ਇਸਲਾਮਾਬਾਦ (ਵਾਰਤਾ): ਪਾਕਿਸਤਾਨ ਦੇ ਅਟਾਰਨੀ ਜਨਰਲ ਦੇ ਦਫ਼ਤਰ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਨੂੰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਸਥਿਤੀ ਦਾ ਪਤਾ ਲਗਾਉਣ ਲਈ ਮੈਡੀਕਲ ਬੋਰਡ ਜਾਂ ਕਮੇਟੀ ਬਣਾਉਣ ਬਾਰੇ ਵਿਚਾਰ ਕਰਨ ਲਈ ਕਿਹਾ ਹੈ। ਸਾਬਕਾ ਪ੍ਰਧਾਨ ਮੰਤਰੀ ਨੂੰ ਲਾਹੌਰ ਹਾਈ ਕੋਰਟ ਦੀ ਬੈਂਚ ਨੇ ਨਵੰਬਰ 2019 ਵਿੱਚ ਡਾਕਟਰੀ ਇਲਾਜ ਲਈ ਚਾਰ ਹਫ਼ਤਿਆਂ ਲਈ ਵਿਦੇਸ਼ ਜਾਣ ਦੀ ਇਜਾਜ਼ਤ ਦਿੱਤੀ ਸੀ। ਸਿਹਤ ਠੀਕ ਹੋਣ 'ਤੇ ਡਾਕਟਰਾਂ ਵੱਲੋਂ ਨਵਾਜ਼ ਨੂੰ ਯਾਤਰਾ ਲਈ ਫਿੱਟ ਘੋਸ਼ਿਤ ਕੀਤੇ ਜਾਣ ਤੋਂ ਬਾਅਦ ਉਹਨਾਂ ਨੇ ਪਾਕਿਸਤਾਨ ਪਰਤਣਾ ਸੀ।
ਪੜ੍ਹੋ ਇਹ ਅਹਿਮ ਖਬਰ- IHC ਨੇ ਪਾਕਿ ਫ਼ੌਜ ਦੇ ਦਾਅਵੇ ਨੂੰ ਕੀਤਾ ਖਾਰਜ, 'ਨੇਵੀ ਗੋਲਫ ਕੋਰਸ' ਨੂੰ ਢਾਹੁਣ ਦਾ ਦਿੱਤਾ ਹੁਕਮ
ਫੈਡਰਲ ਕੈਬਿਨੇਟ ਦੇ ਨਿਰਦੇਸ਼ਾਂ 'ਤੇ ਪਾਕਿਸਤਾਨ ਦੇ ਅਟਾਰਨੀ ਜਨਰਲ ਨੇ ਲਾਹੌਰ ਹਾਈ ਕੋਰਟ ਨੂੰ ਅਪੀਲ ਕੀਤੀ ਹੈ ਕਿ ਉਹ ਅਦਾਲਤ 'ਚ ਦਾਇਰ ਹਲਫਨਾਮੇ ਦੀ ਉਲੰਘਣਾ ਕਰਨ ਦੇ ਦੋਸ਼ 'ਚ ਸ਼ਰੀਫ ਦੇ ਪਰਿਵਾਰ ਖ਼ਿਲਾਫ ਕਾਰਵਾਈ ਸ਼ੁਰੂ ਕਰੇ। ਅਟਾਰਨੀ ਜਨਰਲ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀਆਂ ਸ਼ਾਹਬਾਜ਼ ਸ਼ਰੀਫ਼ ਅਤੇ ਨਵਾਜ਼ ਸ਼ਰੀਫ਼ ਨੇ ਵਾਪਸੀ ਲਈ ਅਦਾਲਤ ਅੱਗੇ ਹਲਫ਼ਨਾਮਾ ਦਿੱਤਾ ਸੀ। ਉਹਨਾਂ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਮੈਡੀਕਲ ਬੋਰਡ ਨੂੰ ਪਟੀਸ਼ਨਕਰਤਾ ਵੱਲੋਂ ਹਾਈ ਕੋਰਟ ਦੇ ਸਾਹਮਣੇ ਪੇਸ਼ ਕੀਤੇ ਗਏ ਦਸਤਾਵੇਜ਼ਾਂ ਦੀ ਜਾਂਚ ਕਰਨੀ ਚਾਹੀਦੀ ਹੈ ਅਤੇ ਸਾਬਕਾ ਪ੍ਰਧਾਨ ਮੰਤਰੀ ਦੇ ਸਾਰੇ ਦਿੱਤੇ ਤੱਥਾਂ ਅਤੇ ਜਨਤਕ ਗਤੀਵਿਧੀਆਂ ਦੇ ਮੱਦੇਨਜ਼ਰ ਉਨ੍ਹਾਂ ਦਾ ਮੁਲਾਂਕਣ ਕਰਨਾ ਚਾਹੀਦਾ ਹੈ। ਉਹਨਾਂ ਨੇ ਅਦਾਲਤ ਨੂੰ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਹਾਈ ਕੋਰਟ ਵਿੱਚ ਪੇਸ਼ ਕੀਤੇ ਗਏ ਹਲਫ਼ਨਾਮੇ ਮੁਤਾਬਕ ਪਾਕਿਸਤਾਨ ਪਰਤਣ ਦੇ ਯੋਗ ਹਨ। ਏਜੀਪੀ ਦਫ਼ਤਰ ਨੇ ਕਿਹਾ ਕਿ ਇਸ ਮਾਮਲੇ ਵਿੱਚ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਲੋਹੜੀ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਭੁਲੱਥ ਦੇ 2 ਨੌਜਵਾਨਾਂ ਦੀ ਅਮਰੀਕਾ 'ਚ ਸੜਕ ਹਾਦਸੇ ਦੌਰਾਨ ਮੌਤ
NEXT STORY