ਪਖਤੂਨਖਵਾ - ਪਾਕਿਸਤਾਨ ਦੇ ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ 'ਚ ਸ਼ੁੱਕਰਵਾਰ ਨੂੰ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ ਹੋ ਗਈ ਜਦਕਿ 10 ਲੋਕ ਜ਼ਖਮੀ ਹੋ ਗਏ। ਜ਼ਖਮੀਆਂ 'ਚ ਪੁਲਸ ਕਰਮਚਾਰੀ ਅਤੇ ਰਾਹਤ ਅਤੇ ਬਚਾਅ ਕਰਮਚਾਰੀ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ : Red Arrows ਦੇ ਪਾਇਲਟ ਸਟਾਫ਼ ਦੀਆਂ ਔਰਤਾਂ ਦਾ ਕਰਦੇ ਸਨ ਜਿਣਸੀ ਸ਼ੋਸ਼ਣ : bombshell report
ਸਥਾਨਕ ਪੁਲਸ ਅਨੁਸਾਰ ਡੇਰਾ ਇਸਮਾਈਲ ਖਾਨ ਜ਼ਿਲ੍ਹੇ ਦੇ ਪੋਂਡਾ ਬਾਜ਼ਾਰ ਵਿੱਚ ਇੱਕ ਪੁਲਸ ਵਾਹਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਮੋਟਰਸਾਈਕਲ ਉੱਤੇ ਸ਼ਕਤੀਸ਼ਾਲੀ ਵਿਸਫੋਟਕ ਯੰਤਰ (ਆਈਈਡੀ) ਲਗਾਏ ਗਏ ਸਨ। ਇਸ ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਸ ਵੱਡੀ ਗਿਣਤੀ 'ਚ ਰਾਹਤ ਅਤੇ ਬਚਾਅ ਕਰਮਚਾਰੀਆਂ ਦੇ ਨਾਲ ਮੌਕੇ 'ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ। ਜ਼ਖ਼ਮੀਆਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਅਜੇ ਤੱਕ ਕਿਸੇ ਸਮੂਹ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਨਹੀਂ ਲਈ ਹੈ।
ਇਹ ਵੀ ਪੜ੍ਹੋ : ਗੁਜਰਾਤ 'ਚ Bank of Baroda ਨੂੰ 100 ਕਰੋੜ ਰੁਪਏ ਦਾ ਚੂਨਾ ਲਗਾ ਕੇ ਅਮਰੀਕਾ ਫ਼ਰਾਰ ਹੋਇਆ ਜੋੜਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਟਲੀ 'ਚ ਤੂਫਾਨ 'ਸੀਆਰਨ' ਕਾਰਨ ਰਿਕਾਰਡ ਮੀਂਹ, ਜਨਜੀਵਨ ਪ੍ਰਭਾਵਿਤ ਤੇ 5 ਲੋਕਾਂ ਦੀ ਮੌਤ
NEXT STORY