ਕੋਇਟਾ (ਏਪੀ)- ਦੱਖਣ-ਪੱਛਮੀ ਪਾਕਿਸਤਾਨ ਵਿੱਚ ਐਤਵਾਰ ਨੂੰ ਸੁਰੱਖਿਆ ਬਲਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਨੇੜੇ ਸੜਕ ਕਿਨਾਰੇ ਬੰਬ ਧਮਾਕਾ ਹੋਇਆ, ਜਿਸ ਵਿੱਚ ਘੱਟੋ-ਘੱਟ ਪੰਜ ਅਧਿਕਾਰੀ ਮਾਰੇ ਗਏ ਅਤੇ 10 ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਸਥਾਨਕ ਪੁਲਿਸ ਮੁਖੀ ਜ਼ਫਰ ਜ਼ਮਾਨਾਨੀ ਨੇ ਕਿਹਾ ਕਿ ਇਹ ਹਮਲਾ ਬਲੋਚਿਸਤਾਨ ਦੇ ਨੌਸ਼ਕੀ ਜ਼ਿਲ੍ਹੇ ਵਿੱਚ ਹੋਇਆ। ਉਨ੍ਹਾਂ ਕਿਹਾ ਕਿ ਧਮਾਕੇ ਵਿੱਚ ਨੇੜੇ ਹੀ ਇੱਕ ਹੋਰ ਬੱਸ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ।
ਬਲੋਚਿਸਤਾਨ ਦੇ ਮੁੱਖ ਮੰਤਰੀ ਸਰਫਰਾਜ਼ ਬੁਗਤੀ ਨੇ ਹਮਲੇ ਦੀ ਨਿੰਦਾ ਕੀਤੀ ਹੈ। ਇਹ ਸ਼ੱਕ ਹੈ ਕਿ ਪਾਬੰਦੀਸ਼ੁਦਾ 'ਬਲੋਚ ਲਿਬਰੇਸ਼ਨ ਆਰਮੀ' ਨੇ ਇਹ ਹਮਲਾ ਕੀਤਾ ਹੈ। ਕੁਝ ਦਿਨ ਪਹਿਲਾਂ 'ਬਲੋਚ ਲਿਬਰੇਸ਼ਨ ਆਰਮੀ' ਨੇ ਇੱਕ ਰੇਲਗੱਡੀ 'ਤੇ ਹਮਲਾ ਕੀਤਾ ਸੀ ਅਤੇ ਲਗਭਗ 400 ਯਾਤਰੀਆਂ ਨੂੰ ਬੰਧਕ ਬਣਾ ਲਿਆ ਸੀ। ਪਾਕਿਸਤਾਨ ਸਰਕਾਰ ਨੇ ਕਿਹਾ ਸੀ ਕਿ ਇਸ ਘਟਨਾ ਵਿੱਚ ਬਲੋਚ ਬਾਗੀਆਂ ਨੇ 26 ਬੰਧਕਾਂ ਨੂੰ ਮਾਰ ਦਿੱਤਾ ਅਤੇ ਸੁਰੱਖਿਆ ਬਲਾਂ ਨੇ ਬਚਾਅ ਕਾਰਜ ਵਿੱਚ ਸਾਰੇ 33 ਹਮਲਾਵਰਾਂ ਨੂੰ ਮਾਰ ਦਿੱਤਾ।
ਪੜ੍ਹੋ ਇਹ ਅਹਿਮ ਖ਼ਬਰ-ਹਿਜਾਬ ਕਾਨੂੰਨ ਤੋੜਨ ਵਾਲੀਆਂ ਔਰਤਾਂ 'ਤੇ ਡਰੋਨ ਅਤੇ ਐਪਸ ਰਾਹੀਂ ਰੱਖੀ ਜਾ ਰਹੀ ਨਜ਼ਰ
ਤੇਲ ਅਤੇ ਖਣਿਜ ਪਦਾਰਥਾਂ ਨਾਲ ਭਰਪੂਰ ਬਲੋਚਿਸਤਾਨ ਪਾਕਿਸਤਾਨ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਘੱਟ ਆਬਾਦੀ ਵਾਲਾ ਸੂਬਾ ਹੈ। ਬਲੋਚਿਸਤਾਨ ਦੇ ਸਥਾਨਕ ਨਿਵਾਸੀਆਂ ਨੇ ਲੰਬੇ ਸਮੇਂ ਤੋਂ ਸੰਘੀ ਸਰਕਾਰ 'ਤੇ ਵਿਤਕਰੇ ਦਾ ਦੋਸ਼ ਲਗਾਇਆ ਹੈ ਪਰ ਪਾਕਿਸਤਾਨ ਸਰਕਾਰ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ। 'ਬਲੋਚ ਲਿਬਰੇਸ਼ਨ ਆਰਮੀ' ਸੰਘੀ ਸਰਕਾਰ ਤੋਂ ਆਜ਼ਾਦੀ ਦੀ ਮੰਗ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਸਪੇਸ 'ਚ ਸੁਨੀਤਾ ਤੇ ਵਿਲਮੋਰ ਨੇ ਨਵੇਂ ਚਾਲਕ ਦਲ ਦਾ ਕੀਤਾ ਸਵਾਗਤ, ਵੀਡੀਓ ਆਇਆ ਸਾਹਮਣੇ
NEXT STORY