ਇੰਟਰਨੈਸ਼ਨਲ ਡੈਸਕ: ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੇ ਸੁਫ਼ਨਿਆਂ ਨੂੰ ਵੱਡਾ ਝਟਕਾ ਲੱਗਿਆ ਹੈ। ਕੈਨੇਡਾ ਦੀ ਟਰੂਡੋ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੰਦੇ ਹੋਏ ਸਟੂਡੈਂਟ ਵੀਜ਼ਿਆਂ ਦੀ ਗਿਣਤੀ ਘਟਾਉਣ ਦਾ ਐਲਾਨ ਕੀਤਾ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਨੇ ਐਕਸ 'ਤੇ ਪੋਸਟ ਕਰ ਕੇ ਇਸ ਦਾ ਐਲਾਨ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਤੇ ਗੈਂਗਸਟਰਾਂ ਵਿਚਾਲੇ ਫ਼ਾਇਰਿੰਗ! ਗੋਲ਼ੀਆਂ ਦੀ ਤਾੜ-ਤਾੜ ਨਾਲ ਸਹਿਮੇ ਲੋਕ
ਜਸਟਿਨ ਟਰੂਡੋ ਨੇ ਟਵੀਟ ਕਰ ਕਿਹਾ ਕਿ ਇਸ ਸਾਲ 35 ਫ਼ੀਸਦੀ ਘੱਟ ਸਟੂਡੈਂਟ ਵੀਜ਼ੇ ਦੇਣ ਦਾ ਫ਼ੈਸਲਾ ਲਿਆ ਹੈ ਤੇ ਨਾਲ ਹੀ ਇਹ ਵੀ ਐਲਾਨ ਕੀਤਾ ਹੈ ਕਿ ਅਗਲੇ ਸਾਲ ਇਹ ਗਿਣਤੀ 10 ਫ਼ੀਸਦੀ ਹੋਰ ਘਟਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ ਇਮੀਗ੍ਰੇਸ਼ਨ ਸਾਡੀ ਆਰਥਿਕਤਾ ਲਈ ਇਕ ਫਾਇਦਾ ਹੈ, ਪਰ ਜਦੋਂ ਕੁਝ ਲੋਕ ਸਿਸਟਮ ਦੀ ਦੁਰਵਰਤੋਂ ਕਰਦੇ ਹਨ ਅਤੇ ਵਿਦਿਆਰਥੀਆਂ ਦਾ ਫਾਇਦਾ ਉਠਾਉਂਦੇ ਹਨ, ਤਾਂ ਅਸੀਂ ਉਨ੍ਹਾਂ 'ਤੇ ਕਾਰਵਾਈ ਕਰਦੇ ਹਾਂ।
ਇਹ ਖ਼ਬਰ ਵੀ ਪੜ੍ਹੋ - CM ਮਾਨ ਦੀ ਕੇਂਦਰ ਨੂੰ ਚਿੱਠੀ, ਰੱਖੀ ਇਹ ਮੰਗ
ਇਸ ਦੇ ਨਾਲ ਹੀ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਘੱਟ ਤਨਖ਼ਾਹ ਵਾਲੇ ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ ਨੂੰ ਘਟਾਉਣ ਦਾ ਵੀ ਐਲਾਨ ਕੀਤਾ ਤੇ ਕਿਹਾ ਕਿ ਅਸੀਂ ਉਨ੍ਹਾਂ ਦੇ ਕੰਮ ਦੀਆਂ ਸ਼ਰਤਾਂ ਦੀ ਮਿਆਦ ਨੂੰ ਵੀ ਘਟਾ ਰਹੇ ਹਾਂ। ਟਰੂਡੋ ਨੇ ਕਿਹਾ ਕਿ ਮਹਾਮਾਰੀ ਤੋਂ ਬਾਅਦ ਪ੍ਰੋਗਰਾਮ ਵਿਚ ਬਦਲਾਅ ਕੀਤੇ ਗਏ ਸਨ, ਪਰ ਹੁਣ ਲੇਬਰ ਮਾਰਕੀਟ ਬਦਲ ਗਈ ਹੈ। ਉਨ੍ਹਾਂ ਕਿਹਾ ਕਿ ਕਾਰੋਬਾਰੀਆਂ ਨੂੰ ਕੈਨੇਡਾ ਦੇ ਕਾਮਿਆਂ ਵਿਚ ਨਿਵੇਸ਼ ਕਰਨਾ ਚਾਹੀਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰੰਪ ਦੀ ਰੈਲੀ ਨੇੜੇ ਕਾਰ ’ਚੋਂ ਧਮਾਕਾਖੇਜ਼ ਸਮੱਗਰੀ ਮਿਲਣ ਦੀ ਖਬਰ ਨਿਕਲੀ ਫਰਜ਼ੀ
NEXT STORY