ਵਾਸ਼ਿੰਗਟਨ– ਅਮਰੀਕਾ ਦੇ ਵਿਦੇਸ਼ ਮੰਤਰੀ ਐਂਟੋਨੀ ਬਲਿੰਕਨ ਨੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨਾਲ ਅਫਗਾਨਿਸਤਾਨ ਦੀ ਸਥਿਤੀ ਅਤੇ ਅੱਤਵਾਦ ਨਾਲ ਲੜਨ ਦੀਆਂ ਕੋਸ਼ਿਸ਼ਾਂ ’ਤੇ ਗੱਲਬਾਤ ਕੀਤੀ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇਡ ਪ੍ਰਾਈਸ ਨੇ ਆਪਣੇ ਬਿਆਨ ਵਿਚ ਕਿਹਾ ਕਿ ਸ਼੍ਰੀ ਬਲਿੰਕਨ ਨੇ ਸ਼੍ਰੀ ਜ਼ਰਦਾਰੀ ਨਾਲ ਫੋਨ ’ਤੇ ਗੱਲਬਾਤ ਦੌਰਾਨ ਅਫਗਾਨਿਸਤਾਨ ਵਿਚ ਸਥਿਰਤਾ ਅਤੇ ਅੱਤਵਾਦ ਦਾ ਮੁਕਾਬਲਾ ਕਰਨ ਲਈ ਅਮਰੀਕਾ-ਪਾਕਿਸਤਾਨ ਦੀ ਵਚਨਬੱਧਤਾ ਨੂੰ ਪ੍ਰਗਟ ਕੀਤਾ।
ਦੋਨੋਂ ਨੇਤਾਵਾਂ ਨੇ ਵਪਾਰ ਅਤੇ ਨਿਵੇਸ਼, ਜਲਵਾਯੂ, ਊਰਜਾ ਅਤੇ ਸਿਹਤ ਅਤੇ ਸਿੱਖਿਆ ਦੇ ਸੰਦਰਭ ਵਿਚ ਵੀ ਚਰਚਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਸਾਲ ਅਮਰੀਕਾ-ਪਾਕਿਸਤਾਨ ਸਬੰਧਾਂ ਦੀ 75ਵੀਂ ਵਰ੍ਹੇਗੰਢ ਹੈ। ਸ਼੍ਰੀ ਜ਼ਰਦਾਰੀ ਨੇ ਆਪਣੇ ਟਵੀਟ ’ਚ ਕਿਹਾ ਕਿ ਐਂਟੋਨੀ ਬਲਿੰਕਨ ਨੇ ਫੋਨ ਕੀਤਾ। ਮੇਰੇ ਅਹੁਦੇ ਲਈ ਉਨ੍ਹਾਂ ਨੇ ਗਰਮਜੋਸ਼ੀ ਨਾਲ ਵਧਾਈ ਦਿੱਤੀ। ਮੈਂ ਉਨ੍ਹਾਂ ਦਾ ਸ਼ੁਕਰਗੁਜਾਰ ਹਾਂ।
ਪਾਕਿਸਤਾਨ ਦੀ ਸੁਰੱਖਿਆ ਪ੍ਰਣਾਲੀ 'ਤੇ ਚੀਨ ਦਾ ਭਰੋਸਾ ਹੋਇਆ ਘੱਟ
NEXT STORY