ਤੇਲ ਅਵੀਵ (ਏਜੰਸੀ)- ਇਜ਼ਰਾਈਲ-ਹਮਾਸ ਜੰਗ ਦੀ ਸ਼ੁਰੂਆਤ ਤੋਂ ਬਾਅਦ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਇਸ ਖੇਤਰ ਦੇ ਆਪਣੇ 11ਵੇਂ ਦੌਰੇ 'ਤੇ ਮੰਗਲਵਾਰ ਨੂੰ ਇਜ਼ਰਾਈਲ ਪਹੁੰਚੇ। ਉਨ੍ਹਾਂ ਦੇ ਹਮਾਸ ਦੇ ਚੋਟੀ ਦੇ ਨੇਤਾ ਯਾਹਿਆ ਸਿਨਵਰ ਦੀ ਹੱਤਿਆ ਤੋਂ ਬਾਅਦ ਜੰਗਬੰਦੀ ਦੀਆਂ ਕੋਸ਼ਿਸ਼ਾਂ ਨੂੰ ਮੁੜ ਸ਼ੁਰੂ ਕਰਨ ਦੀਆਂ ਅਮਰੀਕਾ ਦੀਆਂ ਉਮੀਦਾਂ ਦੇ ਵਿਚਕਾਰ ਉੱਚ ਅਧਿਕਾਰੀਆਂ ਨੂੰ ਮਿਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਨੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦੀ ਦਿੱਤੀ ਚੇਤਾਵਨੀ
ਬਲਿੰਕਨ ਦੇ ਮੰਗਲਵਾਰ ਨੂੰ ਇਜ਼ਰਾਈਲ ਪਹੁੰਚਣ ਤੋਂ ਕੁਝ ਘੰਟੇ ਪਹਿਲਾਂ, ਹਿਜ਼ਬੁੱਲਾ ਨੇ ਮੱਧ ਇਜ਼ਰਾਈਲ ਵਿੱਚ ਕਈ ਰਾਕੇਟ ਦਾਗੇ, ਜਿਸ ਨਾਲ ਦੇਸ਼ ਦੇ ਸਭ ਤੋਂ ਸੰਘਣੀ ਆਬਾਦੀ ਵਾਲੇ ਖੇਤਰਾਂ ਅਤੇ ਉਸ ਦੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸਾਇਰਨ ਵੱਜਣ ਲੱਗੇ। ਫਿਲਹਾਲ ਇਸ ਹਮਲੇ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇਜ਼ਰਾਇਲੀ ਫੌਜ ਨੇ ਕਿਹਾ ਕਿ ਲੇਬਨਾਨ ਤੋਂ ਉਨ੍ਹਾਂ ਦੇ ਦੇਸ਼ 'ਤੇ 5 ਰਾਕੇਟ ਦਾਗੇ ਗਏ ਸਨ ਅਤੇ ਇਨ੍ਹਾਂ 'ਚੋਂ ਜ਼ਿਆਦਾਤਰ ਨੂੰ ਇਜ਼ਰਾਈਲ ਦੀ ਮਿਜ਼ਾਈਲ ਰੱਖਿਆ ਪ੍ਰਣਾਲੀ ਨੇ ਨਸ਼ਟ ਕਰ ਦਿੱਤਾ। ਇੱਕ ਰਾਕੇਟ ਇੱਕ ਖੁੱਲੇ ਖੇਤਰ ਵਿੱਚ ਡਿੱਗਿਆ।
ਇਹ ਵੀ ਪੜ੍ਹੋ: ਹਿਜ਼ਬੁੱਲਾ ਨੇ ਮੱਧ ਇਜ਼ਰਾਈਲ 'ਚ ਦਾਗੇ ਕਈ ਰਾਕੇਟ
ਇਜ਼ਰਾਇਲੀ ਫੌਜ ਨੇ ਕਿਹਾ ਕਿ ਇਸ ਦੌਰਾਨ ਲੇਬਨਾਨ ਤੋਂ ਉੱਤਰੀ ਇਜ਼ਰਾਈਲ 'ਤੇ ਕਰੀਬ 15 ਰਾਕੇਟ ਦਾਗੇ ਗਏ। ਬਲਿੰਕਨ ਦੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਮਿਲਣ ਦੀ ਸੰਭਾਵਨਾ ਹੈ। ਇਜ਼ਰਾਈਲ ਤੋਂ ਬਾਅਦ ਉਹ ਜਾਰਡਨ, ਸਾਊਦੀ ਅਰਬ, ਕਤਰ ਅਤੇ ਸੰਯੁਕਤ ਅਰਬ ਅਮੀਰਾਤ ਸਮੇਤ ਕਈ ਅਰਬ ਦੇਸ਼ਾਂ ਦਾ ਦੌਰਾ ਕਰ ਸਕਦੇ ਹਨ।
ਇਹ ਵੀ ਪੜ੍ਹੋ: 20 ਲੱਖ ਰੁਪਏ ਦੀ ਗੈਰ-ਕਾਨੂੰਨੀ ਨਕਦੀ ਰੱਖਣ ਦੇ ਦੋਸ਼ 'ਚ 2 ਭਾਰਤੀ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Emirates ਨੇ ਦੁਬਈ ਤੋਂ ਲੰਡਨ ਸਮੇਤ ਕਈ ਮੰਜ਼ਿਲਾਂ ਲਈ ਉਡਾਣਾਂ ਕੀਤੀਆਂ ਰੱਦ
NEXT STORY