ਅੰਕਾਰਾ: ਤੁਰਕੀ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਬੋਡਰਮ ਦੇ ਨੇੜੇ ਏਜੀਅਨ ਸਾਗਰ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਅਫਗਾਨ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਇੱਕ ਤੇਜ਼ ਰਫ਼ਤਾਰ ਕਿਸ਼ਤੀ ਤਟ ਰੱਖਿਅਕ ਬਲ (Coast Guard) ਤੋਂ ਬਚਣ ਦੀ ਕੋਸ਼ਿਸ਼ ਵਿੱਚ ਪਲਟ ਗਈ, ਜਿਸ ਕਾਰਨ ਇੱਕ ਨਵਜੰਮੇ ਬੱਚੇ ਸਮੇਤ 19 ਲੋਕਾਂ ਦੀ ਮੌਤ ਹੋ ਗਈ ਹੈ।
ਤਟ ਰੱਖਿਅਕਾਂ ਦੀ ਚਿਤਾਵਨੀ ਨੂੰ ਕੀਤਾ ਅਣਗੌਲਿਆ
ਤੁਰਕੀ ਤਟ ਰੱਖਿਅਕ ਕਮਾਂਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਿਸ਼ਤੀ ਵਿੱਚ ਕਈ ਪ੍ਰਵਾਸੀ ਸਵਾਰ ਸਨ। ਜਦੋਂ ਤਟ ਰੱਖਿਅਕਾਂ ਨੇ ਕਿਸ਼ਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਅਤੇ ਵਾਰ-ਵਾਰ ਚਿਤਾਵਨੀਆਂ ਦਿੱਤੀਆਂ, ਤਾਂ ਚਾਲਕ ਨੇ ਕਿਸ਼ਤੀ ਨੂੰ ਰੋਕਣ ਦੀ ਬਜਾਏ ਬਹੁਤ ਤੇਜ਼ ਰਫ਼ਤਾਰ ਨਾਲ ਭਜਾਉਣ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ ਸੰਤੁਲਨ ਵਿਗੜਨ ਕਾਰਨ ਕਿਸ਼ਤੀ ਸਮੁੰਦਰ ਵਿੱਚ ਪਲਟ ਗਈ।
ਬਚਾਅ ਕਾਰਜ ਜਾਰੀ
ਹਾਦਸੇ ਤੋਂ ਤੁਰੰਤ ਬਾਅਦ ਬਚਾਅ ਕਾਰਜ ਸ਼ੁਰੂ ਕੀਤੇ ਗਏ। ਇਜ਼ਮੀਰ ਸ਼ਹਿਰ ਤੋਂ ਭੇਜੇ ਗਏ ਇੱਕ ਹੈਲੀਕਾਪਟਰ ਅਤੇ ਬਚਾਅ ਟੀਮਾਂ ਦੀ ਮਦਦ ਨਾਲ ਹੁਣ ਤੱਕ 20 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਅਧਿਕਾਰੀਆਂ ਅਨੁਸਾਰ, ਮੌਕੇ ਤੋਂ 18 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਸਨ, ਜਦੋਂ ਕਿ ਇੱਕ ਜ਼ਖਮੀ ਪ੍ਰਵਾਸੀ ਨੇ ਹਸਪਤਾਲ ਜਾ ਕੇ ਦਮ ਤੋੜ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਅਜੇ ਵੀ ਘੱਟੋ-ਘੱਟ ਇੱਕ ਵਿਅਕਤੀ ਲਾਪਤਾ ਹੈ, ਜਿਸ ਦੀ ਭਾਲ ਲਈ ਸਰਚ ਆਪਰੇਸ਼ਨ ਲਗਾਤਾਰ ਜਾਰੀ ਹੈ। ਅਫਗਾਨਿਸਤਾਨ ਤੋਂ ਆਏ ਇਹ ਪ੍ਰਵਾਸੀ ਬਿਹਤਰ ਭਵਿੱਖ ਦੀ ਭਾਲ ਵਿੱਚ ਯੂਰਪ ਵੱਲ ਜਾਣ ਦੀ ਕੋਸ਼ਿਸ਼ ਕਰ ਰਹੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨੇਪਾਲ ਜਾਣ ਵਾਲੇ ਸੈਲਾਨੀਆਂ ਲਈ ਅਹਿਮ ਖ਼ਬਰ, ਅਮਰੀਕਾ ਨੇ ਜਾਰੀ ਕੀਤੀ ਐਡਵਾਈਜ਼ਰੀ
NEXT STORY