT STORY