ਇੰਟਰਨੈਸ਼ਨਲ ਡੈਸਕ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਰੈਲੀ ਵਿਚ ਗੋਲੀ ਚਲਾਉਣ ਵਾਲੇ ਸ਼ੱਕੀ ਵਿਅਕਤੀ ਦੀ ਕਾਰ ਵਿਚੋਂ ਬੰਬ ਬਣਾਉਣ ਦੀ ਸਮੱਗਰੀ ਮਿਲੀ ਹੈ। ਇਨਫੋਰਸਮੈਂਟ ਅਧਿਕਾਰੀਆਂ ਨੇ 'ਏਪੀ' ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ੱਕੀ ਦੇ ਘਰੋਂ ਬੰਬ ਬਣਾਉਣ ਦੀ ਸਮੱਗਰੀ ਵੀ ਮਿਲੀ ਹੈ। ਉਧਰ, ਖ਼ੁਫ਼ੀਆ ਏਜੰਸੀਆਂ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੋ ਅਧਿਕਾਰੀਆਂ, ਜਿਨ੍ਹਾਂ ਨੂੰ ਇਸ ਵਿਸ਼ੇ 'ਤੇ ਜਨਤਕ ਤੌਰ 'ਤੇ ਬੋਲਣ ਦਾ ਅਧਿਕਾਰ ਨਹੀਂ ਸੀ, ਨੇ ਨਾਂ ਗੁਪਤ ਰੱਖਣ ਦੀ ਸ਼ਰਤ 'ਤੇ ਐਸੋਸੀਏਟਿਡ ਪ੍ਰੈੱਸ (ਏਪੀ) ਨੂੰ ਇਹ ਜਾਣਕਾਰੀ ਦਿੱਤੀ। 78 ਸਾਲਾ ਟਰੰਪ ਸ਼ਨੀਵਾਰ ਨੂੰ ਪੈਨਸਿਲਵੇਨੀਆ ਵਿਚ ਇਕ ਰੈਲੀ ਵਿਚ ਉਸ ਸਮੇਂ ਵਾਲ-ਵਾਲ ਬਚ ਗਏ, ਜਦੋਂ 20 ਸਾਲਾਂ ਦੇ ਹਮਲਾਵਰ ਨੇ ਉਨ੍ਹਾਂ 'ਤੇ ਕਈ ਗੋਲੀਆਂ ਚਲਾਈਆਂ। ਇਸ ਹਮਲੇ ਵਿਚ ਉਹ ਜ਼ਖਮੀ ਹੋ ਗਏ ਅਤੇ ਉਨ੍ਹਾਂ ਦੇ ਕੰਨ 'ਤੇ ਸੱਟ ਲੱਗੀ।
ਇਹ ਵੀ ਪੜ੍ਹੋ: ਆਤਿਸ਼ੀ ਨੇ ਕੇਜਰੀਵਾਲ ਦੀ ਸਿਹਤ ਨੂੰ ਦੱਸਿਆ ਖ਼ਤਰਾ, ਕਿਹਾ- 'ਵਜ਼ਨ 8.5 KG ਘਟਿਆ, ਸ਼ੂਗਰ ਲੇਵਲ ਵੀ ਹੇਠਾਂ ਡਿੱਗਿਆ
ਇਸ ਗੋਲੀਬਾਰੀ ਦੀ ਘਟਨਾ ਵਿਚ ਟਰੰਪ ਦੀ ਰੈਲੀ ਵਿਚ ਮੌਜੂਦ ਇਕ ਵਿਅਕਤੀ ਦੀ ਜਾਨ ਚਲੀ ਗਈ ਅਤੇ ਦੋ ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਸੀਕ੍ਰੇਟ ਸਰਵਿਸ ਦੇ ਜਵਾਨਾਂ ਨੇ ਹਮਲਾਵਰ ਨੂੰ ਮਾਰ ਦਿੱਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰੰਪ 'ਤੇ ਹਮਲੇ ਤੋਂ ਬਾਅਦ ਹੁਣ ਅਮਰੀਕਾ ਦੇ ਨਾਈਟ ਕਲੱਬ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 4 ਲੋਕਾਂ ਦੀ ਮੌਤ
NEXT STORY