ਵੈਨਕੂਵਰ (ਮਲਕੀਤ ਸਿੰਘ) : ਕੈਨੇਡਾ ਦੇ ਗ੍ਰੇਟਰ ਟੋਰਾਂਟੋ ਏਰੀਏ 'ਚ ਆਏ ਭਾਰੀ ਬਰਫ਼ੀਲੇ ਤੂਫ਼ਾਨ ਨੇ ਸ਼ਹਿਰੀ ਜੀਵਨ ਨੂੰ ਪੂਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਜਿਸ ਕਾਰਨ ਉਥੋਂ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਕੁਝ ਹਵਾਈ ਉਡਾਣਾਂ 'ਤੇ ਵੀ ਅਸਰ ਪਿਆ ਹੈ। ਲਗਾਤਾਰ ਬਰਫ਼ਬਾਰੀ ਅਤੇ ਤੇਜ਼ ਹਵਾਵਾਂ ਕਾਰਨ ਸੜਕਾਂ ਬਹੁਤ ਜ਼ਿਆਦਾ ਫਿਸਲਣ ਵਾਲੀਆਂ ਹੋ ਗਈਆਂ ਹਨ। ਬਰਫ਼ਬਾਰੀ ਕਾਰਨ ਸ਼ਹਿਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਕਈ ਸੜਕ ਹਾਦਸਿਆਂ ਦੀਆਂ ਸੂਚਨਾਵਾਂ ਮਿਲੀਆਂ ਹਨ। ਪੁਲਸ ਅਤੇ ਐਮਰਜੈਂਸੀ ਸੇਵਾਵਾਂ ਵੱਲੋਂ ਲੋਕਾਂ ਨੂੰ ਸਖ਼ਤ ਚੇਤਾਵਨੀ ਜਾਰੀ ਕਰਦਿਆਂ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਫਿਸਲਣ, ਘੱਟ ਦਿੱਖ ਅਤੇ ਬਰਫ਼ੀਲੇ ਤਾਪਮਾਨ ਕਾਰਨ ਹਾਲਾਤ ਕਾਫ਼ੀ ਖ਼ਤਰਨਾਕ ਬਣੇ ਹੋਏ ਹਨ।
ਇਹ ਵੀ ਪੜ੍ਹੋ : HIV ਦੀ ਲਪੇਟ 'ਚ 4,000 ਮਾਸੂਮ ਜ਼ਿੰਦਗੀਆਂ ! ਸਿੰਧ ਤੋਂ ਸਾਹਮਣੇ ਆਈ ਖ਼ੌਫ਼ਨਾਕ ਰਿਪੋਰਟ
ਮੌਸਮ ਵਿਭਾਗ ਮੁਤਾਬਕ ਬਰਫ਼ਬਾਰੀ ਦੀ ਇਹ ਲਹਿਰ ਅਗਲੇ ਕੁਝ ਘੰਟਿਆਂ ਤੱਕ ਜਾਰੀ ਰਹਿ ਸਕਦੀ ਹੈ, ਜਿਸ ਨਾਲ ਜਨਤਕ ਆਵਾਜਾਈ, ਸਕੂਲਾਂ ਅਤੇ ਹੋਰ ਸੇਵਾਵਾਂ ‘ਤੇ ਹੋਰ ਅਸਰ ਪੈਣ ਦੀ ਸੰਭਾਵਨਾ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਮੌਸਮ ਸੰਬੰਧੀ ਚੇਤਾਵਨੀਆਂ ‘ਤੇ ਧਿਆਨ ਦੇਣ ਅਤੇ ਸੁਰੱਖਿਆ ਨਿਰਦੇਸ਼ਾਂ ਦੀ ਪਾਲਣਾ ਕਰਨ ਦਾ ਮਸ਼ਵਰਾ ਜਾਰੀ ਕੀਤਾ ਹੈ।
ਮਿਕਾਈਲਾ ਸ਼ਿਫਰਿਨ ਨੇ ਸਲਾਲਮ ਦਾ ਨੌਵਾਂ ਖ਼ਿਤਾਬ ਆਪਣੇ ਨਾਮ ਕੀਤਾ
NEXT STORY