ਲਾਹੌਰ- ਪਾਕਿਸਤਾਨ ਦੇ ਪੰਜਾਬ ਸੂਬੇ 'ਚ ਬਚਾਅ ਮੁਹਿੰਮ ਦੌਰਾਨ ਤਿੰਨ ਕਿਸ਼ਤੀਆਂ ਪਲਟਣ ਨਾਲ ਬੱਚਿਆਂ ਸਮੇਤ 10 ਹੜ੍ਹ ਪੀੜਤਾਂ ਦੀ ਮੌਤ ਹੋ ਗਈ। ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੰਜਾਬ ਐਮਰਜੈਂਸੀ ਸੇਵਾ ਬਚਾਅ 1122 ਦੇ ਇਕ ਅਧਿਕਾਰੀ ਅਨੁਸਾਰ, ਦੱਖਣੀ ਪੰਜਾਬ 'ਚ ਵੱਡੇ ਪੈਮਾਨੇ 'ਤੇ ਲੋਕਾਂ ਨੂੰ ਕੱਢਣ ਦਾ ਕੰਮ ਚੱਲ ਰਿਹਾ ਹੈ, ਕਿਉਂਕਿ ਉੱਥੇ ਸੈਂਕੜੇ ਪਿੰਡ ਹੜ੍ਹ ਦੇ ਪਾਣੀ 'ਚ ਡੁੱਬ ਗਏ ਹਨ। ਅਧਿਕਾਰੀ ਨੇ ਕਿਹਾ,''ਨਿਕਾਸੀ ਮੁਹਿੰਮ ਦੌਰਾਨ ਮੁਲਤਾਨੀ ਅਤੇ ਬਹਾਵਲਨਗਰ ਦੇ ਨੇੜੇ ਤਿੰਨ ਕਿਸ਼ਤੀਆਂ ਪਲਟ ਗਈਆਂ, ਜਿਸ ਦੇ ਨਤੀਜੇ ਵਜੋਂ ਬੱਚਿਆਂ ਸਮੇਤ 10 ਹੜ੍ਹ ਪੀੜਤਾਂ ਦੀ ਮੌਤ ਹੋ ਗਈ। ਹਾਲਾਂਕਿ ਬਚਾਅ ਕਰਮਚਾਰੀਆਂ ਨੇ 40 ਹੋਰ ਲੋਕਾਂ ਨੂੰ ਡੁੱਬਣ ਤੋਂ ਬਚਾ ਲਿਆ।''
ਪੰਜਾਬ ਦੀ ਸੂਚਨਾ ਮੰਤਰੀ ਆਜ਼ਮਾ ਬੁਖਾਰੀ ਨੇ ਵੀਰਵਾਰ ਨੂੰ ਕਿਹਾ ਕਿ 23 ਅਗਸਤ ਤੋਂ ਸੂਬੇ 'ਚ ਹੜ੍ਹ ਸੰਬੰਧੀ ਘਟਨਾਵਾਂ 'ਚ 78 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬੁਖਾਰੀ ਨੇ ਕਿਹਾ ਕਿ ਇਨ੍ਹਾਂ 10 ਲੋਕਾਂ ਦੀ ਮੌਤ ਦੇ ਨਾਲ ਹੀ ਮ੍ਰਿਤਕਾਂ ਦੀ ਗਿਣਤੀ 88 ਹੋ ਗਈ ਹੈ। ਬੁਖਾਰੀ ਨੇ ਇੱਥੇ ਇਕ ਪੱਤਰਕਾਰ ਸੰਮੇਲਨ 'ਚ ਕਿਹਾ,''23 ਅਗਸਤ ਨੂੰ ਪੰਜਾਬ 'ਚ ਹੜ੍ਹ ਸ਼ੁਰੂ ਹੋਣ ਦੇ ਬਾਅਦ ਤੋਂ 78 ਲੋਕਾਂ ਦੀ ਜਾਨ ਜਾ ਚੁਕੀ ਹੈ, 42 ਲੱਖ ਲੋਕ ਪ੍ਰਭਾਵਿਤ/ਬੇਘਰ ਹੋਏ ਹਨ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਿਲਾਨ 'ਚ ਭਾਰਤੀ ਕੌਂਸਲੇਟ ਜਨਰਲ ਨੇ ਭਾਰਤੀ ਭਾਈਚਾਰੇ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਆਗੂਆਂ ਨਾਲ ਕੀਤੀ ਮੀਟਿੰਗ
NEXT STORY